Home - Ropar News - ਮਿੰਨੀ ਮੈਰਾਥਨ ਦੀ ਸਫਲਤਾ ਨੂੰ ਦੇਖਦੇ ਹੋਏ ਹਰ ਸਾਲ ਕਰਵਾਉਣ ਦਾ ਕਰਾਂਗੇ ਯਤਨ: ਡਿਪਟੀ ਕਮਿਸ਼ਨਰਮਿੰਨੀ ਮੈਰਾਥਨ ਦੀ ਸਫਲਤਾ ਨੂੰ ਦੇਖਦੇ ਹੋਏ ਹਰ ਸਾਲ ਕਰਵਾਉਣ ਦਾ ਕਰਾਂਗੇ ਯਤਨ: ਡਿਪਟੀ ਕਮਿਸ਼ਨਰ Leave a Comment / By Dishant Mehta / February 23, 2025 Considering the success of the mini marathon, we will make efforts to hold it every year: Deputy Commissionerਪ੍ਰਸ਼ਾਸਨ ਦੇ ਸੀਨੀਅਰ ਅਧਿਕਾਰੀਆਂ ਸਮੇਤ 1200 ਦੇ ਕਰੀਬ ਨੌਜਵਾਨਾਂ ਲੜਕੇ ਲੜਕੀਆਂ, ਬਜ਼ੁਰਗ, ਮਹਿਲਾਵਾਂ ਤੇ ਬੱਚੇ ਮੈਰਾਥਨ ‘ਚ ਦੌੜੇਰੂਪਨਗਰ, 23 ਫਰਵਰੀ: ਜ਼ਿਲ੍ਹੇ ਦੇ ਨੌਜਵਾਨਾਂ ਸਿਹਤਮੰਦ ਤੇ ਚੰਗੀ ਜੀਵਨ ਸ਼ੈਲੀ ਅਪਣਾਉਣ ਲਈ ਪ੍ਰੇਰਿਤ ਕਰਨ ਦੇ ਮੰਤਵ ਨਾਲ ਨੂੰ ਜ਼ਿਲ੍ਹਾ ਪ੍ਰਸ਼ਾਸਨ ਰੂਪਨਗਰ ਵੱਲੋਂ ਪਹਿਲੀ ਮਿੰਨੀ ਮੈਰਾਥਾਨ ਦਾ ਆਯੋਜਨ ਬਹੁਤ ਸਫਲਤਾ ਪੂਰਵਕ ਕੀਤਾ ਗਿਆ। ਇਸ ਮਿੰਨੀ ਮੈਰਾਥਨ ਦੀ ਸ਼ੁਰੂਆਤ ਹਲਕਾ ਵਿਧਾਇਕ ਰੂਪਨਗਰ ਐਡਵੋਕੇਟ ਦਿਨੇਸ਼ ਚੱਡਾ ਵੱਲੋਂ ਨਹਿਰੂ ਸਟੇਡਿਅਮ ਵਿਖੇ ਝੰਡੀ ਦੇ ਕੇ ਕੀਤੀ ਗਈ। ਇਸ ਮੌਕੇ ਹਲਕਾ ਵਿਧਾਇਕ ਨੇ ਮੈਰਾਥਨ ਵਿੱਚ ਭਾਗ ਲੈਣ ਵਾਲਿਆਂ ਸਮੂਹ ਜ਼ਿਲ੍ਹਾ ਵਾਸੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਨੌਜਵਾਨੀ ਨੂੰ ਕੁਰਾਹੇ ਪੈਣ ਤੋਂ ਬਚਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਦਾ ਇਹ ਸ਼ਲਾਘਾਯੋਗ ਉਪਰਾਲਾ ਹੈ। ਉਨ੍ਹਾਂ ਕਿਹਾ ਕਿ ਆਪਣੀ ਜਿੰਦਗੀ ਨੂੰ ਸਿਹਤਮੰਦ ਢੰਗ ਨਾਲ ਜਿਊਣ ਲਈ ਖੇਡਾਂ ਅਹਿਮ ਭੂਮਿਕਾ ਨਿਭਾਉਂਦੀਆ ਹਨ।ਉਨ੍ਹਾਂ ਕਿਹਾ ਕਿ ਖੇਡਾਂ ਨਾਲ ਸਾਡੀ ਜ਼ਿਦੰਗੀ ਵਿਚ ਬਹੁਤ ਚੰਗੇ ਨਤੀਜੇ ਦੇਖਣ ਨੂੰ ਮਿਲਦੇ ਹਨ ਜਿਵੇਂ ਸਹਿਣਸ਼ੀਲਤਾ, ਅਨੁਸ਼ਾਸਨ, ਸਦਾਚਾਰ, ਜਿੱਤਣ ਦੀ ਤਾਂਘ, ਆਪਸੀ ਪ੍ਰੇਮ ਪਿਆਰ, ਇਕਜੁੱਟਤਾ, ਸਬਰ ਆਦਿ ਕੁੱਟ-ਕੁੱਟ ਕੇ ਭਰਦੀਆਂ ਹਨ।ਇਸ ਮੌਕੇ ਗੱਲਬਾਤ ਕਰਦਿਆਂ ਡਿਪਟੀ ਕਮਿਸ਼ਨਰ ਹਿਮਾਂਸ਼ੂ ਜੈਨ ਨੇ ਕਿਹਾ ਕਿ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕਰਵਾਈ ਗਈ ਪਹਿਲੀ ਮਿੰਨੀ ਮੈਰਾਥਨ ਨੂੰ ਜ਼ਿਲ੍ਹਾ ਵਾਸੀਆਂ ਦਾ ਬਹੁਤ ਭਰਵਾਂ ਹੁੰਗਾਰਾ ਮਿਲਿਆ ਹੈ। ਇਸ ਵਿੱਚ 1200 ਦੇ ਕਰੀਬ ਨੌਜਵਾਨਾਂ ਲੜਕੇ ਲੜਕੀਆਂ, ਬਜ਼ੁਰਗਾਂ, ਮਹਿਲਾਵਾਂ ਅਤੇ ਬੱਚਿਆਂ ਨੇ ਬੜੇ ਉਤਸਾਹ ਨਾਲ ਭਾਗ ਲਿਆ।ਉਹਨਾਂ ਕਿਹਾ ਕਿ ਅਸੀਂ ਇਸ ਮਿੰਨੀ ਮੈਰਾਥਨ ਦੀ ਸਫਲਤਾ ਨੂੰ ਦੇਖਦੇ ਹੋਏ ਹਰ ਸਾਲ ਕਰਵਾਉਣ ਦਾ ਯਤਨ ਕਰਾਂਗੇ। ਇਸ ਨਾਲ ਜਿੱਥੇ ਨੌਜਵਾਨਾਂ ਨੂੰ ਖੇਡਾਂ ਵੱਲ ਉਤਸ਼ਾਹ ਮਿਲੇਗਾ ਉੱਥੇ ਹੀ ਆਪਣੀ ਜ਼ਿੰਦਗੀ ਵਿਚ ਸਖਤ ਮਿਹਨਤ ਕਰਕੇ ਸਫਲ ਹੋਣ ਲਈ ਪ੍ਰੇਰਨਾ ਮਿਲੇਗੀ। ਇਸੇ ਦੌਰਾਨ ਉਹਨਾਂ ਪ੍ਰਭ ਆਸਰੇ ਤੋਂ ਆਏ ਦਿਵਿਆਂਗ ਬੱਚਿਆਂ ਅਤੇ ਪ੍ਰਕਾਸ਼ ਮੈਮੋਰੀਅਲ ਸਕੂਲ ਦੇ ਵਿਦਿਆਰਥੀਆਂ ਦਾ ਸਪੈਸ਼ਲ ਧੰਨਵਾਦ ਕੀਤਾ ਕਿ ਉਨ੍ਹਾਂ ਨੇ ਆਪਣੀ ਮੁਸ਼ਕਿਲ ਭਰੀ ਜ਼ਿੰਦਗੀ ਦੇ ਬਾਵਜੂਦ ਵੱਧ ਚੜ ਕੇ ਮੈਰਾਥਨ ਵਿੱਚ ਹਿੱਸਾ ਲੈਕੇ ਇਸਨੂੰ ਸਫਲ ਬਣਾਇਆ।ਉਨਾਂ ਉ-ਜੀਵਨ ਬੈਂਕ, ਰਜਨੀ ਹਰਬਲ, ਲਾਹੌਰੀ ਜੀਰਾ, ਰੂਪਨਗਰ ਪੈਡਲਰ, ਐਨਸੀਸੀ ਅਕੈਡਮੀ, ਰੋਟਰੀ ਕਲੱਬ, ਜ਼ਿਲ੍ਹਾ ਐਥਲੀਕ ਐਸੋਸੀਏਸ਼ਨ, ਪ੍ਰੋ ਅਲਟੀਮੇਟ ਜਿੰਮ, ਅਤੁਲ ਫਿਟਨੈਸ ਮਾਰਸ਼ਲਾਟ ਅਤੇ ਹੋਰ ਸਹਿਯੋਗ ਕਰਨ ਵਾਲਿਆਂ ਨੂੰ ਮੌਕੇ ਉਤੇ ਸਨਮਾਨ ਕੀਤਾ। ਇਸ ਉਪਰੰਤ ਸਰਕਾਰੀ ਕਾਲਜ ਰੋਪੜ ਦੇ ਵਿਦਿਆਰਥੀਆਂ ਵੱਲੋਂ ਭੰਗੜੇ ਦੀ ਪੇਸ਼ਕਾਰੀ ਕਰਕੇ ਮੈਰਾਥਨ ਦੀ ਸਮਾਪਤੀ ਕੀਤੀ।ਇਸ ਮੈਰਾਥਨ ਵਿਚ ਵਧੀਕ ਡਿਪਟੀ ਕਮਿਸ਼ਨਰ ਚੰਦਰਜਯੋਤੀ ਸਿੰਘ, ਸਹਾਇਕ ਕਮਿਸ਼ਨਰ ਅਰਵਿੰਦਰਪਾਲ ਸਿੰਘ ਸੋਮਲ, ਮੁੱਖ ਮੰਤਰੀ ਫੀਲਡ ਅਫਸਰ ਜਸਜੀਤ ਸਿੰਘ, ਐਸ.ਡੀ.ਐਮ ਨੰਗਲ ਅਨਮਜੋਤ ਕੌਰ, ਐਸਡੀਐਮ ਰੋਪੜ ਸਚਿਨ ਪਾਠਕ, ਐਸਡੀਐਮ ਸ੍ਰੀ ਚਮਕੌਰ ਸਾਹਿਬ ਅਮਰੀਕ ਸਿੰਘ, ਸਿਵਲ ਸਰਜਨ ਰੂਪਨਗਰ ਡਾ. ਤਰਸੇਮ ਸਿੰਘ, ਆਰ ਟੀ ਓ ਗੁਰਵਿੰਦਰ ਸਿੰਘ ਜੌਹਲ, ਜ਼ਿਲ੍ਹਾ ਖੇਡ ਅਫਸਰ ਜਗਜੀਵਨ ਸਿੰਘ, ਤਹਿਸੀਲਦਾਰ ਸੰਦੀਪ ਕੁਮਾਰ ਤਹਿਸੀਲਦਾਰ ਅੰਮ੍ਰਿਤਬੀਰ ਸਿੰਘ, ਨਾਇਬ ਤਹਿਸਲਦਾਰ ਕੁਲਦੀਪ ਸਿੰਘ, ਸ਼ਿਵ ਕੁਮਾਰ, ਕੁਲਤਾਰ ਸਿੰਘ, ਮੋਹਨ ਸਿੰਘ ਚਾਹਲ, ਐੱਮ ਸੀ ਰਾਜੂ ਸਤਿਆਲ, ਸ਼ਿਵ ਕੁਮਾਰ ਲਾਲਪੁਰਾ, ਪ੍ਰਿੰਸੀਪਲ ਆਦਰਸ਼ ਸ਼ਰਮਾ, ਪ੍ਰੋਫੈਸਰ ਨਿਰਮਲ ਬਰਾੜ, ਗੁਰਵਿੰਦਰ ਸਿੰਘ ਰੋਮੀ, ਜ਼ਿਲ੍ਹੇ ਦੇ ਹੋਰ ਅਧਿਕਾਰੀ ਤੇ ਕਰਮਚਾਰੀ, ਸਕੂਲ ਵਿਦਿਆਰਥੀ ਹਾਜ਼ਰ ਸਨ।Ropar Google News Study Material Share this: Share on WhatsApp (Opens in new window) WhatsApp Share on Facebook (Opens in new window) Facebook Share on Telegram (Opens in new window) Telegram Share on X (Opens in new window) X Print (Opens in new window) Print Email a link to a friend (Opens in new window) Email Related Related Posts 21 ਜੂਨ ਨੂੰ ਅੰਤਰਰਾਸ਼ਟਰੀ ਯੋਗ ਦਿਵਸ ਮੌਕੇ ਸਰਕਾਰੀ ਕਾਲਜ ਰੂਪਨਗਰ ਵਿਖੇ ਹੋਵੇਗਾ ਜ਼ਿਲ੍ਹਾ ਪੱਧਰੀ ਸਮਾਗਮ Leave a Comment / Ropar News / By Dishant Mehta ਝੋਨੇ ਦੀਆਂ ਪਨੀਰੀਆਂ ਦਾ ਸਰਵੇਖਣ ਕਰਕੇ ਮਾਹਿਰਾਂ ਨੇ ਕਿਸਾਨਾਂ ਨੂੰ ਦਿੱਤੀ ਵਿਗਿਆਨਕ ਸਲਾਹ Leave a Comment / Ropar News / By Dishant Mehta “ਖੇਤ ਬਚਾਓ ਅਭਿਆਨ” ਤਹਿਤ ਕੇਵੀਕੇ ਨੇ ਖਾਦਾਂ ਦੀ ਸੰਤੁਲਿਤ ਵਰਤੋਂ ਬਾਰੇ ਪਿੰਡ ਖਾਬੜਾ ਦੇ ਕਿਸਾਨਾਂ ਨੂੰ ਕੀਤਾ ਜਾਗਰੂਕ Leave a Comment / Ropar News / By Dishant Mehta ਐਸ. ਆਈ. ਆਰ ਸਬੰਧੀ ਐਸ.ਜੀ.ਟੀ.ਬੀ ਖਾਲਸਾ ਕਾਲਜ ਵਿੱਚ ਸ੍ਰੀ ਅਨੰਦਪੁਰ ਸਾਹਿਬ ਵਿਧਾਨ ਸਭਾ ਹਲਕੇ ਦੇ ਸੁਪਰਵਾਈਜ਼ਰਾਂ ਅਤੇ ਬੀ.ਐਲ.ਓਜ਼ ਦੀ ਕਰਵਾਈ ਟ੍ਰੇਨਿੰਗ Leave a Comment / Ropar News / By Dishant Mehta Women’s Complaints Demand Sensitivity, Not Delay: NCW Chairperson Leave a Comment / Ropar News / By Dishant Mehta ਸਮੂਹ ਸਿਹਤ ਸੰਸਥਾਵਾਂ ਅਤੇ ਆਂਗਣਵਾੜੀ ਕੇਂਦਰਾਂ ‘ਚ ਓ.ਆਰ.ਐੱਸ.-ਜ਼ਿੰਕ ਕਾਰਨਰ ਸਥਾਪਿਤ ਕੀਤੇ ਜਾਣਗੇ Leave a Comment / Ropar News / By Dishant Mehta ਮਿਸ਼ਨ ਕਲੀਨ ਪੰਜਾਬ: ਏਡੀਸੀ ਡਾ. ਅਕਸ਼ਿਤਾ ਗੁਪਤਾ ਵੱਲੋਂ ਸ਼ਹਿਰ ਵਿੱਚ ਸਫ਼ਾਈ ਕਾਰਜਾਂ ਦੀ ਅਚਨਚੇਤ ਜਾਂਚ Leave a Comment / Ropar News / By Dishant Mehta ਡਿਪਟੀ ਕਮਿਸ਼ਨਰ ਅਦਿੱਤਿਆ ਡੇਚਲਵਾਲ ਵੱਲੋਂ ਸਪੈਸ਼ਲ ਇੰਟੈਂਸਿਵ ਰਿਵਿਜ਼ਨ-2026 ਸਬੰਧੀ ਸੁਪਰਵਾਈਜ਼ਰਾਂ ਦੀ ਟ੍ਰੇਨਿੰਗ ਦਾ ਜਾਇਜ਼ਾ Leave a Comment / Ropar News / By Dishant Mehta Civil Surgeon gives message for voluntary blood donation on World Blood Donor Day Leave a Comment / Ropar News / By AAYANMEHTA Government High School Raipur Shines at National Level! Leave a Comment / Ropar News / By AAYANMEHTA Now Teachers & Students Can Publish News on DEORPR Website – Contributor Hub Leave a Comment / Poems & Article, Ropar News, Study Material / By Dishant Mehta ਸੈਰ-ਸਪਾਟਾ ਤੇ ਸੱਭਿਆਚਾਰਕ ਮਾਮਲੇ ਵਿਭਾਗ ਵੱਲੋਂ ਫਾਰਮ ਸਟੇਅ ਨੀਤੀ-2026 ਸਬੰਧੀ ਪਹਿਲੀ ਜਾਗਰੂਕਤਾ ਵਰਕਸ਼ਾਪ ਦਾ ਕੀਤਾ ਗਿਆ ਆਯੋਜਨ Leave a Comment / Ropar News / By AAYANMEHTA ਵਿਦਿਆਰਥੀਆਂ ਨੂੰ ਸਰਕਾਰੀ ਸਕੀਮਾਂ ਨਾਲ ਜੋੜਨ ਲਈ ਜ਼ਿਲ੍ਹਾ ਪੱਧਰੀ ਆਨਲਾਈਨ ਮੀਟਿੰਗ ਆਯੋਜਿਤ Leave a Comment / Ropar News / By Dishant Mehta ਸੁਰੱਖਿਅਤ ਭੋਜਨ, ਸਿਹਤਮੰਦ ਜੀਵਨ: ਵਿਸ਼ਵ ਭੋਜਨ ਸੁਰੱਖਿਆ ਦਿਵਸ 2026 Leave a Comment / Poems & Article, Ropar News / By Dishant Mehta SUMMER HOLIDAYS HOMEWORK – COMPUTER SCIENCE Leave a Comment / Study Material, Ropar News / By Dishant Mehta ਸਕੂਲਾਂ ਦੇ ਈਕੋ ਕਲੱਬਾਂ ਵਲੋਂ ਭਲਕੇ ਮਨਾਇਆ ਜਾਵੇਗਾ ਵਿਸ਼ਵ ਵਾਤਾਵਰਨ ਦਿਵਸ Leave a Comment / Ropar News / By Dishant Mehta
21 ਜੂਨ ਨੂੰ ਅੰਤਰਰਾਸ਼ਟਰੀ ਯੋਗ ਦਿਵਸ ਮੌਕੇ ਸਰਕਾਰੀ ਕਾਲਜ ਰੂਪਨਗਰ ਵਿਖੇ ਹੋਵੇਗਾ ਜ਼ਿਲ੍ਹਾ ਪੱਧਰੀ ਸਮਾਗਮ Leave a Comment / Ropar News / By Dishant Mehta
ਝੋਨੇ ਦੀਆਂ ਪਨੀਰੀਆਂ ਦਾ ਸਰਵੇਖਣ ਕਰਕੇ ਮਾਹਿਰਾਂ ਨੇ ਕਿਸਾਨਾਂ ਨੂੰ ਦਿੱਤੀ ਵਿਗਿਆਨਕ ਸਲਾਹ Leave a Comment / Ropar News / By Dishant Mehta
“ਖੇਤ ਬਚਾਓ ਅਭਿਆਨ” ਤਹਿਤ ਕੇਵੀਕੇ ਨੇ ਖਾਦਾਂ ਦੀ ਸੰਤੁਲਿਤ ਵਰਤੋਂ ਬਾਰੇ ਪਿੰਡ ਖਾਬੜਾ ਦੇ ਕਿਸਾਨਾਂ ਨੂੰ ਕੀਤਾ ਜਾਗਰੂਕ Leave a Comment / Ropar News / By Dishant Mehta
ਐਸ. ਆਈ. ਆਰ ਸਬੰਧੀ ਐਸ.ਜੀ.ਟੀ.ਬੀ ਖਾਲਸਾ ਕਾਲਜ ਵਿੱਚ ਸ੍ਰੀ ਅਨੰਦਪੁਰ ਸਾਹਿਬ ਵਿਧਾਨ ਸਭਾ ਹਲਕੇ ਦੇ ਸੁਪਰਵਾਈਜ਼ਰਾਂ ਅਤੇ ਬੀ.ਐਲ.ਓਜ਼ ਦੀ ਕਰਵਾਈ ਟ੍ਰੇਨਿੰਗ Leave a Comment / Ropar News / By Dishant Mehta
Women’s Complaints Demand Sensitivity, Not Delay: NCW Chairperson Leave a Comment / Ropar News / By Dishant Mehta
ਸਮੂਹ ਸਿਹਤ ਸੰਸਥਾਵਾਂ ਅਤੇ ਆਂਗਣਵਾੜੀ ਕੇਂਦਰਾਂ ‘ਚ ਓ.ਆਰ.ਐੱਸ.-ਜ਼ਿੰਕ ਕਾਰਨਰ ਸਥਾਪਿਤ ਕੀਤੇ ਜਾਣਗੇ Leave a Comment / Ropar News / By Dishant Mehta
ਮਿਸ਼ਨ ਕਲੀਨ ਪੰਜਾਬ: ਏਡੀਸੀ ਡਾ. ਅਕਸ਼ਿਤਾ ਗੁਪਤਾ ਵੱਲੋਂ ਸ਼ਹਿਰ ਵਿੱਚ ਸਫ਼ਾਈ ਕਾਰਜਾਂ ਦੀ ਅਚਨਚੇਤ ਜਾਂਚ Leave a Comment / Ropar News / By Dishant Mehta
ਡਿਪਟੀ ਕਮਿਸ਼ਨਰ ਅਦਿੱਤਿਆ ਡੇਚਲਵਾਲ ਵੱਲੋਂ ਸਪੈਸ਼ਲ ਇੰਟੈਂਸਿਵ ਰਿਵਿਜ਼ਨ-2026 ਸਬੰਧੀ ਸੁਪਰਵਾਈਜ਼ਰਾਂ ਦੀ ਟ੍ਰੇਨਿੰਗ ਦਾ ਜਾਇਜ਼ਾ Leave a Comment / Ropar News / By Dishant Mehta
Civil Surgeon gives message for voluntary blood donation on World Blood Donor Day Leave a Comment / Ropar News / By AAYANMEHTA
Now Teachers & Students Can Publish News on DEORPR Website – Contributor Hub Leave a Comment / Poems & Article, Ropar News, Study Material / By Dishant Mehta
ਸੈਰ-ਸਪਾਟਾ ਤੇ ਸੱਭਿਆਚਾਰਕ ਮਾਮਲੇ ਵਿਭਾਗ ਵੱਲੋਂ ਫਾਰਮ ਸਟੇਅ ਨੀਤੀ-2026 ਸਬੰਧੀ ਪਹਿਲੀ ਜਾਗਰੂਕਤਾ ਵਰਕਸ਼ਾਪ ਦਾ ਕੀਤਾ ਗਿਆ ਆਯੋਜਨ Leave a Comment / Ropar News / By AAYANMEHTA
ਵਿਦਿਆਰਥੀਆਂ ਨੂੰ ਸਰਕਾਰੀ ਸਕੀਮਾਂ ਨਾਲ ਜੋੜਨ ਲਈ ਜ਼ਿਲ੍ਹਾ ਪੱਧਰੀ ਆਨਲਾਈਨ ਮੀਟਿੰਗ ਆਯੋਜਿਤ Leave a Comment / Ropar News / By Dishant Mehta
ਸੁਰੱਖਿਅਤ ਭੋਜਨ, ਸਿਹਤਮੰਦ ਜੀਵਨ: ਵਿਸ਼ਵ ਭੋਜਨ ਸੁਰੱਖਿਆ ਦਿਵਸ 2026 Leave a Comment / Poems & Article, Ropar News / By Dishant Mehta
SUMMER HOLIDAYS HOMEWORK – COMPUTER SCIENCE Leave a Comment / Study Material, Ropar News / By Dishant Mehta
ਸਕੂਲਾਂ ਦੇ ਈਕੋ ਕਲੱਬਾਂ ਵਲੋਂ ਭਲਕੇ ਮਨਾਇਆ ਜਾਵੇਗਾ ਵਿਸ਼ਵ ਵਾਤਾਵਰਨ ਦਿਵਸ Leave a Comment / Ropar News / By Dishant Mehta