Home - Ropar News - ਮਿੰਨੀ ਮੈਰਾਥਨ ਦੀ ਸਫਲਤਾ ਨੂੰ ਦੇਖਦੇ ਹੋਏ ਹਰ ਸਾਲ ਕਰਵਾਉਣ ਦਾ ਕਰਾਂਗੇ ਯਤਨ: ਡਿਪਟੀ ਕਮਿਸ਼ਨਰ ਮਿੰਨੀ ਮੈਰਾਥਨ ਦੀ ਸਫਲਤਾ ਨੂੰ ਦੇਖਦੇ ਹੋਏ ਹਰ ਸਾਲ ਕਰਵਾਉਣ ਦਾ ਕਰਾਂਗੇ ਯਤਨ: ਡਿਪਟੀ ਕਮਿਸ਼ਨਰ Leave a Comment / By Dishant Mehta / February 23, 2025 Considering the success of the mini marathon, we will make efforts to hold it every year: Deputy Commissioner ਪ੍ਰਸ਼ਾਸਨ ਦੇ ਸੀਨੀਅਰ ਅਧਿਕਾਰੀਆਂ ਸਮੇਤ 1200 ਦੇ ਕਰੀਬ ਨੌਜਵਾਨਾਂ ਲੜਕੇ ਲੜਕੀਆਂ, ਬਜ਼ੁਰਗ, ਮਹਿਲਾਵਾਂ ਤੇ ਬੱਚੇ ਮੈਰਾਥਨ ‘ਚ ਦੌੜੇ ਰੂਪਨਗਰ, 23 ਫਰਵਰੀ: ਜ਼ਿਲ੍ਹੇ ਦੇ ਨੌਜਵਾਨਾਂ ਸਿਹਤਮੰਦ ਤੇ ਚੰਗੀ ਜੀਵਨ ਸ਼ੈਲੀ ਅਪਣਾਉਣ ਲਈ ਪ੍ਰੇਰਿਤ ਕਰਨ ਦੇ ਮੰਤਵ ਨਾਲ ਨੂੰ ਜ਼ਿਲ੍ਹਾ ਪ੍ਰਸ਼ਾਸਨ ਰੂਪਨਗਰ ਵੱਲੋਂ ਪਹਿਲੀ ਮਿੰਨੀ ਮੈਰਾਥਾਨ ਦਾ ਆਯੋਜਨ ਬਹੁਤ ਸਫਲਤਾ ਪੂਰਵਕ ਕੀਤਾ ਗਿਆ। ਇਸ ਮਿੰਨੀ ਮੈਰਾਥਨ ਦੀ ਸ਼ੁਰੂਆਤ ਹਲਕਾ ਵਿਧਾਇਕ ਰੂਪਨਗਰ ਐਡਵੋਕੇਟ ਦਿਨੇਸ਼ ਚੱਡਾ ਵੱਲੋਂ ਨਹਿਰੂ ਸਟੇਡਿਅਮ ਵਿਖੇ ਝੰਡੀ ਦੇ ਕੇ ਕੀਤੀ ਗਈ। ਇਸ ਮੌਕੇ ਹਲਕਾ ਵਿਧਾਇਕ ਨੇ ਮੈਰਾਥਨ ਵਿੱਚ ਭਾਗ ਲੈਣ ਵਾਲਿਆਂ ਸਮੂਹ ਜ਼ਿਲ੍ਹਾ ਵਾਸੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਨੌਜਵਾਨੀ ਨੂੰ ਕੁਰਾਹੇ ਪੈਣ ਤੋਂ ਬਚਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਦਾ ਇਹ ਸ਼ਲਾਘਾਯੋਗ ਉਪਰਾਲਾ ਹੈ। ਉਨ੍ਹਾਂ ਕਿਹਾ ਕਿ ਆਪਣੀ ਜਿੰਦਗੀ ਨੂੰ ਸਿਹਤਮੰਦ ਢੰਗ ਨਾਲ ਜਿਊਣ ਲਈ ਖੇਡਾਂ ਅਹਿਮ ਭੂਮਿਕਾ ਨਿਭਾਉਂਦੀਆ ਹਨ। ਉਨ੍ਹਾਂ ਕਿਹਾ ਕਿ ਖੇਡਾਂ ਨਾਲ ਸਾਡੀ ਜ਼ਿਦੰਗੀ ਵਿਚ ਬਹੁਤ ਚੰਗੇ ਨਤੀਜੇ ਦੇਖਣ ਨੂੰ ਮਿਲਦੇ ਹਨ ਜਿਵੇਂ ਸਹਿਣਸ਼ੀਲਤਾ, ਅਨੁਸ਼ਾਸਨ, ਸਦਾਚਾਰ, ਜਿੱਤਣ ਦੀ ਤਾਂਘ, ਆਪਸੀ ਪ੍ਰੇਮ ਪਿਆਰ, ਇਕਜੁੱਟਤਾ, ਸਬਰ ਆਦਿ ਕੁੱਟ-ਕੁੱਟ ਕੇ ਭਰਦੀਆਂ ਹਨ। ਇਸ ਮੌਕੇ ਗੱਲਬਾਤ ਕਰਦਿਆਂ ਡਿਪਟੀ ਕਮਿਸ਼ਨਰ ਹਿਮਾਂਸ਼ੂ ਜੈਨ ਨੇ ਕਿਹਾ ਕਿ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕਰਵਾਈ ਗਈ ਪਹਿਲੀ ਮਿੰਨੀ ਮੈਰਾਥਨ ਨੂੰ ਜ਼ਿਲ੍ਹਾ ਵਾਸੀਆਂ ਦਾ ਬਹੁਤ ਭਰਵਾਂ ਹੁੰਗਾਰਾ ਮਿਲਿਆ ਹੈ। ਇਸ ਵਿੱਚ 1200 ਦੇ ਕਰੀਬ ਨੌਜਵਾਨਾਂ ਲੜਕੇ ਲੜਕੀਆਂ, ਬਜ਼ੁਰਗਾਂ, ਮਹਿਲਾਵਾਂ ਅਤੇ ਬੱਚਿਆਂ ਨੇ ਬੜੇ ਉਤਸਾਹ ਨਾਲ ਭਾਗ ਲਿਆ। ਉਹਨਾਂ ਕਿਹਾ ਕਿ ਅਸੀਂ ਇਸ ਮਿੰਨੀ ਮੈਰਾਥਨ ਦੀ ਸਫਲਤਾ ਨੂੰ ਦੇਖਦੇ ਹੋਏ ਹਰ ਸਾਲ ਕਰਵਾਉਣ ਦਾ ਯਤਨ ਕਰਾਂਗੇ। ਇਸ ਨਾਲ ਜਿੱਥੇ ਨੌਜਵਾਨਾਂ ਨੂੰ ਖੇਡਾਂ ਵੱਲ ਉਤਸ਼ਾਹ ਮਿਲੇਗਾ ਉੱਥੇ ਹੀ ਆਪਣੀ ਜ਼ਿੰਦਗੀ ਵਿਚ ਸਖਤ ਮਿਹਨਤ ਕਰਕੇ ਸਫਲ ਹੋਣ ਲਈ ਪ੍ਰੇਰਨਾ ਮਿਲੇਗੀ। ਇਸੇ ਦੌਰਾਨ ਉਹਨਾਂ ਪ੍ਰਭ ਆਸਰੇ ਤੋਂ ਆਏ ਦਿਵਿਆਂਗ ਬੱਚਿਆਂ ਅਤੇ ਪ੍ਰਕਾਸ਼ ਮੈਮੋਰੀਅਲ ਸਕੂਲ ਦੇ ਵਿਦਿਆਰਥੀਆਂ ਦਾ ਸਪੈਸ਼ਲ ਧੰਨਵਾਦ ਕੀਤਾ ਕਿ ਉਨ੍ਹਾਂ ਨੇ ਆਪਣੀ ਮੁਸ਼ਕਿਲ ਭਰੀ ਜ਼ਿੰਦਗੀ ਦੇ ਬਾਵਜੂਦ ਵੱਧ ਚੜ ਕੇ ਮੈਰਾਥਨ ਵਿੱਚ ਹਿੱਸਾ ਲੈਕੇ ਇਸਨੂੰ ਸਫਲ ਬਣਾਇਆ। ਉਨਾਂ ਉ-ਜੀਵਨ ਬੈਂਕ, ਰਜਨੀ ਹਰਬਲ, ਲਾਹੌਰੀ ਜੀਰਾ, ਰੂਪਨਗਰ ਪੈਡਲਰ, ਐਨਸੀਸੀ ਅਕੈਡਮੀ, ਰੋਟਰੀ ਕਲੱਬ, ਜ਼ਿਲ੍ਹਾ ਐਥਲੀਕ ਐਸੋਸੀਏਸ਼ਨ, ਪ੍ਰੋ ਅਲਟੀਮੇਟ ਜਿੰਮ, ਅਤੁਲ ਫਿਟਨੈਸ ਮਾਰਸ਼ਲਾਟ ਅਤੇ ਹੋਰ ਸਹਿਯੋਗ ਕਰਨ ਵਾਲਿਆਂ ਨੂੰ ਮੌਕੇ ਉਤੇ ਸਨਮਾਨ ਕੀਤਾ। ਇਸ ਉਪਰੰਤ ਸਰਕਾਰੀ ਕਾਲਜ ਰੋਪੜ ਦੇ ਵਿਦਿਆਰਥੀਆਂ ਵੱਲੋਂ ਭੰਗੜੇ ਦੀ ਪੇਸ਼ਕਾਰੀ ਕਰਕੇ ਮੈਰਾਥਨ ਦੀ ਸਮਾਪਤੀ ਕੀਤੀ। ਇਸ ਮੈਰਾਥਨ ਵਿਚ ਵਧੀਕ ਡਿਪਟੀ ਕਮਿਸ਼ਨਰ ਚੰਦਰਜਯੋਤੀ ਸਿੰਘ, ਸਹਾਇਕ ਕਮਿਸ਼ਨਰ ਅਰਵਿੰਦਰਪਾਲ ਸਿੰਘ ਸੋਮਲ, ਮੁੱਖ ਮੰਤਰੀ ਫੀਲਡ ਅਫਸਰ ਜਸਜੀਤ ਸਿੰਘ, ਐਸ.ਡੀ.ਐਮ ਨੰਗਲ ਅਨਮਜੋਤ ਕੌਰ, ਐਸਡੀਐਮ ਰੋਪੜ ਸਚਿਨ ਪਾਠਕ, ਐਸਡੀਐਮ ਸ੍ਰੀ ਚਮਕੌਰ ਸਾਹਿਬ ਅਮਰੀਕ ਸਿੰਘ, ਸਿਵਲ ਸਰਜਨ ਰੂਪਨਗਰ ਡਾ. ਤਰਸੇਮ ਸਿੰਘ, ਆਰ ਟੀ ਓ ਗੁਰਵਿੰਦਰ ਸਿੰਘ ਜੌਹਲ, ਜ਼ਿਲ੍ਹਾ ਖੇਡ ਅਫਸਰ ਜਗਜੀਵਨ ਸਿੰਘ, ਤਹਿਸੀਲਦਾਰ ਸੰਦੀਪ ਕੁਮਾਰ ਤਹਿਸੀਲਦਾਰ ਅੰਮ੍ਰਿਤਬੀਰ ਸਿੰਘ, ਨਾਇਬ ਤਹਿਸਲਦਾਰ ਕੁਲਦੀਪ ਸਿੰਘ, ਸ਼ਿਵ ਕੁਮਾਰ, ਕੁਲਤਾਰ ਸਿੰਘ, ਮੋਹਨ ਸਿੰਘ ਚਾਹਲ, ਐੱਮ ਸੀ ਰਾਜੂ ਸਤਿਆਲ, ਸ਼ਿਵ ਕੁਮਾਰ ਲਾਲਪੁਰਾ, ਪ੍ਰਿੰਸੀਪਲ ਆਦਰਸ਼ ਸ਼ਰਮਾ, ਪ੍ਰੋਫੈਸਰ ਨਿਰਮਲ ਬਰਾੜ, ਗੁਰਵਿੰਦਰ ਸਿੰਘ ਰੋਮੀ, ਜ਼ਿਲ੍ਹੇ ਦੇ ਹੋਰ ਅਧਿਕਾਰੀ ਤੇ ਕਰਮਚਾਰੀ, ਸਕੂਲ ਵਿਦਿਆਰਥੀ ਹਾਜ਼ਰ ਸਨ। Ropar Google News Study Material Related Related Posts ਵਿਦਿਅਕ ਸੈਰ-ਸਪਾਟਾ ਵਿਦਿਆਰਥੀਆਂ ਦੇ ਗਿਆਨ ਨੂੰ ਵਧਾਉਂਦਾ ਹੈ: ਪ੍ਰਿੰਸੀਪਲ ਵਿਜੇ ਬੰਗਲਾ Leave a Comment / Ropar News / By Dishant Mehta ਸਾਈਕੋਮੈਟਰਿਕ ਟੈਸਟ ਵਿਦਿਆਰਥਣਾਂ ਦੀ ਸਵੈ-ਜਾਣਕਾਰੀ, ਮਾਨਸਿਕ ਤੰਦਰੁਸਤੀ, ਅਤੇ ਜੀਵਨ ਵਿੱਚ ਮੱਦਦ ਕਰ ਸਕਦੇ ਹਨ Leave a Comment / Poems & Article, Ropar News / By Dishant Mehta ਏਆਈ ਰੋਬੋਟਿਕਸ-ਵਿਕਾਸ ਜਾਂ ਤਬਾਹੀ ਵੱਲ ਪਹਿਲਾ ਕਦਮ? Leave a Comment / Poems & Article, Ropar News / By Dishant Mehta ਸਰਕਾਰੀ ਹਾਈ ਸਕੂਲ ਅਗੰਮਪੁਰ ਵਿਖੇ ਕਾਨੂੰਨੀ ਜਾਗਰੂਕਤਾ ਪ੍ਰੋਗਰਾਮ Leave a Comment / Ropar News / By Dishant Mehta ਮਿੰਨੀ ਮੈਰਾਥਨ ਨੂੰ ਜੋਰਾ-ਸ਼ੋਰਾ ਨਾਲ ਆਯੋਜਿਤ ਕਰਨ ਲਈ ਐਸ.ਡੀ.ਐਮ ਨੇ ਸੀਨੀਅਰ ਅਧਿਕਾਰੀਆਂ ਨੂੰ ਹਦਾਇਤਾਂ ਜਾਰੀ ਕੀਤੀਆਂ Leave a Comment / Ropar News / By Dishant Mehta ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਝੱਲੀਆਂ ਕਲਾਂ ਵਿਖੇ “ਪੁਲਾਂਘਾਂ 2025” ਸਾਲਾਨਾ ਇਨਾਮ ਵੰਡ ਸਮਾਰੋਹ ਆਯੋਜਿਤ ਕੀਤਾ ਗਿਆ Leave a Comment / Ropar News / By Dishant Mehta ਸਰਕਾਰੀ ਮਿਡਲ/ਪ੍ਰਾਇਮਰੀ ਸਕੂਲ ਰਾਏਪੁਰ ਸਾਨੀ ਵਿਖੇ ਸਾਲਾਨਾ ਸਮਾਗਮ ਮਨਾਇਆ ਗਿਆ Leave a Comment / Ropar News / By Dishant Mehta GSSS Ghanauli Students Explore Cement Manufacturing at Ambuja Leave a Comment / Ropar News / By Dishant Mehta ਜਲਵਾਯੂ ਤਬਦੀਲੀ ਮਨੁੱਖ ਦੀ ਆਪਣੀ ਦੇਣ ਹੈ….! Leave a Comment / Poems & Article, Ropar News / By Dishant Mehta ਅੱਠਵੀਂ, ਦਸਵੀਂ ਅਤੇ ਬਾਰ੍ਹਵੀਂ ਜਮਾਤ ਦੀ ਸਮੁੱਚੇ ਪਰੀਖਿਆਂ ਕੇਂਦਰਾਂ ਦੇ 100 ਮੀਟਰ ਦੇ ਅੰਦਰ ਇੱਕਠੇ ਹੋਣ ‘ਤੇ ਪੂਰਨ ਤੌਰ ਉਤੇ ਪਾਬੰਦੀ Leave a Comment / Ropar News / By Dishant Mehta ਪੰਜਾਬ ਸਰਕਾਰ ਨੰਗਲ ਵਿਖੇ ਸਿਖਲਾਈ ਕੇਂਦਰ ਕਰੇਗੀ ਸਥਾਪਤ Leave a Comment / Ropar News / By Dishant Mehta ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ 23 ਫਰਵਰੀ ਨੂੰ ਕੀਤਾ ਜਾ ਰਿਹਾ ਮਿੰਨੀ ਮੈਰਾਥਨ ਦਾ ਆਯੋਜਨ – ਡਿਪਟੀ ਕਮਿਸ਼ਨਰ Leave a Comment / Ropar News / By Dishant Mehta ਨਾਈਲਿਟ ਯੂਨੀਵਰਸਿਟੀ ਰੋਪੜ ਵਿਖੇ ਸੰਚਾਰ, ਇਲੈਕਟ੍ਰਾਨਿਕਸ ਅਤੇ ਡਿਜੀਟਲ ਤਕਨਾਲੋਜੀਆਂ ‘ਤੇ ਦੋ ਰੋਜ਼ਾ ਅੰਤਰਰਾਸ਼ਟਰੀ ਕਾਨਫਰੰਸ ਸ਼ੁਰੂ Leave a Comment / Ropar News / By Dishant Mehta ਰੂਪਨਗਰ ਜ਼ਿਲ੍ਹੇ ਨੇ ਰਾਜ ਵਿਗਿਆਨ ਪ੍ਰਦਰਸ਼ਨੀ ਵਿੱਚ ਸ਼ਾਨਦਾਰ ਪ੍ਰਦਰਸ਼ਨ ਕੀਤਾ: ਸਰਕਾਰੀ ਹਾਈ ਸਕੂਲ ਰਾਏਪੁਰ ਨੇ ਚੋਟੀ ਦਾ ਸਨਮਾਨ ਪ੍ਰਾਪਤ ਕੀਤਾ Leave a Comment / Ropar News / By Dishant Mehta ਸਰਕਾਰੀ ਕਾਲਜ ਰੋਪੜ ਦੇ ਵਿਦਿਆਰਥੀਆਂ ਨੂੰ ਕਿੱਤਾ ਮੁਖੀ ਕੋਰਸਾਂ ਅਧੀਨ ਆਰਟੀਫੀਸ਼ਲ ਜਿਊਲਰੀ ਬਣਾਉਣ ਸਬੰਧੀ ਦਿੱਤੀ ਸਿਖਲਾਈ Leave a Comment / Ropar News / By Dishant Mehta ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਰੂਪਨਗਰ ਵਿਖੇ ਪਲੇਸਮੈਂਟ ਕੈਂਪ ਅੱਜ Leave a Comment / Ropar News / By Dishant Mehta
ਵਿਦਿਅਕ ਸੈਰ-ਸਪਾਟਾ ਵਿਦਿਆਰਥੀਆਂ ਦੇ ਗਿਆਨ ਨੂੰ ਵਧਾਉਂਦਾ ਹੈ: ਪ੍ਰਿੰਸੀਪਲ ਵਿਜੇ ਬੰਗਲਾ Leave a Comment / Ropar News / By Dishant Mehta
ਸਾਈਕੋਮੈਟਰਿਕ ਟੈਸਟ ਵਿਦਿਆਰਥਣਾਂ ਦੀ ਸਵੈ-ਜਾਣਕਾਰੀ, ਮਾਨਸਿਕ ਤੰਦਰੁਸਤੀ, ਅਤੇ ਜੀਵਨ ਵਿੱਚ ਮੱਦਦ ਕਰ ਸਕਦੇ ਹਨ Leave a Comment / Poems & Article, Ropar News / By Dishant Mehta
ਏਆਈ ਰੋਬੋਟਿਕਸ-ਵਿਕਾਸ ਜਾਂ ਤਬਾਹੀ ਵੱਲ ਪਹਿਲਾ ਕਦਮ? Leave a Comment / Poems & Article, Ropar News / By Dishant Mehta
ਸਰਕਾਰੀ ਹਾਈ ਸਕੂਲ ਅਗੰਮਪੁਰ ਵਿਖੇ ਕਾਨੂੰਨੀ ਜਾਗਰੂਕਤਾ ਪ੍ਰੋਗਰਾਮ Leave a Comment / Ropar News / By Dishant Mehta
ਮਿੰਨੀ ਮੈਰਾਥਨ ਨੂੰ ਜੋਰਾ-ਸ਼ੋਰਾ ਨਾਲ ਆਯੋਜਿਤ ਕਰਨ ਲਈ ਐਸ.ਡੀ.ਐਮ ਨੇ ਸੀਨੀਅਰ ਅਧਿਕਾਰੀਆਂ ਨੂੰ ਹਦਾਇਤਾਂ ਜਾਰੀ ਕੀਤੀਆਂ Leave a Comment / Ropar News / By Dishant Mehta
ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਝੱਲੀਆਂ ਕਲਾਂ ਵਿਖੇ “ਪੁਲਾਂਘਾਂ 2025” ਸਾਲਾਨਾ ਇਨਾਮ ਵੰਡ ਸਮਾਰੋਹ ਆਯੋਜਿਤ ਕੀਤਾ ਗਿਆ Leave a Comment / Ropar News / By Dishant Mehta
ਸਰਕਾਰੀ ਮਿਡਲ/ਪ੍ਰਾਇਮਰੀ ਸਕੂਲ ਰਾਏਪੁਰ ਸਾਨੀ ਵਿਖੇ ਸਾਲਾਨਾ ਸਮਾਗਮ ਮਨਾਇਆ ਗਿਆ Leave a Comment / Ropar News / By Dishant Mehta
GSSS Ghanauli Students Explore Cement Manufacturing at Ambuja Leave a Comment / Ropar News / By Dishant Mehta
ਜਲਵਾਯੂ ਤਬਦੀਲੀ ਮਨੁੱਖ ਦੀ ਆਪਣੀ ਦੇਣ ਹੈ….! Leave a Comment / Poems & Article, Ropar News / By Dishant Mehta
ਅੱਠਵੀਂ, ਦਸਵੀਂ ਅਤੇ ਬਾਰ੍ਹਵੀਂ ਜਮਾਤ ਦੀ ਸਮੁੱਚੇ ਪਰੀਖਿਆਂ ਕੇਂਦਰਾਂ ਦੇ 100 ਮੀਟਰ ਦੇ ਅੰਦਰ ਇੱਕਠੇ ਹੋਣ ‘ਤੇ ਪੂਰਨ ਤੌਰ ਉਤੇ ਪਾਬੰਦੀ Leave a Comment / Ropar News / By Dishant Mehta
ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ 23 ਫਰਵਰੀ ਨੂੰ ਕੀਤਾ ਜਾ ਰਿਹਾ ਮਿੰਨੀ ਮੈਰਾਥਨ ਦਾ ਆਯੋਜਨ – ਡਿਪਟੀ ਕਮਿਸ਼ਨਰ Leave a Comment / Ropar News / By Dishant Mehta
ਨਾਈਲਿਟ ਯੂਨੀਵਰਸਿਟੀ ਰੋਪੜ ਵਿਖੇ ਸੰਚਾਰ, ਇਲੈਕਟ੍ਰਾਨਿਕਸ ਅਤੇ ਡਿਜੀਟਲ ਤਕਨਾਲੋਜੀਆਂ ‘ਤੇ ਦੋ ਰੋਜ਼ਾ ਅੰਤਰਰਾਸ਼ਟਰੀ ਕਾਨਫਰੰਸ ਸ਼ੁਰੂ Leave a Comment / Ropar News / By Dishant Mehta
ਰੂਪਨਗਰ ਜ਼ਿਲ੍ਹੇ ਨੇ ਰਾਜ ਵਿਗਿਆਨ ਪ੍ਰਦਰਸ਼ਨੀ ਵਿੱਚ ਸ਼ਾਨਦਾਰ ਪ੍ਰਦਰਸ਼ਨ ਕੀਤਾ: ਸਰਕਾਰੀ ਹਾਈ ਸਕੂਲ ਰਾਏਪੁਰ ਨੇ ਚੋਟੀ ਦਾ ਸਨਮਾਨ ਪ੍ਰਾਪਤ ਕੀਤਾ Leave a Comment / Ropar News / By Dishant Mehta
ਸਰਕਾਰੀ ਕਾਲਜ ਰੋਪੜ ਦੇ ਵਿਦਿਆਰਥੀਆਂ ਨੂੰ ਕਿੱਤਾ ਮੁਖੀ ਕੋਰਸਾਂ ਅਧੀਨ ਆਰਟੀਫੀਸ਼ਲ ਜਿਊਲਰੀ ਬਣਾਉਣ ਸਬੰਧੀ ਦਿੱਤੀ ਸਿਖਲਾਈ Leave a Comment / Ropar News / By Dishant Mehta
ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਰੂਪਨਗਰ ਵਿਖੇ ਪਲੇਸਮੈਂਟ ਕੈਂਪ ਅੱਜ Leave a Comment / Ropar News / By Dishant Mehta