Rupnagar teacher Amarjit Kaur selected for Japan’s international exchange program
ਰੂਪਨਗਰ, 30 ਅਕਤੂਬਰ (ਦਿਸ਼ਾਂਤ ਮਹਿਤਾ)– ਸਰਕਾਰੀ ਹਾਈ ਸਕੂਲ ਦਸਗਰਾਈਂ (ਜ਼ਿਲ੍ਹਾ ਰੂਪਨਗਰ) ਦੀ ਵਿਗਿਆਨ ਅਧਿਆਪਕਾ ਸ਼੍ਰੀਮਤੀ ਅਮਰਜੀਤ ਕੌਰ ਨੂੰ ਪ੍ਰਸਿੱਧ ACCU-CEE ਅੰਤਰਰਾਸ਼ਟਰੀ ਐਕਸਚੇਂਜ ਪ੍ਰੋਗਰਾਮ 2025 ਲਈ ਚੁਣਿਆ ਗਿਆ ਹੈ, ਜਿਸ ਨਾਲ ਸਕੂਲ ਤੇ ਜ਼ਿਲ੍ਹੇ ਦਾ ਨਾਮ ਮਾਣ ਨਾਲ ਉੱਚਾ ਹੋਇਆ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਸ. ਸੁਖਜੀਤ ਸਿੰਘ ਕੈਂਥ, ਜ਼ਿਲ੍ਹਾ ਕੋਆਰਡੀਨੇਰ ਵਾਤਾਵਰਣ ਸਿੱਖਿਆ ਪ੍ਰੋਗਰਾਮ ਨੇ ਦੱਸਿਆ ਕਿ ਇਹ ਪ੍ਰੋਗਰਾਮ ਏਸ਼ੀਆ-ਪੈਸੀਫ਼ਿਕ ਕਲਚਰਲ ਸੈਂਟਰ ਫਾਰ ਯੂਨੇਸਕੋ (ACCU) ਅਤੇ ਸੈਂਟਰ ਫਾਰ ਇਨਵਾਇਰਨਮੈਂਟ ਐਜੂਕੇਸ਼ਨ (CEE), ਇੰਡੀਆ ਦੇ ਸਾਂਝੇ ਤੌਰ ‘ਤੇ ਚਲਾਇਆ ਜਾ ਰਿਹਾ ਹੈ।
ਇਸ ਤਹਿਤ ਭਾਰਤ ਤੋਂ 10 ਚੁਣੇ ਹੋਏ ਅਧਿਆਪਕ ਜਪਾਨ ਦੇ ਸਕੂਲਾਂ ਅਤੇ ਸੱਭਿਆਚਾਰਕ ਸਥਾਨਾਂ ਦਾ ਦੌਰਾ ਕਰਨਗੇ।
ਜਪਾਨ ਅਤੇ ਭਾਰਤ ਵਿਚਕਾਰ ਇਹ ਐਕਸਚੇਂਜ ਪ੍ਰੋਗਰਾਮ 2016 ਤੋਂ ਸਫਲਤਾਪੂਰਵਕ ਚੱਲ ਰਿਹਾ ਹੈ।
ਸਕੂਲ ਵੱਲੋਂ “GenCan (Generation for Climate Action)” ਨਾਮਕ ਪ੍ਰੋਗਰਾਮ ਵਿੱਚ ਪਿਛਲੇ ਤਿੰਨ ਸਾਲਾਂ ਤੋਂ ਛੇ ਵਿਦਿਆਰਥੀ ਹਿੱਸਾ ਲੈਂਦੇ ਆ ਰਹੇ ਹਨ। ਇਸ ਪ੍ਰੋਗਰਾਮ ਹੇਠ ਵਿਦਿਆਰਥੀਆਂ ਨੂੰ ਮਾਰਗਦਰਸ਼ਨ ਦੇਣ ਵਾਲੇ ਅਧਿਆਪਕਾਂ ਨੂੰ ਦੇਸ਼ ਪੱਧਰ ‘ਤੇ ਚੁਣਿਆ ਜਾਂਦਾ ਹੈ। ਇਸੇ ਤਹਿਤ ਅਮਰਜੀਤ ਕੌਰ ਦੀ ਚੋਣ ਅੰਤਰਰਾਸ਼ਟਰੀ ਐਕਸਚੇਂਜ ਯਾਤਰਾ ਲਈ ਹੋਈ ਹੈ, ਜੋ ਜ਼ਿਲ੍ਹੇ ਲਈ ਮਾਣ ਦੀ ਗੱਲ ਹੈ।
ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ: ਸਿ:) ਰੂਪਨਗਰ ਸ਼੍ਰੀ ਪ੍ਰੇਮ ਕੁਮਾਰ ਮਿੱਤਲ ਨੇ ਅਮਰਜੀਤ ਕੌਰ ਨੂੰ ਇਸ ਪ੍ਰਾਪਤੀ ‘ਤੇ ਵਧਾਈ ਦਿੱਤੀ ਅਤੇ ਉਨ੍ਹਾਂ ਦੇ ਚੰਗੇ ਭਵਿੱਖ ਦੀ ਕਾਮਨਾ ਕੀਤੀ। ਉਪ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ: ਸਿ:) ਰੂਪਨਗਰ ਸ. ਇੰਦਰਜੀਤ ਸਿੰਘ ਨੇ ਵੀ ਅਧਿਆਪਕਾ ਨੂੰ ਸ਼ੁਭਕਾਮਨਾਵਾਂ ਦਿੱਤੀਆਂ ਅਤੇ ਉਨ੍ਹਾਂ ਦੀ ਪ੍ਰਸ਼ੰਸਾ ਕੀਤੀ।
ਸਕੂਲ ਦੀ ਹੈੱਡਮਿਸਟ੍ਰੈੱਸ ਸ੍ਰੀਮਤੀ ਗੁਰਪ੍ਰੀਤ ਕੌਰ, ਸਾਰੇ ਅਧਿਆਪਕਾਂ ਤੇ ਵਿਦਿਆਰਥੀਆਂ ਨੇ ਇਸ ਉਪਲਬਧੀ ‘ਤੇ ਖੁਸ਼ੀ ਪ੍ਰਗਟਾਈ ਅਤੇ ਅਮਰਜੀਤ ਕੌਰ ਨੂੰ ਜਪਾਨ ਯਾਤਰਾ ਲਈ ਦਿਲੋਂ ਸ਼ੁਭਕਾਮਨਾਵਾਂ ਦਿੱਤੀਆਂ।
ਤਾਜ਼ਾ ਜਾਣਕਾਰੀ ਲਈ www.deorpr.com ‘ਤੇ ਜੁੜੇ ਰਹੋ।

















