SC Commission Punjab ਦੇ ਚੇਅਰਮੈਨ ਵੱਲੋਂ ਰੋਪੜ ਦਾ ਦੌਰਾ, ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ

SC Commission Punjab Chairman visits Ropar, listens to people's problems
SC Commission Punjab Chairman visits Ropar, listens to people’s problems
ਰੂਪਨਗਰ, 22 ਜੂਨ: ਪੰਜਾਬ ਰਾਜ ਐਸ.ਸੀ. ਕਮਿਸ਼ਨ ਦੇ ਚੇਅਰਮੈਨ ਸ. ਜਸਵੀਰ ਸਿੰਘ ਗੜ੍ਹੀ ਨੇ ਅੱਜ ਰੋਪੜ ਸ਼ਹਿਰ ਦਾ ਦੌਰਾ ਕੀਤਾ। ਦੌਰੇ ਦੌਰਾਨ ਉਨ੍ਹਾਂ ਨੇ ਆਮ ਲੋਕਾਂ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਨੂੰ ਧਿਆਨ ਨਾਲ ਸੁਣਿਆ।
ਚੇਅਰਮੈਨ ਨੇ ਕਿਹਾ ਕਿ ਪੰਜਾਬ ਰਾਜ ਐਸ.ਸੀ. ਕਮਿਸ਼ਨ ਸੰਵੇਦਨਸ਼ੀਲਤਾ ਨਾਲ ਹਰ ਪਿੱਛੜੇ ਵਰਗ ਦੀ ਭਲਾਈ ਲਈ ਵਚਨਬੱਧ ਹੈ। ਉਨ੍ਹਾਂ ਨੇ ਲੋਕਾਂ ਵੱਲੋਂ ਉਠਾਈਆਂ ਗਈਆਂ ਮੁੱਖ ਸਮੱਸਿਆਵਾਂ ਜਿਵੇਂ ਕਿ ਰੋਜ਼ਗਾਰ, ਪੈਂਸ਼ਨ, ਜ਼ਮੀਨ ਸੰਬੰਧੀ ਵਿਵਾਦ ਅਤੇ ਭੇਦਭਾਵ ਨਾਲ ਜੁੜੇ ਮਾਮਲਿਆਂ ਬਾਰੇ ਅਧਿਕਾਰੀਆਂ ਨੂੰ ਤੁਰੰਤ ਕਾਰਵਾਈ ਕਰਨ ਦੇ ਆਦੇਸ਼ ਦਿੱਤੇ।
ਇਸ ਮੌਕੇ ਉਨ੍ਹਾਂ ਨੇ ਸਥਾਨਕ ਪ੍ਰਸ਼ਾਸਨ ਅਤੇ ਵਿਭਾਗੀ ਅਧਿਕਾਰੀਆਂ ਨਾਲ ਵੀ ਮੀਟਿੰਗ ਕਰਕੇ ਐਸ.ਸੀ. ਵਰਗਾਂ ਦੇ ਹੱਕਾਂ ਦੀ ਰੱਖਿਆ ਅਤੇ ਸਰਕਾਰੀ ਯੋਜਨਾਵਾਂ ਬਾਰੇ ਚਰਚਾ ਕੀਤੀ।
ਚੇਅਰਮੈਨ ਨੇ ਲੋਕਾਂ ਨੂੰ ਭਰੋਸਾ ਦਿਵਾਇਆ ਕਿ ਉਹਨਾਂ ਵੱਲੋਂ ਲਿਆਂਦੇ ਗਏ ਹਰੇਕ ਮਾਮਲੇ ਦੀ ਪੂਰੀ ਜਾਂਚ ਕੀਤੀ ਜਾਵੇਗੀ ਅਤੇ ਜਿਨ੍ਹਾਂ ਨੂੰ ਇਨਸਾਫ ਨਹੀਂ ਮਿਲਿਆ, ਉਨ੍ਹਾਂ ਨੂੰ ਨਿਆਂ ਯਕੀਨਨ ਦਵਾਇਆ ਜਾਵੇਗਾ।
SC Commission Punjab Chairman visits Ropar, listens to people's problems
SC Commission Punjab Chairman visits Ropar, listens to people’s problems
ਇਸ ਮੌਕੇ ਡੀ ਪੀ ਆਰ ਓ ਕਰਨ ਮਹਿਤਾ, ਮਾਸਟਰ ਰਾਮਪਾਲ, ਐਡਵੋਕੇਟ ਕੁਲਜਿੰਦਰ ਸਿੰਘ, ਸੁਖਵਿੰਦਰ ਸਿੰਘ(ਯੂ ਐਸ ਏ), ਗੁਰਵਿੰਦਰ ਸਿੰਘ ਗੋਲਡੀ, ਜ਼ਿਲ੍ਹਾ ਸਿੰਘ, ਜਗਮਿੰਦਰ ਸਿੰਘ, ਤਰੁਣ ਕੁਮਾਰ, ਪਾਲ ਸਿੰਘ, ਸੁਖਵਿੰਦਰ ਸਿੰਘ ਮੋਠਾਪੁਰ ਅਤੇ ਵੱਡੀ ਗਿਣਤੀ ਇਲਾਕਾ ਵਾਸੀ ਹਾਜ਼ਰ ਸਨ।

Leave a Comment

Your email address will not be published. Required fields are marked *

Scroll to Top