School Management Committees Training Conducted in Sri Anandpur Sahib Block
- ਸਕੂਲਾਂ ਦੇ ਵਿਕਾਸ, ਬੱਚਿਆਂ ਦੀ ਹਾਜ਼ਰੀ ਅਤੇ ਪੜ੍ਹਾਈ ਦੇ ਪੱਧਰ ਨੂੰ ਸੁਧਾਰਨ ’ਤੇ ਦਿੱਤਾ ਜ਼ੋਰ
ਸ੍ਰੀ ਅਨੰਦਪੁਰ ਸਾਹਿਬ 16 ਸਤੰਬਰ: ਬਲਾਕ ਸ੍ਰੀ ਅਨੰਦਪੁਰ ਸਾਹਿਬ ਦੇ ਬਲਾਕ ਪ੍ਰਾਇਮਰੀ ਸਿੱਖਿਆ ਦਫ਼ਤਰ ਵਿਖੇ ਸਕੂਲ ਮੈਨੇਜਮੈਂਟ ਕਮੇਟੀਆਂ ਦੇ ਮੈਂਬਰਾਂ ਲਈ ਟ੍ਰੇਨਿੰਗ ਕਰਵਾਈ ਗਈ। ਇਸ ਮੌਕੇ ਵੱਖ-ਵੱਖ ਸਕੂਲਾਂ ਦੀਆਂ ਮੈਨੇਜਮੈਂਟ ਕਮੇਟੀਆਂ ਦੇ ਮੈਂਬਰਾਂ ਨੇ ਭਾਗ ਲਿਆ।
ਟ੍ਰੇਨਿੰਗ ਦੌਰਾਨ ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰ ਮਨਜੀਤ ਸਿੰਘ ਮਾਵੀ, ਕੰਨਿਆ ਸੀਨੀਅਰ ਸੈਕੰਡਰੀ ਸਕੂਲ ਦੇ ਪ੍ਰਿੰਸੀਪਲ ਨੀਰਜ ਵਰਮਾ, ਰਿਸੋਰਸ ਪਰਸਨ ਰਾਜ ਕੁਮਾਰ ਅਤੇ ਸੀਐੱਚਟੀ ਸਨੀਤਾ ਧੀਮਾਨ ਨੇ ਕਮੇਟੀ ਮੈਂਬਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਦੇ ਅਧਿਕਾਰਾਂ, ਕਰਤੱਵਾਂ ਅਤੇ ਸਕੂਲਾਂ ਦੇ ਵਿਕਾਸ ਵਿੱਚ ਉਨ੍ਹਾਂ ਦੀ ਭੂਮਿਕਾ ਬਾਰੇ ਵਿਸਥਾਰ ਨਾਲ ਜਾਣਕਾਰੀ ਸਾਂਝੀ ਕੀਤੀ।
ਟ੍ਰੇਨਿੰਗ ਦਾ ਮੁੱਖ ਉਦੇਸ਼ ਸਕੂਲਾਂ ਦੇ ਵਿਕਾਸ ਕਾਰਜਾਂ ਵਿੱਚ ਮੈਨੇਜਮੈਂਟ ਕਮੇਟੀਆਂ ਦੀ ਸਰਗਰਮ ਭਾਗੀਦਾਰੀ ਯਕੀਨੀ ਬਣਾਉਣਾ, ਸਰਕਾਰੀ ਸਕੂਲਾਂ ਵਿੱਚ ਬੱਚਿਆਂ ਦੀ ਹਾਜ਼ਰੀ ਅਤੇ ਪੜ੍ਹਾਈ ਦੇ ਪੱਧਰ ਵਿੱਚ ਸੁਧਾਰ ਲਿਆਉਣਾ, ਸਕੂਲੀ ਫੰਡਾਂ ਦੀ ਪਾਰਦਰਸ਼ੀ ਅਤੇ ਸਹੀ ਵਰਤੋਂ ਨੂੰ ਯਕੀਨੀ ਬਣਾਉਣਾ ਅਤੇ ਸਕੂਲਾਂ ਦੀਆਂ ਬੁਨਿਆਦੀ ਢਾਂਚਾਗਤ ਲੋੜਾਂ ਦੀ ਪਛਾਣ ਕਰਨਾ ਸੀ।
ਇਸ ਮੌਕੇ ਆਮ ਆਦਮੀ ਪਾਰਟੀ ਦੇ ਚੰਗਰ ਜ਼ੋਨ ਦੇ ਪ੍ਰਧਾਨ ਸੂਬੇ ਦਾ ਰਾਜਪਾਲ ਨੇ ਵੀ ਆਪਣੇ ਵਿਚਾਰ ਪੇਸ਼ ਕੀਤੇ। ਉਨ੍ਹਾਂ ਸਕੂਲਾਂ ਦੀ ਬਿਹਤਰੀ ਲਈ ਸਾਂਝੇ ਯਤਨਾਂ ਦੀ ਮਹੱਤਤਾ ’ਤੇ ਚਾਨਣਾ ਪਾਇਆ।
ਟ੍ਰੇਨਿੰਗ ਰਾਹੀਂ ਕਮੇਟੀ ਮੈਂਬਰਾਂ ਨੂੰ ਸਕੂਲਾਂ ਦੀ ਕਾਰਗੁਜ਼ਾਰੀ ਵਿੱਚ ਸੁਧਾਰ ਲਿਆਉਣ ਅਤੇ ਬੱਚਿਆਂ ਨੂੰ ਬਿਹਤਰ ਸਿੱਖਿਆ ਸਹੂਲਤਾਂ ਮੁਹੱਈਆ ਕਰਵਾਉਣ ਲਈ ਆਪਣੀ ਜ਼ਿੰਮੇਵਾਰੀ ਨਿਭਾਉਣ ਵਾਸਤੇ ਪ੍ਰੇਰਿਤ ਕੀਤਾ ਗਿਆ।
ਇਸ ਆਦਰਸ਼ ਸੀਨੀਅਰ ਸੈਕੰਡਰੀ ਸਕੂਲ ਦੇ ਪ੍ਰਿੰਸੀਪਲ ਚਰਨਜੀਤ ਸਿੰਘ ਸੈਣੀ, ਲੈਕਚਰਾਰ ਸੋਹਣ ਸਿੰਘ ਚਾਹਲ, ਮਨਦੀਪ ਕੌਰ ਮਿਨਹਾਸ, ਰਵਿੰਦਰ ਕੌਰ, ਬਲਵਿੰਦਰ ਸਿੰਘ ਲੋਦੀਪੁਰ, ਤਰਲੋਚਨ ਸਿੰਘ, ਮਨਿੰਦਰ ਸਿੰਘ ਰਾਣਾ, ਸੁਰਿੰਦਰ ਸਿੰਘ ਭਟਨਾਗਰ, ਕੁਲਦੀਪ ਸਿੰਘ ਬੰਗਾ, ਸੁਰਿੰਦਰ ਸਿੰਘ, ਜਸਵੀਰ ਸਿੰਘ, ਸਟੇਟ ਅਵਾਰਡ ਅਧਿਆਪਕ ਸੁਰਜੀਤ ਸਿੰਘ ਰਾਣਾ, ਪਵਨ ਕੁਮਾਰ ਆਦਿ ਅਧਿਆਪਕ ਹਾਜ਼ਰ ਸਨ।


















