Home - Poems & Article - ਸਕੂਲ ਮੈਂਟਰਸ਼ਿਪ ਪ੍ਰੋਗਰਾਮ – ਸ਼ਲਾਘਾਯੋਗ ਕਦਮ ਸਕੂਲ ਮੈਂਟਰਸ਼ਿਪ ਪ੍ਰੋਗਰਾਮ – ਸ਼ਲਾਘਾਯੋਗ ਕਦਮ Leave a Comment / By Dishant Mehta / April 29, 2025 School Mentorship Program – A Commendable Step ਸਿੱਖਿਆ ਇਕ ਐਸਾ ਹਥਿਆਰ ਹੈ ਜੋ ਕਿਸੇ ਵੀ ਵਿਅਕਤੀ ਨੂੰ ਨਾ ਸਿਰਫ਼ ਸਮਾਜ ਵਿੱਚ ਆਪਣੀ ਪਛਾਣ ਬਣਾਉਣ ਲਈ ਯੋਗ ਬਣਾਉਂਦੀ ਹੈ, ਸਗੋਂ ਉਨ੍ਹਾਂ ਦੀ ਅੰਦਰਲੀ ਲੁਕੀ ਹੋਈ ਸਮਰਥਾ ਨੂੰ ਉਭਾਰ ਕੇ ਉਨ੍ਹਾਂ ਦੀ ਜ਼ਿੰਦਗੀ ਨੂੰ ਇੱਕ ਨਵੀਂ ਦਿਸ਼ਾ ਵੀ ਦਿੰਦੀ ਹੈ। ਵਿਦਿਆਰਥੀ ਜੀਵਨ ਉਹ ਸਮਾਂ ਹੁੰਦਾ ਹੈ ਜਦੋਂ ਇੱਕ ਨੌਜਵਾਨ ਦੇ ਮਨ ਵਿੱਚ ਅਨੇਕਾਂ ਸੁਪਨੇ ਉਤਪੰਨ ਹੁੰਦੇ ਹਨ, ਪਰ ਨਾਲ ਹੀ ਇਹ ਵੀ ਹਕੀਕਤ ਹੈ ਕਿ ਉਹਨਾਂ ਵਿੱਚੋਂ ਕਈ ਵਿਦਿਆਰਥੀਆਂ ਨੂੰ ਇਹ ਪਤਾ ਹੀ ਨਹੀਂ ਹੁੰਦਾ ਕਿ ਉਨ੍ਹਾਂ ਦਾ ਮਕਸਦ ਕੀ ਹੈ, ਉਨ੍ਹਾਂ ਦਾ ਟੀਚਾ ਕੀ ਹੋਣਾ ਚਾਹੀਦਾ ਹੈ ਅਤੇ ਉਹ ਆਪਣੀ ਜ਼ਿੰਦਗੀ ਨੂੰ ਕਿਹੜੇ ਰਾਹ ‘ਤੇ ਲੈ ਜਾ ਰਹੇ ਹਨ। ਇਸ ਦੀ ਇਕ ਵੱਡੀ ਵਜ੍ਹਾ ਇਹ ਹੈ ਕਿ ਉਨ੍ਹਾਂ ਨੂੰ ਨਾ ਤਾਂ ਸਮੇਂ ਸਿਰ ਕੋਈ ਅਜਿਹੀ ਮੱਦਦ ਮਿਲਦੀ ਹੈ ਜੋ ਉਨ੍ਹਾਂ ਨੂੰ ਰਾਹ ਦਿਖਾਵੇ ਅਤੇ ਨਾ ਹੀ ਕੋਈ ਐਸਾ ਰੋਲ ਮਾਡਲ ਮਿਲਦਾ ਹੈ ਜਿਸ ਦੀ ਜ਼ਿੰਦਗੀ ਤੋਂ ਉਹ ਪ੍ਰੇਰਣਾ ਲੈ ਸਕਣ। ਇਹੀ ਕਾਰਨ ਹੈ ਕਿ ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਸ੍ਰੀ ਭਗਵੰਤ ਸਿੰਘ ਮਾਨ ਜੀ ਅਤੇ ਸਿੱਖਿਆ ਮੰਤਰੀ ਸ੍ਰੀ ਹਰਜੋਤ ਸਿੰਘ ਬੈਂਸ ਜੀ ਦੀ ਅਗਵਾਈ ਹੇਠ ਜੋ “ਸਕੂਲ ਮੈਂਟਰਸ਼ਿਪ ਪ੍ਰੋਗਰਾਮ”ਸ਼ੁਰੂ ਕੀਤਾ ਗਿਆ ਹੈ, ਉਹ ਸੱਚਮੁੱਚ ਹੀ ਸ਼ਲਾਘਾਯੋਗ ਅਤੇ ਕਾਬਿਲ-ਏ-ਤਾਰੀਫ਼ ਹੈ। ਇਹ ਪ੍ਰੋਗਰਾਮ ਵਿਦਿਆਰਥੀਆਂ ਨੂੰ ਸਿਰਫ਼ ਪਾਠਕ੍ਰਮਕ ਗਿਆਨ ਤੱਕ ਸੀਮਤ ਨਹੀਂ ਰੱਖਦਾ, ਸਗੋਂ ਉਨ੍ਹਾਂ ਦੇ ਅੰਦਰ ਸੁਪਨੇ ਦੇਖਣ, ਉਹਨਾਂ ਨੂੰ ਹਕੀਕਤ ਬਣਾਉਣ ਅਤੇ ਆਪਣੀ ਆਤਮ-ਵਿਸ਼ਵਾਸੀ ਯਾਤਰਾ ਸ਼ੁਰੂ ਕਰਨ ਦੀ ਪ੍ਰੇਰਣਾ ਦਿੰਦਾ ਹੈ। “ਸਕੂਲ ਮੈਂਟਰਸ਼ਿਪ ਪ੍ਰੋਗਰਾਮ”ਦੇ ਤਹਿਤ ਪੰਜਾਬ ਦੇ ਆਈਏਐਸ, ਆਈਪੀਐਸ ਅਤੇ ਹੋਰ ਉੱਚ ਪੱਧਰੀ ਅਧਿਕਾਰੀ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨਾਲ ਮੁਲਾਕਾਤ ਕਰਦੇ ਹਨ। ਉਹ ਆਪਣੇ ਤਜਰਬਿਆਂ, ਸੰਘਰਸ਼ਾਂ ਅਤੇ ਕਾਮਯਾਬੀ ਦੀ ਕਹਾਣੀ ਵਿਦਿਆਰਥੀਆਂ ਨਾਲ ਸਾਂਝੀ ਕਰਦੇ ਹਨ। ਇਹ ਵਿਦਿਆਰਥੀਆਂ ਲਈ ਨਾ ਸਿਰਫ਼ ਉਤਸ਼ਾਹਕਾਰੀ ਹੁੰਦੀ ਹੈ, ਸਗੋਂ ਉਨ੍ਹਾਂ ਲਈ ਇੱਕ ਐਸਾ ਮੌਕਾ ਹੁੰਦਾ ਹੈ ਜੋ ਆਮ ਤੌਰ ‘ਤੇ ਉਨ੍ਹਾਂ ਨੂੰ ਕਦੇ ਨਹੀਂ ਮਿਲਦਾ। ਇੱਕ ਆਮ ਘਰ ਦੇ ਵਿਦਿਆਰਥੀ ਲਈ ਉੱਚ ਅਹੁਦਿਆਂ ਤੇ ਬੈਠੇ ਅਫਸਰਾਂ ਨਾਲ ਮਿਲਣਾ ਤੇ ਉਨ੍ਹਾਂ ਦੀ ਜ਼ਿੰਦਗੀ ਦੇ ਬਾਰੇ ਜਾਨਣਾ ਇੱਕ ਸੁਪਨੇ ਵਰਗੀ ਗੱਲ ਹੁੰਦੀ ਹੈ। ਇਸ ਯਤਨ ਰਾਹੀਂ ਵਿਦਿਆਰਥੀ ਨਾ ਸਿਰਫ਼ ਇਹ ਜਾਣਦੇ ਹਨ ਕਿ ਉਨ੍ਹਾਂ ਦੀ ਦਿਲਚਸਪੀ ਕਿਸ ਖੇਤਰ ਵਿੱਚ ਹੋ ਸਕਦੀ ਹੈ, ਸਗੋਂ ਇਹ ਵੀ ਸਿੱਖਦੇ ਹਨ ਕਿ ਆਪਣੇ ਮਨ-ਚਾਹੇ ਖੇਤਰ ਵਿੱਚ ਕਿਵੇਂ ਅੱਗੇ ਵਧਣਾ ਹੈ। ਇਹ ਅਧਿਕਾਰੀ ਵਿਦਿਆਰਥੀਆਂ ਨੂੰ ਦੱਸਦੇ ਹਨ ਕਿ ਕਿਵੇਂ ਉਨ੍ਹਾਂ ਨੇ ਗਰੀਬੀ, ਰੁਕਾਵਟਾਂ, ਸਮਾਜਿਕ ਦਬਾਵਾਂ ਜਾਂ ਹੋਰ ਮੁਸ਼ਕਲਾਂ ਦੇ ਬਾਵਜੂਦ ਆਪਣੇ ਸੁਪਨੇ ਪੂਰੇ ਕੀਤੇ। ਇਹ ਸੁਣ ਕੇ ਵਿਦਿਆਰਥੀਆਂ ਦੇ ਅੰਦਰ ਇੱਕ ਨਵੀਂ ਜਾਗਰੁਕਤਾ ਪੈਦਾ ਹੁੰਦੀ ਹੈ, ਉਹ ਆਪਣੇ ਆਪ ਨੂੰ ਉਹਨਾਂ ਅਧਿਕਾਰੀਆਂ ਦੀ ਜਗ੍ਹਾ ਤੇ ਸੋਚਦੇ ਹਨ, ਅਤੇ ਆਪਣੀ ਜ਼ਿੰਦਗੀ ਬਾਰੇ ਨਵੀਂ ਦਿਸ਼ਾ ਵਿੱਚ ਸੋਚਣਾ ਸ਼ੁਰੂ ਕਰਦੇ ਹਨ। “ਸਕੂਲ ਮੈਂਟਰਸ਼ਿਪ ਪ੍ਰੋਗਰਾਮ”ਸਿਰਫ਼ ਪ੍ਰੇਰਣਾ ਹੀ ਨਹੀਂ ਦਿੰਦਾ, ਇਹ ਵਿਦਿਆਰਥੀਆਂ ਨੂੰ ਜੀਵਨ ਦੇ ਮੌਜੂਦਾ ਅਤੇ ਭਵਿੱਖੀ ਚੁਣੌਤੀਆਂ ਲਈ ਤਿਆਰ ਕਰਦਾ ਹੈ। ਅਜਿਹੀ ਪ੍ਰਕਿਰਿਆ ਵਿੱਚ ਉਹ ਸਿੱਖਦੇ ਹਨ ਕਿ ਅਨੁਸ਼ਾਸਨ, ਸਮੇਂ ਦੀ ਕਦਰ, ਮੁਸ਼ਕਿਲ ਹਲਾਤਾਂ ਵਿੱਚ ਵੀ ਅਡਿੱਗ ਰਹਿਣਾ ਅਤੇ ਸਮਝਦਾਰੀ ਨਾਲ ਫੈਸਲੇ ਲੈਣਾ ਕਿਵੇਂ ਜ਼ਿੰਦਗੀ ਨੂੰ ਸੁਧਾਰ ਸਕਦੇ ਹਨ। ਇਹ ਵੀ ਮਹੱਤਵਪੂਰਨ ਗੱਲ ਹੈ ਕਿ ਪੰਜਾਬ ਸਰਕਾਰ ਨੇ ਸਿਰਫ਼ ਇਹ ਪ੍ਰੋਗਰਾਮ ਚਲਾਇਆ ਹੀ ਨਹੀਂ, ਸਗੋਂ ਸਕੂਲਾਂ ਦੇ ਬੁਨਿਆਦੀ ਢਾਂਚੇ ਨੂੰ ਵੀ ਕਾਫੀ ਉੱਤੇ ਚੱਕਿਆ ਹੈ। ਡਿਜੀਟਲ ਕਲਾਸਰੂਮ, ਇੰਟਰੈਕਟਿਵ ਪੈਨਲ, ਵਧੀਆ ਇਮਾਰਤਾਂ, ਖੇਡਾਂ ਦੀਆਂ ਸਹੂਲਤਾਂ, ਸਫਾਈ ਅਤੇ ਸੁਰੱਖਿਆ ਸੰਬੰਧੀ ਵਧੀਆ ਪ੍ਰਬੰਧ – ਇਹ ਸਭ ਕੁਝ ਵਿਦਿਆਰਥੀਆਂ ਲਈ ਸਿੱਖਣ ਦੇ ਮਾਹੌਲ ਨੂੰ ਸੁਧਾਰਨ ਵਿੱਚ ਬਹੁਤ ਮਦਦਗਾਰ ਸਾਬਤ ਹੋਏ ਹਨ। “ਸਕੂਲ ਮੈਂਟਰਸ਼ਿਪ ਪ੍ਰੋਗਰਾਮ” ਇੱਕ ਮਨੋਵਿਗਿਆਨਿਕ ਪੱਖੋਂ ਵੀ ਵਿਦਿਆਰਥੀਆਂ ਨੂੰ ਮਜ਼ਬੂਤ ਬਣਾਉਂਦਾ ਹੈ। ਜਦੋਂ ਇੱਕ ਵਿਦਿਆਰਥੀ ਆਪਣੇ ਵਰਗੇ ਪਿਛੋਕੜ ਵਾਲੇ ਕਿਸੇ ਅਫਸਰ ਦੀ ਕਹਾਣੀ ਸੁਣਦਾ ਹੈ, ਤਾਂ ਉਸ ਦੇ ਅੰਦਰੋਂ ‘ਮੈਂ ਵੀ ਕਰ ਸਕਦਾ ਹਾਂ’ ਵਾਲਾ ਭਾਵ ਪੈਦਾ ਹੁੰਦਾ ਹੈ। ਇਹ ਭਾਵ ਉਸ ਦਾ ਆਤਮ-ਵਿਸ਼ਵਾਸੀ ਪ੍ਰਗਟਾਵਾ ਹੈ ਜੋ ਕਈ ਵਾਰੀ ਪਾਠਕ੍ਰਮ ਕਿਤਾਬਾਂ ਨਹੀਂ ਦੇ ਸਕਦੀਆਂ। ਇਸ ਪ੍ਰੋਗਰਾਮ ਦੀ ਇਕ ਹੋਰ ਵਿਸ਼ੇਸ਼ਤਾ ਇਹ ਵੀ ਹੈ ਕਿ ਇਹ ਸਿਰਫ਼ ਵਿਦਿਆਰਥੀਆਂ ਲਈ ਨਹੀਂ, ਸਗੋਂ ਅਧਿਆਪਕਾਂ ਲਈ ਵੀ ਇੱਕ ਨਵਾਂ ਅਨੁਭਵ ਹੈ। ਜਦੋਂ ਅਧਿਆਪਕ ਆਪਣੇ ਵਿਦਿਆਰਥੀਆਂ ਨੂੰ ਉੱਚ ਪੱਧਰ ਦੇ ਅਧਿਕਾਰੀਆਂ ਨਾਲ ਗੱਲਬਾਤ ਕਰਦੇ ਵੇਖਦੇ ਹਨ, ਉਹਨਾਂ ਵਿੱਚ ਵੀ ਇੱਕ ਨਵੀਂ ਉਤਸ਼ਾਹਨਾ ਪੈਦਾ ਹੁੰਦੀ ਹੈ ਅਤੇ ਉਹ ਆਪਣੇ ਪਾਠ ਹੋਰ ਜੋਸ਼ ਨਾਲ ਪੜ੍ਹਾਉਣ ਲਈ ਤਿਆਰ ਹੋ ਜਾਂਦੇ ਹਨ। “ਸਕੂਲ ਮੈਂਟਰਸ਼ਿਪ ਪ੍ਰੋਗਰਾਮ”ਦੇ ਲਾਭ ਲੰਬੇ ਸਮੇਂ ਤੱਕ ਦੇਖਣ ਨੂੰ ਮਿਲਣਗੇ। ਜਿਵੇਂ ਜਿਵੇਂ ਵਿਦਿਆਰਥੀਆਂ ਦੀ ਸੋਚ ਵਧੇਗੀ, ਉਨ੍ਹਾਂ ਦੇ ਸੁਪਨੇ ਵਧਣਗੇ, ਉਨ੍ਹਾਂ ਦੀ ਮਿਹਨਤ ਵਿੱਚ ਨਿਖਾਰ ਆਵੇਗਾ ਅਤੇ ਇਹ ਸਾਰੇ ਤੱਤ ਉਨ੍ਹਾਂ ਨੂੰ ਇਕ ਦਿਨ ਆਪਣੇ ਟੀਚਿਆਂ ਤੱਕ ਲੈ ਜਾਣਗੇ। ਇਹ ਪ੍ਰੋਗਰਾਮ ਵਿਦਿਆਰਥੀਆਂ ਨੂੰ ਨਾ ਸਿਰਫ਼ ਨੌਕਰੀਯੋਗ ਬਣਾਉਣ ਦੀ ਕੋਸ਼ਿਸ਼ ਕਰਦਾ ਹੈ, ਸਗੋਂ ਉਨ੍ਹਾਂ ਨੂੰ ਸਮਾਜ ਦੇ ਇਮਾਨਦਾਰ, ਉੱਤਮ ਅਤੇ ਜਿੰਮੇਵਾਰ ਨਾਗਰਿਕ ਬਣਾਉਣ ਦੀ ਰਾਹਦਾਰੀ ਵੀ ਦਿੰਦਾ ਹੈ। ਇਸ ਲਈ ਇਹ ਜ਼ਰੂਰੀ ਹੈ ਕਿ ਹਰੇਕ ਸਕੂਲ, ਹਰੇਕ ਵਿਦਿਆਰਥੀ, ਹਰੇਕ ਅਧਿਆਪਕ ਇਸ ਉਪਰਾਲੇ ਦਾ ਭਰਪੂਰ ਲਾਭ ਲੈਣ ਦੀ ਕੋਸ਼ਿਸ਼ ਕਰੇ। ਪੰਜਾਬ ਸਰਕਾਰ ਨੇ ਜੋ ਬੀਜ ਬੀਜਿਆ ਹੈ, ਉਸ ਨੂੰ ਸੰਜੋਗ ਅਤੇ ਸਹਿਯੋਗ ਦੀ ਲੋੜ ਹੈ ਤਾਂ ਜੋ ਇਹ ਸਫਲ ਤੇ ਸ਼ਾਨਦਾਰ ਰੁੱਖ ਬਣ ਸਕੇ। ਅਸੀਂ ਇਹ ਵੀ ਉਮੀਦ ਕਰਦੇ ਹਾਂ ਕਿ ਆਉਣ ਵਾਲੇ ਸਮੇਂ ਵਿੱਚ ਇਹ ਪ੍ਰੋਗਰਾਮ ਹੋਰ ਵੀ ਵਿਸਥਾਰ ਪਾਏਗਾ, ਇਸ ਵਿੱਚ ਹੋਰ ਵਿਅਕਤੀਆਂ ਨੂੰ ਸ਼ਾਮਿਲ ਕਰੇਗਾ ਅਤੇ ਹੋਰ ਵਿਦਿਆਰਥੀਆਂ ਦੀ ਜ਼ਿੰਦਗੀ ਵਿੱਚ ਚਮਕ ਲਿਆਵੇਗਾ। ਇਸ ਲਈ ਮੁੱਖ ਮੰਤਰੀ ਪੰਜਾਬ ਸ੍ਰੀ ਭਗਵੰਤ ਸਿੰਘ ਮਾਨ ਜੀ ਅਤੇ ਸਿੱਖਿਆ ਮੰਤਰੀ ਪੰਜਾਬ ਸ੍ਰੀ ਹਰਜੋਤ ਸਿੰਘ ਬੈਂਸ ਜੀ ਵਧਾਈ ਦੇ ਪਾਤਰ ਹਨ ਜੋ ਸਕੂਲ ਸਿੱਖਿਆ ਨੂੰ ਮਾਤਰ ਅੰਕਾਂ ਦੀ ਦੌੜ ਨਹੀਂ, ਸਗੋਂ ਜੀਵਨ ਦੀ ਦਿਸ਼ਾ ਦਿਖਾਉਣ ਵਾਲੀ ਪ੍ਰਕਿਰਿਆ ਬਣਾ ਰਹੇ ਹਨ। ਉਮੀਦ ਹੈ ਕਿ ਇਹ ਯਤਨ ਲਗਾਤਾਰ ਜਾਰੀ ਰਹੇਗਾ ਅਤੇ ਪੰਜਾਬ ਦੀ ਨੌਜਵਾਨ ਪੀੜ੍ਹੀ ਨੂੰ ਇੱਕ ਨਵੀਂ ਉਚਾਈ ਤੱਕ ਲਿਜਾਏਗਾ। liberalthinker1621@gmail.com ਸੰਦੀਪ ਕੁਮਾਰ-7009807121 ਐਮ.ਸੀ.ਏ, ਐਮ.ਏ ਮਨੋਵਿਗਆਨ ਕੰਪਿਊਟਰ ਅਧਿਆਪਕ ਸ.ਸ.ਸ.ਸ. ਗਰਦਲੇ,ਰੂਪਨਗਰ Related Related Posts रायपुर के विज्ञान शिक्षक जगजीत सिंह को उत्कृष्ट शिक्षा सेवाओं के लिए शिक्षा मंत्री द्वारा सम्मानित किया गया Leave a Comment / Ropar News / By Dishant Mehta ਸਬ ਡਿਵੀਜ਼ਨ ਪੱਧਰੀ ਮੁਕਾਬਲੇ ‘ਯੁੱਧ ਨਸ਼ਿਆਂ ਵਿਰੁੱਧ’ ਪੰਜਾਬ ਇੰਟਰਨੈਸ਼ਨਲ ਪਬਲਿਕ ਸਕੂਲ ਸ੍ਰੀ ਚਮਕੌਰ ਸਾਹਿਬ ਵਿਖੇ ਕਰਵਾਏ Leave a Comment / Ropar News / By Dishant Mehta ਯੁੱਧ ਨਸ਼ਿਆਂ ਵਿਰੁੱਧ ਨਾਟਕ ਮੁਕਾਬਲਿਆ ‘ਚ ਬੱਚਿਆਂ ਨੇ ਉਤਸ਼ਾਹ ਨਾਲ ਲਿਆ ਭਾਗ Leave a Comment / Ropar News / By Dishant Mehta ਮਟੌਰ ਸਕੂਲ ਵਿਖੇ ਯੁੱਧ ਨਸ਼ਿਆਂ ਵਿਰੁੱਧ ਇੰਟਰ-ਸਕੂਲ ਮੁਕਾਬਲੇ ਕਰਵਾਏ ਗਏ Leave a Comment / Ropar News / By Dishant Mehta Zero Waste Management ਵਿਸ਼ੇ ‘ਤੇ ਗਾਂਧੀ ਸਕੂਲ ਰੂਪਨਗਰ ਵਿਖੇ ਵਰਕਸ਼ਾਪ ਦਾ ਆਯੋਜਨl Leave a Comment / Ropar News / By Dishant Mehta ਐਨ.ਡੀ.ਆਰ.ਐਫ. ਟੀਮ ਵੱਲੋਂ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਨੰਗਲ ਵਿਖੇ ਆਫ਼ਤਾਂ ਸੰਬੰਧੀ ਲੈਕਚਰ Leave a Comment / Ropar News / By Dishant Mehta Unlocking Genius: How Mind Mapping Empowers Today’s Child Leave a Comment / Poems & Article, Ropar News / By Dishant Mehta “Dialogue with Teachers” ਮੁਹਿੰਮ ਹੇਠ ਵਿਰਾਸਤ-ਏ-ਖ਼ਾਲਸਾ ਵਿਖੇ ਵਿਸ਼ੇਸ਼ ਸਮਾਗਮ, ਰੂਪਨਗਰ ਦੇ ਅਧਿਆਪਕਾਂ ਨਾਲ ਸਿੱਧਾ ਸੰਵਾਦ -ਕਈ ਅਧਿਆਪਕ ਸਨਮਾਨਿਤ Leave a Comment / Ropar News / By Dishant Mehta ਜਲਵਾਯੂ ਪਰਿਵਰਤਨ ਅਤੇ ਇਸਦੇ ਪ੍ਰਭਾਵ : ਤੇਜਿੰਦਰ ਸਿੰਘ ਬਾਜ਼ Leave a Comment / Poems & Article, Ropar News / By Dishant Mehta Education Minister ਨੇ National Survey ਵਿਚ ਪੰਜਾਬ ਨੂੰ ਮਿਲੇ ਪਹਿਲੇ ਦਰਜੇ ਲਈ ਅਧਿਆਪਕਾਂ ਨੂੰ ਦਿੱਤੀ ਵਧਾਈ Leave a Comment / Ropar News / By Dishant Mehta ਰੂਪਨਗਰ ਵਿੱਚ ਦੋ ਰੋਜ਼ਾ Art and Craft Teacher ਟ੍ਰੇਨਿੰਗ ਸੈਮੀਨਾਰ ਸਫਲਤਾ ਨਾਲ ਸਮਾਪਤ Leave a Comment / Ropar News / By Dishant Mehta ਸੁਰੱਖਿਅਤ ਭੋਜਨ ਕਿੰਨਾ ਖਤਰਨਾਕ….? Leave a Comment / Ropar News / By Dishant Mehta ਐਮ.ਸੀ.ਸੀ-ਕਮ-ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਰੂਪਨਗਰ ਵਿਖੇ ਪਲੇਸਮੈਂਟ ਕੈਂਪ ਅੱਜ Leave a Comment / Ropar News / By Dishant Mehta ਮਾਸਟਰ ਜਗਜੀਤ ਸਿੰਘ ਨੂੰ blood donation ਵਿੱਚ ਵਿਸ਼ੇਸ਼ ਯੋਗਦਾਨ ਲਈ ਸਨਮਾਨਿਤ ਕੀਤਾ ਗਿਆ Leave a Comment / Ropar News / By Dishant Mehta ਬੱਚਿਆਂ ਦੇ ਨਾਮਾਂਕਣ ਅਤੇ ਲਾਜ਼ਮੀ Biometric update ‘ਤੇ ਧਿਆਨ ਦਿੱਤਾ ਜਾਵੇ Leave a Comment / Ropar News / By Dishant Mehta ਬੇਰੋਜ਼ਗਾਰ ਨੌਜਵਾਨਾਂ ਲਈ 2 ਹਫਤੇ ਦਾ Dairy Training ਕੋਰਸ 21 ਜੁਲਾਈ ਤੋਂ Leave a Comment / Ropar News / By Dishant Mehta
रायपुर के विज्ञान शिक्षक जगजीत सिंह को उत्कृष्ट शिक्षा सेवाओं के लिए शिक्षा मंत्री द्वारा सम्मानित किया गया Leave a Comment / Ropar News / By Dishant Mehta
ਸਬ ਡਿਵੀਜ਼ਨ ਪੱਧਰੀ ਮੁਕਾਬਲੇ ‘ਯੁੱਧ ਨਸ਼ਿਆਂ ਵਿਰੁੱਧ’ ਪੰਜਾਬ ਇੰਟਰਨੈਸ਼ਨਲ ਪਬਲਿਕ ਸਕੂਲ ਸ੍ਰੀ ਚਮਕੌਰ ਸਾਹਿਬ ਵਿਖੇ ਕਰਵਾਏ Leave a Comment / Ropar News / By Dishant Mehta
ਯੁੱਧ ਨਸ਼ਿਆਂ ਵਿਰੁੱਧ ਨਾਟਕ ਮੁਕਾਬਲਿਆ ‘ਚ ਬੱਚਿਆਂ ਨੇ ਉਤਸ਼ਾਹ ਨਾਲ ਲਿਆ ਭਾਗ Leave a Comment / Ropar News / By Dishant Mehta
ਮਟੌਰ ਸਕੂਲ ਵਿਖੇ ਯੁੱਧ ਨਸ਼ਿਆਂ ਵਿਰੁੱਧ ਇੰਟਰ-ਸਕੂਲ ਮੁਕਾਬਲੇ ਕਰਵਾਏ ਗਏ Leave a Comment / Ropar News / By Dishant Mehta
Zero Waste Management ਵਿਸ਼ੇ ‘ਤੇ ਗਾਂਧੀ ਸਕੂਲ ਰੂਪਨਗਰ ਵਿਖੇ ਵਰਕਸ਼ਾਪ ਦਾ ਆਯੋਜਨl Leave a Comment / Ropar News / By Dishant Mehta
ਐਨ.ਡੀ.ਆਰ.ਐਫ. ਟੀਮ ਵੱਲੋਂ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਨੰਗਲ ਵਿਖੇ ਆਫ਼ਤਾਂ ਸੰਬੰਧੀ ਲੈਕਚਰ Leave a Comment / Ropar News / By Dishant Mehta
Unlocking Genius: How Mind Mapping Empowers Today’s Child Leave a Comment / Poems & Article, Ropar News / By Dishant Mehta
“Dialogue with Teachers” ਮੁਹਿੰਮ ਹੇਠ ਵਿਰਾਸਤ-ਏ-ਖ਼ਾਲਸਾ ਵਿਖੇ ਵਿਸ਼ੇਸ਼ ਸਮਾਗਮ, ਰੂਪਨਗਰ ਦੇ ਅਧਿਆਪਕਾਂ ਨਾਲ ਸਿੱਧਾ ਸੰਵਾਦ -ਕਈ ਅਧਿਆਪਕ ਸਨਮਾਨਿਤ Leave a Comment / Ropar News / By Dishant Mehta
ਜਲਵਾਯੂ ਪਰਿਵਰਤਨ ਅਤੇ ਇਸਦੇ ਪ੍ਰਭਾਵ : ਤੇਜਿੰਦਰ ਸਿੰਘ ਬਾਜ਼ Leave a Comment / Poems & Article, Ropar News / By Dishant Mehta
Education Minister ਨੇ National Survey ਵਿਚ ਪੰਜਾਬ ਨੂੰ ਮਿਲੇ ਪਹਿਲੇ ਦਰਜੇ ਲਈ ਅਧਿਆਪਕਾਂ ਨੂੰ ਦਿੱਤੀ ਵਧਾਈ Leave a Comment / Ropar News / By Dishant Mehta
ਰੂਪਨਗਰ ਵਿੱਚ ਦੋ ਰੋਜ਼ਾ Art and Craft Teacher ਟ੍ਰੇਨਿੰਗ ਸੈਮੀਨਾਰ ਸਫਲਤਾ ਨਾਲ ਸਮਾਪਤ Leave a Comment / Ropar News / By Dishant Mehta
ਐਮ.ਸੀ.ਸੀ-ਕਮ-ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਰੂਪਨਗਰ ਵਿਖੇ ਪਲੇਸਮੈਂਟ ਕੈਂਪ ਅੱਜ Leave a Comment / Ropar News / By Dishant Mehta
ਮਾਸਟਰ ਜਗਜੀਤ ਸਿੰਘ ਨੂੰ blood donation ਵਿੱਚ ਵਿਸ਼ੇਸ਼ ਯੋਗਦਾਨ ਲਈ ਸਨਮਾਨਿਤ ਕੀਤਾ ਗਿਆ Leave a Comment / Ropar News / By Dishant Mehta
ਬੱਚਿਆਂ ਦੇ ਨਾਮਾਂਕਣ ਅਤੇ ਲਾਜ਼ਮੀ Biometric update ‘ਤੇ ਧਿਆਨ ਦਿੱਤਾ ਜਾਵੇ Leave a Comment / Ropar News / By Dishant Mehta
ਬੇਰੋਜ਼ਗਾਰ ਨੌਜਵਾਨਾਂ ਲਈ 2 ਹਫਤੇ ਦਾ Dairy Training ਕੋਰਸ 21 ਜੁਲਾਈ ਤੋਂ Leave a Comment / Ropar News / By Dishant Mehta