ਸ਼੍ਰੀ ਕੀਰਤਪੁਰ ਸਾਹਿਬ :28 ਮਾਰਚ ਸਕੂਲ ਆਫ਼ ਐਮੀਨੈਂਸ ਕੀਰਤਪੁਰ ਸਾਹਿਬ ਵਲੋਂ ਸਕੂਲ ਸਿੱਖਿਆ ਵਿਭਾਗ, ਪੰਜਾਬ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸੈਸ਼ਨ 2023-24 ਦੇ ਨਾਨ ਬੋਰਡ ਜਮਾਤਾਂ ਦਾ ਨਤੀਜਿਆਂ ਦਾ ਐਲਾਨ ਕਰ ਦਿੱਤਾ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਸਕੂਲ ਪ੍ਰਿੰਸੀਪਲ ਸ.ਸਰਨਜੀਤ ਸਿੰਘ ਜੀ ਨੇ ਦੱਸਿਆ ਕਿ ਇਸ ਸੈਸ਼ਨ ਵਿੱਚ ਵਧੀਆ ਪ੍ਰਦਰਸ਼ਨ ਕਰਨ ਵਾਲੇ ਵਿਦਿਆਰਥੀਆਂ ਨੂੰ ਯਾਦਗ਼ਾਰ ਚਿੰਨ੍ਹ ਦੇ ਕੇ ਸਨਮਾਨ ਕੀਤਾ ਗਿਆ। ਮਾਪਿਆਂ ਨੂੰ ਸੰਬੋਧਨ ਕਰਦਿਆਂ ਹੋਇਆਂ ਕਿਹਾ ਕਿ ਜਿੱਥੇ ਸਿੱਖਿਆ ਦੇ ਖੇਤਰ ਵਿੱਚ ਬਹੁਤ ਸੁਧਾਰ ਹੋਇਆ ਹੈ ਉੱਥੇ ਹੀ ਸਕੂਲ ਦੇ ਵਿਦਿਆਰਥੀਆਂ ਨੇ ਖੇਡਾਂ ਅਤੇ ਸੱਭਿਆਚਾਰਕ ਗਤੀਵਿਧੀਆਂ ਵਿੱਚ ਰਾਸ਼ਟਰੀ ਪੱਧਰ ਤੇ ਪ੍ਰਾਪਤੀਆਂ ਕੀਤੀਆਂ ਹਨ। ਮਾਪਿਆਂ ਨੂੰ ਵੱਧ ਤੋਂ ਵੱਧ ਬੱਚੇ ਸਰਕਾਰੀ ਸਕੂਲਾਂ ਵਿੱਚ ਦਾਖ਼ਲਾ ਕਰਵਾਉਣ ਲਈ ਪ੍ਰੇਰਿਆ ਅਤੇ ਪ੍ਰਿੰਸੀਪਲ ਸਾਹਿਬ ਵਲੋਂ ਸ਼ੁਰੂ ਕੀਤੇ ਗਏ ਮਿਸ਼ਨ ਸਮਰੱਥ ਪ੍ਰੋਜੈਕਟ ਬਾਰੇ ਵਿਸਥਾਰ ਸਹਿਤ ਜਾਣਕਾਰੀ ਦਿੱਤੀ ਗਈ। ਮੰਚ ਦਾ ਸੰਚਾਲਨ ਸ.ਗੁਰਸੇਵਕ ਸਿੰਘ ਵਲੋਂ ਬਾਖੂਬੀ ਨਿਭਾਇਆ ਗਿਆ।
ਉਹਨਾਂ ਵਲੋਂ ਮਾਪਿਆ ਨੂੰ ਸਕੂਲ ਵਿੱਚ ਕਰਵਾਈਆਂ ਜਾਂਦੀਆਂ ਵੱਖ ਵੱਖ ਗਤੀਵਿਧੀਆਂ ਦੀ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ ਗਈ । ਇਸ ਮੌਕੇ ਪਰਮਿੰਦਰ,ਲੈਕ.ਤੇਜਿੰਦਰ,ਲੈਕ. ਅਮਰਜੀਤ ਸਿੰਘ, ਭੁਪਿੰਦਰ ਸਿੰਘ,ਲੈਕ. ਕੁਲਵਿੰਦਰ ਕੌਰ,ਲੈਕ.ਸਰਨਦੀਪ ਕੌਰ,ਸਰਬਜੀਤ ਸਿੰਘ,ਹਨੀ ਜੱਸਲ,ਰਣਜੀਤ ਕੌਰ,ਬਨਿਤਾ ਸੈਣੀ,ਗੁਰਸਿਮਰਤ ਕੌਰ,ਕਮਲਜੀਤ ਕੌਰ, ਕਰਮਜੀਤ ਕੌਰ, ਪ੍ਰੀਤੀ, ਸੁਨੀਤਾ ਰਾਣੀ,
ਸੁਖਜੀਤ ਕੌਰ, ਨਵਕਿਰਨ ਜੀਤ ਕੌਰ,ਮਮਤਾ ਰਾਣੀ, ਅਮਨਪ੍ਰੀਤ ਕੌਰ, ਮਨਪ੍ਰੀਤ ਕੌਰ, ਅਨੂਪਜੋਤ ਕੌਰ, ਦਵਿੰਦਰ ਸਿੰਘ ਅਤੇ ਸਮੂਹ ਸਟਾਫ਼ ਹਾਜ਼ਰ ਸਨ।
ਮੰਚ ਦਾ ਸੰਚਾਲਨ ਕਰਦੇ ਹੋਏ ਸ.ਗੁਰਸੇਵਕ ਸਿੰਘ(ਸਮਾਜਿਕ ਵਿਗਿਆਨ ਅਧਿਆਪਕ)