Home - Ropar News - Sikhiya Kranti ਦਾ ਪ੍ਰਤੱਖ ਪ੍ਰਮਾਣ ਬਦਲ ਰਹੀ ਸਰਕਾਰੀ ਸਕੂਲਾਂ ਦੀ ਨੁਹਾਰ- Harjot BainsSikhiya Kranti ਦਾ ਪ੍ਰਤੱਖ ਪ੍ਰਮਾਣ ਬਦਲ ਰਹੀ ਸਰਕਾਰੀ ਸਕੂਲਾਂ ਦੀ ਨੁਹਾਰ- Harjot Bains Leave a Comment / By Dishant Mehta / May 26, 2025 The changing face of government schools is a clear proof of Sikhiya Kranti – Harjot Bainsਸ੍ਰੀ ਅਨੰਦਪੁਰ ਸਾਹਿਬ 26 ਮਈ : ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸਿੱਖਿਆ ਦੇ ਖੇਤਰ ਵਿੱਚ ਕ੍ਰਾਂਤੀਕਾਰੀ ਫੈਸਲੇ ਲਏ ਜਾ ਰਹੇ ਹਨ। ਪੰਜਾਬ ਦਾ ਸਿੱਖਿਆ ਢਾਚਾ ਤੇ ਸਰਕਾਰੀ ਸਕੂਲਾਂ ਦਾ ਬੁਨਿਆਦੀ ਵਿਕਾਸ ਕਰਵਾ ਕੇ ਹੁਣ ਸਰਕਾਰੀ ਸਕੂਲਾਂ ਨੂੰ ਮਾਡਲ ਤੇ ਕਾਨਵੈਂਟ ਸਕੂਲਾਂ ਦੇ ਮੁਕਾਬਲੇ ਵਾਲੇ ਸਕੂਲ ਬਣਾ ਕੇ ਵਿਦਿਆਰਥੀਆਂ ਨੂੰ ਮੁਕਾਬਲੇਬਾਜੀ ਦੇ ਦੌਰ ਵਿੱਚ ਸਮੇਂ ਦੇ ਹਾਣੀ ਬਣਾਉਣ ਦਾ ਉਪਰਾਲਾ ਕੀਤਾ ਹੈ।ਇਹ ਪ੍ਰਗਟਾਵਾ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਸਿੱਖਿਆ ਕ੍ਰਾਂਤੀ ਤਹਿਤ ਵੱਖ ਵੱਖ ਸਕੂਲਾਂ ਵਿਚ ਵਿਕਾਸ ਕਾਰਜਾਂ ਦਾ ਉਦਘਾਟਨ ਕਰਨ ਮੌਕੇ ਕੀਤਾ। ਸਿੱਖਿਆ ਮੰਤਰੀ ਵੱਲੋਂ ਸਿੱਖਿਆ ਕ੍ਰਾਂਤੀ ਪ੍ਰੋਗਰਾਮ ਤਹਿਤ ਸਰਕਾਰੀ ਪ੍ਰਾਇਮਰੀ ਸਕੂਲ ਬਹਿਲੂ ਵਿੱਚ ਮੁਰੰਮਤ ਲਈ 4.55 ਲੱਖ, ਸਰਕਾਰੀ ਪ੍ਰਾਇਮਰੀ ਸਕੂਲ ਢਾਹੇ ਵਿੱਚ ਕਲਾਸਰੂਮ ਮੁਰੰਮਤ ਲਈ 5.95 ਲੱਖ ਰੁਪਏ, ਸਰਕਾਰੀ ਪ੍ਰਾਇਮਰੀ ਸਕੂਲ ਥਲੂਹ ਲੋਅਰ ਵਿੱਚ ਨਵੇ ਕਲਾਸਰੂਮ ਤੇ ਮੁਰੰਮਤ ਲਈ 12.06 ਲੱਖ ਰੁਪਏ, ਸਰਕਾਰੀ ਪ੍ਰਾਇਮਰੀ ਸਕੂਲ ਥਲੂਹ ਅੱਪਰ ਵਿੱਚ ਚਾਰਦੀਵਾਰੀ ਮੁਰੰਮਤ ਲਈ 5.05 ਲੱਖ ਰੁਪਏ, ਸਰਕਾਰੀ ਪ੍ਰਾਇਮਰੀ ਸਕੂਲ ਗੰਭੀਰਪੁਰ ਅੱਪਰ ਵਿੱਚ ਮੁਰੰਮਤ 3.55 ਲੱਖ ਰੁਪਏ, ਸਰਕਾਰੀ ਪ੍ਰਾਇਮਰੀ ਸਕੂਲ ਸੂਰੇਵਾਲ ਅੱਪਰ ਵਿੱਚ ਨਵੇ ਕਲਾਸ ਰੂਮ ਤੇ ਮੁਰੰਮਤ ਲਈ 9.32 ਲੱਖ ਰੁਪਏ, ਸਰਕਾਰੀ ਪ੍ਰਾਇਮਰੀ ਸਕੂਲ ਸੂਰੇਵਾਲ ਲੋਅਰ ਵਿੱਚ ਮੁਰੰਮਤ 5.05 ਲੱਖ ਰੁਪਏ, ਸਰਕਾਰੀ ਪ੍ਰਾਇਮਰੀ ਸਕੂਲ ਢੇਰ ਵਿੱਚ ਹਾਲੀਸਿਟਿਕ ਪਲਾਨ ਲਈ 10 ਲੱਖ ਰੁਪਏ, ਸਰਕਾਰੀ ਪ੍ਰਾਇਮਰੀ ਸਕੂਲ ਦਸਗਰਾਈ ਵਿੱਚ ਮੁਰੰਮਤ ਤੇ ਚਾਰਦੀਵਾਰੀ 4.75 ਲੱਖ ਰੁਪਏ, ਸਰਕਾਰੀ ਪ੍ਰਾਇਮਰੀ ਸਕੂਲ ਖਾਨਪੁਰ ਵਿੱਚ ਮੁਰੰਮਤ ਲਈ 4.55 ਲੱਖ ਰੁਪਏ ਅਤੇ ਸਰਕਾਰੀ ਸੀਨੀ.ਸੈਕੰ.ਸਕੂਲ ਕੰਨਿਆ ਢੇਰ ਵਿੱਚ ਚਾਰਦੀਵਾਰੀ 3 ਲੱਖ ਰੁਪਏ, ਸਾਇੰਸ, ਕਮਿਸ਼ਟਰੀ, ਫਿਜਿਕਸ ਲੈਬ ਲਈ 22 ਲੱਖ ਰੁਪਏ ਦੇ ਵਿਕਾਸ ਕਾਰਜਾਂ ਦੇ ਉਦਘਾਟਨ ਕੀਤੇ।ਸਿੱਖਿਆ ਮੰਤਰੀ ਨੇ ਅੱਜ ਹਲਕੇ ਦੇ 11 ਸਰਕਾਰੀ ਸਕੂਲਾਂ ਵਿੱਚ 89.43 ਲੱਖ ਰੁਪਏ ਦੇ ਮੁਕੰਮਲ ਹੋਏ ਕਾਰਜਾਂ ਦੇ ਉਦਘਾਟਨ ਕੀਤੇ ਹਨ, ਰੋਜ਼ਾਨਾ ਹੀ ਸਿੱਖਿਆ ਮੰਤਰੀ ਸਕੂਲਾਂ ਵਿੱਚ ਪਹੁੰਚ ਕੇ ਵਿਦਿਆਰਥੀਆਂ, ਅਧਿਆਪਕਾਂ, ਮਾਪਿਆਂ ਤੇ ਪਿੰਡਾਂ ਦੇ ਪਤਵੰਤਿਆਂ ਨਾਲ ਮਿਲਣੀ ਕਰ ਰਹੇ ਹਨ। ਉਹ ਇਨ੍ਹਾਂ ਪਿੰਡਾਂ ਦੇ ਵਿੱਚ ਹੋਰ ਚੱਲ ਰਹੇ ਵਿਕਾਸ ਕਾਰਜਾਂ ਦਾ ਵੀ ਜਾਇਜ਼ਾ ਲੈ ਰਹੇ ਹਨ। ਪਿੰਡਾਂ ਵਿਚ ਵਿਦਿਆਰਥੀਆਂ ਨਾਲ ਗੱਲਬਾਤ ਦੌਰਾਨ ਸਿੱਖਿਆ ਮੰਤਰੀ ਸਫਲਤਾ ਦੇ ਗੁਰ ਵੀ ਦੱਸਦੇ ਹਨ। ਦੇਸ਼ ਦੇ ਸਭ ਤੋ ਨੋਜਵਾਨ ਸਿੱਖਿਆ ਮੰਤਰੀ ਹਰਜੋਤ ਬੈਂਸ ਵਿਦਿਆਰਥੀਆਂ ਨੂੰ ਨੋਜਵਾਨ ਆਈਏਐਸ, ਆਈਪੀਐਸ ਅਧਿਕਾਰੀਆਂ ਨਾਲ ਮੁਲਾਕਾਤ ਲਈ ਵੀ ਪ੍ਰੇਰਿਤ ਕਰ ਰਹੇ ਹਨ। ਪੰਜਾਬ ਸਰਕਾਰ ਵੱਲੋ ਚਲਾਏ ਵਿਸੇਸ਼ ਅਭਿਆਨ ਜਿਸ ਵਿਚ ਨੋਜਵਾਨ ਅਧਿਕਾਰੀ ਸਕੂਲਾਂ ਵਿਚ ਜਾ ਕੇ ਆਪਣੇ ਜੀਵਨ ਦੀ ਸਫਲਤਾਂ ਲਈ ਅਪਨਾਈਆਂ ਚੁਣੋਤਿਆ ਦਾ ਜਿਕਰ ਕਰਦੇ ਹਨ ਬਾਰੇ ਜਾਣਕਾਰੀ ਲੈਣ ਅਤੇ ਅਧਿਕਾਰੀਆਂ ਨਾਲ ਇੱਕ ਦਿਨ ਬਿਤਾਉਣ ਦੇ ਪੰਜਾਬ ਸਰਕਾਰ ਦੇ ਮਿਸ਼ਨ ਦੀ ਵੀ ਚਰਚਾ ਕਰਦੇ ਹਨ। ਸਿੱਖਿਆ ਮੰਤਰੀ ਵਿਦਿਆਰਥੀਆਂ ਨੂੰ ਉਤਸ਼ਾਹਿਤ ਕਰਨ ਲਈ ਆਪਣੇ ਜੀਵਨ ਦੀ ਸਫਲਤਾ ਬਾਰੇ ਵੀ ਦੱਸਦੇ ਹਨ। ਸਿੱਖਿਆ ਵਿਭਾਗ ਵਿਚ ਆਏ ਕ੍ਰਾਂਤੀਕਾਰੀ ਬਦਲਾਓ ਅਧਿਆਪਕਾਂ ਤੇ ਵਿਦਿਆਰਥੀਆਂ ਵਿੱਜ ਤਾਲਮੇਲ ਨਾਲ ਮਿਲੀ ਸਫਲਤਾ ਦਾ ਜਿਕਰ ਵੀ ਸਿੱਖਿਆ ਮੰਤਰੀ ਇਨ੍ਹਾਂ ਸਮਾਗਮਾਂ ਵਿਚ ਕਰਦੇ ਹਨ।ਅੱਜ ਇਨ੍ਹਾਂ ਸਮਾਗਮਾਂ ਦੌਰਾਨ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਅਤੇ ਮੀਡੀਆ ਕੋਆਰਡੀਨੇਟਰ ਦੀਪਕ ਸੋਨੀ ਨੇ ਸਿੱਖਿਆ ਵਿਭਾਗ ਵਿਚ ਆਏ ਕ੍ਰਾਂਤੀਕਾਰੀ ਬਦਲਾਓ ਅਤੇ ਪੰਜਾਬ ਸਰਕਾਰ ਦੀਆਂ ਲੋਕ ਪੱਖੀ ਯੋਜਨਾਵਾਂ ਬਾਰੇ ਵਿਸਥਾਂਰ ਨਾਲ ਦੱਸਿਆ। ਇਸ ਮੌਕੇ ਹਰਮਿੰਦਰ ਸਿੰਘ ਢਾਹੇ ਚੇਅਰਮੈਨ ਜਿਲ੍ਹਾ ਯੋਜਨਾ ਕਮੇਟੀ, ਪ੍ਰਧਾਨ ਆਮ ਆਦਮੀ ਪਾਰਟੀ ਜਿਲ੍ਹਾਂ ਰੂਪਨਗਰ, ਬਲਾਕ ਪ੍ਰਧਾਨ ਜਸਪਾਲ ਸਿੰਘ ਢਾਹੇ ਸਰਪੰਚ, ਪ੍ਰੇਮ ਕੁਮਾਰ ਜਿਲ੍ਹਾ ਸਿੱਖਿਆ ਅਫਸਰ ਸੈਕੰਡਰੀ, ਸਮਸ਼ੇਰ ਸਿੰਘ ਡੀਓ ਪ੍ਰਇਮਰੀ, ਸੁਰਿੰਦਰਪਾਲ ਸਿੰਘ ਉਪ ਜਿਲ੍ਹਾ ਸਿੱਖਿਆ ਅਫਸਰ, ਦਇਆ ਸਿੰਘ ਸਿੱਖਿਆ ਕੋਆਰਡੀਨੇਟਰ, ਅਮਰੀਕ ਸਿੰਘ ਕਾਕੂ, ਮਧੂ ਬਾਲਾ ਸਰਪੰਚ, ਮੱਖਣ ਸਿੰਘ ਸਰਪੰਚ ਢੇਰ, ਚੇਅਰਮੈਨ ਨਰਿੰਦਰ ਸਿੰਘ, ਮੀਰਾ ਦੇਵੀ ਪੰਚ, ਪਵਨ ਕੁਮਾਰ, ਅੰਜੂ ਬਾਲਾ, ਧਰਮ ਪਾਲ, ਪੂਜਾ ਦੇਵੀ, ਜਯੋਤੀ ਸਰੂਪ, ਐਡਵੋਕੇਟ ਨੀਰਜ ਸ਼ਰਮਾ, ਮਹਿੰਦਰ ਲਾਲ, ਸੁਰਜੀਤ ਕੁਮਾਰ, ਸੁੱਖ ਰਾਮ, ਨਰਿੰਦਰ ਕੁਮਾਰ ਤੇ ਮਨੀਸ਼ ਕੁਮਾਰ, ਹਰਦੀਪ ਸਿੰਘ, ਸੁਰਿੰਦਰ ਸਿੰਘ, ਹੈਪੀ ਢੇਰ ਹਾਜ਼ਰ ਸਨ।District Ropar News Watch on facebook Share this: Share on WhatsApp (Opens in new window) WhatsApp Share on Facebook (Opens in new window) Facebook Share on Telegram (Opens in new window) Telegram Share on X (Opens in new window) X Print (Opens in new window) Print Email a link to a friend (Opens in new window) Email Related Related Posts No Need to Panic in Case of Snake Bite; Timely Treatment Can Save Lives – Civil Surgeon Leave a Comment / News, Ropar News / By Dishant Mehta ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਰੂਪਨਗਰ ਵਿਖੇ ਪਲੇਸਮੈਂਟ ਕੈਂਪ ਕੱਲ੍ਹ Leave a Comment / Ropar News / By Dishant Mehta ਬਲਾਕ ਸ੍ਰੀ ਅਨੰਦਪੁਰ ਸਾਹਿਬ ਵਿਖੇ ਸਕੂਲ ਮੈਨੇਜਮੈਂਟ ਕਮੇਟੀਆਂ ਦੀ ਟ੍ਰੇਨਿੰਗ ਕਰਵਾਈ Leave a Comment / Ropar News / By Dishant Mehta ਨਸ਼ਿਆਂ ਵਿਰੁੱਧ ਕਰਵਾਈ ਗਈ ਲੋਕ ਮਿਲਣੀ ਮੀਟਿੰਗ ਗਗਨ ਰਿਜ਼ੋਰਟ ਕਾਂਝਲਾ ਮੋਰਿੰਡਾ ਵਿਖੇ Leave a Comment / Ropar News / By Dishant Mehta 16 ਸਤੰਬਰ ਵਿਸ਼ਵ ਓਜ਼ੋਨ ਦਿਵਸ Leave a Comment / Poems & Article, Ropar News / By Dishant Mehta ਖੇਡਾਂ ਵਤਨ ਪੰਜਾਬ ਦੀਆਂ 2026: ਬਲਾਕ ਮੋਰਿੰਡਾ ਦੇ ਖੇਡ ਮੁਕਾਬਲੇ ਉਤਸ਼ਾਹ ਨਾਲ ਸੰਪੰਨ Leave a Comment / News, Ropar News / By Dishant Mehta ਖੇਡਾਂ ਵਤਨ ਪੰਜਾਬ ਦੀਆਂ -2026: ਜ਼ਿਲ੍ਹਾ ਰੂਪਨਗਰ ‘ਚ ਬਲਾਕ ਪੱਧਰੀ ਕ੍ਰਿਕਟ ਮੁਕਾਬਲੇ 16 ਤੇ 17 ਸਤੰਬਰ ਨੂੰ Leave a Comment / News, Ropar News / By Dishant Mehta ਖੇਡਾਂ ਵਤਨ ਪੰਜਾਬ ਦੀਆਂ ਸੀਜ਼ਨ-4 ਦੇ ਬਲਾਕ ਮੋਰਿੰਡਾ ਮੁਕਾਬਲੇ ਦੂਜੇ ਦਿਨ ਵੀ ਜਾਰੀ Leave a Comment / Ropar News / By Dishant Mehta ਖੇਡਾਂ ਵਤਨ ਪੰਜਾਬ ਦੀਆਂ ਬਲਾਕ ਮੋਰਿੰਡਾ ਦਾ ਲੁਠੇੜੀ ਸਕੂਲ ਵਿਖੇ ਸ਼ੁਭ ਆਰੰਭ Leave a Comment / Ropar News, Sports / By Dishant Mehta ਸੜਕ ਹਾਦਸਿਆਂ ‘ਚ ਜ਼ਖ਼ਮੀਆਂ ਦੀ ਮਦਦ ਕਰਨ ਵਾਲੇ ਨੇਕ ਇਨਸਾਨਾਂ ਨੂੰ ਮਿਲੇਗੀ ਕਾਨੂੰਨੀ ਸੁਰੱਖਿਆ – ਡਿਪਟੀ ਕਮਿਸ਼ਨਰ ਅਦਿੱਤਿਆ ਡੇਚਲਵਾਲ Leave a Comment / Ropar News / By Dishant Mehta ਰੂਪਨਗਰ ਬਲਾਕ ਦੇ ਤਿੰਨ ਰੋਜ਼ਾ ਖੇਡ ਮੁਕਾਬਲੇ ਉਤਸ਼ਾਹ ਨਾਲ ਸੰਪੰਨ Leave a Comment / Ropar News / By Dishant Mehta ਖੇਡਾਂ ਵਤਨ ਪੰਜਾਬ ਦੀਆਂ ਬਲਾਕ ਪੱਧਰੀ ਖੇਡਾਂ ਦੌਰਾਨ ਤੀਜੇ ਦਿਨ ਖੇਡਾਂ ਹੋਈਆਂ ਸਮਾਪਤ Leave a Comment / Ropar News / By Dishant Mehta Project Based Learning ਤਹਿਤ 6ਵੀਂ ਤੋਂ 8ਵੀਂ ਜਮਾਤ ਦੇ ਅਧਿਆਪਕਾਂ ਨੂੰ ਦਿੱਤੀ ਗਈ ਵਿਸ਼ਾ-ਅਧਾਰਿਤ ਸਿਖਲਾਈ Leave a Comment / News, Ropar News / By Dishant Mehta ਖੇਡਾਂ ਵਤਨ ਪੰਜਾਬ 2026: ਸੀਜ਼ਨ ਚਾਰ ਦੇ ਦੂਜੇ ਦਿਨ ਹੋਏ ਗਹਿਗੱਚ ਮੁਕਾਬਲੇ Leave a Comment / News, Ropar News / By Dishant Mehta ਖੇਡਾਂ ਵਤਨ ਪੰਜਾਬ ਦੀਆਂ ਬਲਾਕ ਪੱਧਰੀ ਖੇਡਾਂ ਦੌਰਾਨ ਦੂਜੇ ਦਿਨ ਹੋਏ ਫਸਵੇਂ ਮੁਕਾਬਲੇ Leave a Comment / Ropar News / By Dishant Mehta ਆਦਰਸ਼ ਸਕੂਲ ਲੋਧੀਪੁਰ ਦੇ ਤਿੰਨ ਵਿਦਿਆਰਥੀਆਂ ਦੀ ਬੈਡਮਿੰਟਨ ਵਿੱਚ ਸਟੇਟ ਪੱਧਰ ਲਈ ਚੋਣ Leave a Comment / Ropar News / By Dishant Mehta
No Need to Panic in Case of Snake Bite; Timely Treatment Can Save Lives – Civil Surgeon Leave a Comment / News, Ropar News / By Dishant Mehta
ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਰੂਪਨਗਰ ਵਿਖੇ ਪਲੇਸਮੈਂਟ ਕੈਂਪ ਕੱਲ੍ਹ Leave a Comment / Ropar News / By Dishant Mehta
ਬਲਾਕ ਸ੍ਰੀ ਅਨੰਦਪੁਰ ਸਾਹਿਬ ਵਿਖੇ ਸਕੂਲ ਮੈਨੇਜਮੈਂਟ ਕਮੇਟੀਆਂ ਦੀ ਟ੍ਰੇਨਿੰਗ ਕਰਵਾਈ Leave a Comment / Ropar News / By Dishant Mehta
ਨਸ਼ਿਆਂ ਵਿਰੁੱਧ ਕਰਵਾਈ ਗਈ ਲੋਕ ਮਿਲਣੀ ਮੀਟਿੰਗ ਗਗਨ ਰਿਜ਼ੋਰਟ ਕਾਂਝਲਾ ਮੋਰਿੰਡਾ ਵਿਖੇ Leave a Comment / Ropar News / By Dishant Mehta
ਖੇਡਾਂ ਵਤਨ ਪੰਜਾਬ ਦੀਆਂ 2026: ਬਲਾਕ ਮੋਰਿੰਡਾ ਦੇ ਖੇਡ ਮੁਕਾਬਲੇ ਉਤਸ਼ਾਹ ਨਾਲ ਸੰਪੰਨ Leave a Comment / News, Ropar News / By Dishant Mehta
ਖੇਡਾਂ ਵਤਨ ਪੰਜਾਬ ਦੀਆਂ -2026: ਜ਼ਿਲ੍ਹਾ ਰੂਪਨਗਰ ‘ਚ ਬਲਾਕ ਪੱਧਰੀ ਕ੍ਰਿਕਟ ਮੁਕਾਬਲੇ 16 ਤੇ 17 ਸਤੰਬਰ ਨੂੰ Leave a Comment / News, Ropar News / By Dishant Mehta
ਖੇਡਾਂ ਵਤਨ ਪੰਜਾਬ ਦੀਆਂ ਸੀਜ਼ਨ-4 ਦੇ ਬਲਾਕ ਮੋਰਿੰਡਾ ਮੁਕਾਬਲੇ ਦੂਜੇ ਦਿਨ ਵੀ ਜਾਰੀ Leave a Comment / Ropar News / By Dishant Mehta
ਖੇਡਾਂ ਵਤਨ ਪੰਜਾਬ ਦੀਆਂ ਬਲਾਕ ਮੋਰਿੰਡਾ ਦਾ ਲੁਠੇੜੀ ਸਕੂਲ ਵਿਖੇ ਸ਼ੁਭ ਆਰੰਭ Leave a Comment / Ropar News, Sports / By Dishant Mehta
ਸੜਕ ਹਾਦਸਿਆਂ ‘ਚ ਜ਼ਖ਼ਮੀਆਂ ਦੀ ਮਦਦ ਕਰਨ ਵਾਲੇ ਨੇਕ ਇਨਸਾਨਾਂ ਨੂੰ ਮਿਲੇਗੀ ਕਾਨੂੰਨੀ ਸੁਰੱਖਿਆ – ਡਿਪਟੀ ਕਮਿਸ਼ਨਰ ਅਦਿੱਤਿਆ ਡੇਚਲਵਾਲ Leave a Comment / Ropar News / By Dishant Mehta
ਰੂਪਨਗਰ ਬਲਾਕ ਦੇ ਤਿੰਨ ਰੋਜ਼ਾ ਖੇਡ ਮੁਕਾਬਲੇ ਉਤਸ਼ਾਹ ਨਾਲ ਸੰਪੰਨ Leave a Comment / Ropar News / By Dishant Mehta
ਖੇਡਾਂ ਵਤਨ ਪੰਜਾਬ ਦੀਆਂ ਬਲਾਕ ਪੱਧਰੀ ਖੇਡਾਂ ਦੌਰਾਨ ਤੀਜੇ ਦਿਨ ਖੇਡਾਂ ਹੋਈਆਂ ਸਮਾਪਤ Leave a Comment / Ropar News / By Dishant Mehta
Project Based Learning ਤਹਿਤ 6ਵੀਂ ਤੋਂ 8ਵੀਂ ਜਮਾਤ ਦੇ ਅਧਿਆਪਕਾਂ ਨੂੰ ਦਿੱਤੀ ਗਈ ਵਿਸ਼ਾ-ਅਧਾਰਿਤ ਸਿਖਲਾਈ Leave a Comment / News, Ropar News / By Dishant Mehta
ਖੇਡਾਂ ਵਤਨ ਪੰਜਾਬ 2026: ਸੀਜ਼ਨ ਚਾਰ ਦੇ ਦੂਜੇ ਦਿਨ ਹੋਏ ਗਹਿਗੱਚ ਮੁਕਾਬਲੇ Leave a Comment / News, Ropar News / By Dishant Mehta
ਖੇਡਾਂ ਵਤਨ ਪੰਜਾਬ ਦੀਆਂ ਬਲਾਕ ਪੱਧਰੀ ਖੇਡਾਂ ਦੌਰਾਨ ਦੂਜੇ ਦਿਨ ਹੋਏ ਫਸਵੇਂ ਮੁਕਾਬਲੇ Leave a Comment / Ropar News / By Dishant Mehta
ਆਦਰਸ਼ ਸਕੂਲ ਲੋਧੀਪੁਰ ਦੇ ਤਿੰਨ ਵਿਦਿਆਰਥੀਆਂ ਦੀ ਬੈਡਮਿੰਟਨ ਵਿੱਚ ਸਟੇਟ ਪੱਧਰ ਲਈ ਚੋਣ Leave a Comment / Ropar News / By Dishant Mehta