Home - Ropar News - ਐਸ.ਡੀ.ਐਮ ਨੇ ਵੱਖ ਵੱਖ ਵਿਭਾਗਾ ਦੇ ਅਧਿਕਾਰੀਆਂ ਨਾਲ ਹੜ੍ਹ ਰੋਕੂ ਪ੍ਰਬੰਧਾ ਸਬੰਧੀ ਕੀਤੀ ਵਿਸੇਸ਼ ਮੀਟਿੰਗ ਐਸ.ਡੀ.ਐਮ ਨੇ ਵੱਖ ਵੱਖ ਵਿਭਾਗਾ ਦੇ ਅਧਿਕਾਰੀਆਂ ਨਾਲ ਹੜ੍ਹ ਰੋਕੂ ਪ੍ਰਬੰਧਾ ਸਬੰਧੀ ਕੀਤੀ ਵਿਸੇਸ਼ ਮੀਟਿੰਗ Leave a Comment / By Dishant Mehta / August 1, 2024 SDM Sri Anandpur Sahib holding a special meeting regarding floods ਸ੍ਰੀ ਅਨੰਦਪੁਰ ਸਾਹਿਬ 01 ਅਗਸਤ (ਹਰਪ੍ਰੀਤ ਤਲਵਾੜ) ਅਨਮਜੋਤ ਕੌਰ ਐਸ.ਡੀ.ਐਮ ਨੇ ਉਪ ਮੰਡਲ ਸ੍ਰੀ ਅਨੰਦਪੁਰ ਸਾਹਿਬ ਤੇ ਨੰਗਲ ਦੇ ਵੱਖ ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਹੜ੍ਹ ਰੋਕੂ ਪ੍ਰਬੰਧਾਂ ਸਬੰਧੀ ਵਿਸੇਸ਼ ਸਾਝੀ ਮੀਟਿੰਗ ਕੀਤੀ। ਉਨ੍ਹਾਂ ਨੇ ਵੱਖ ਵੱਖ ਵਿਭਾਗਾਂ ਵੱਲੋਂ ਕੀਤੇ ਜਾ ਰਹੇ ਕੰਮਾਂ ਦੀ ਪ੍ਰਗਤੀ ਦਾ ਜਾਇਜ਼ਾ ਲਿਆ ।ਸੰਭਾਵੀ ਹੜ੍ਹਾ ਦੀ ਰੋਕਥਾਮ ਲਈ ਕੀਤੇ ਜਾਣ ਵਾਲੇ ਅਗਾਓ ਪ੍ਰਬੰਧਾਂ ਲਈ ਵੱਖ ਵੱਖ ਵਿਭਾਗਾਂ ਦੇ ਅਧਿਕਾਰੀਆਂ ਦੀਆਂ ਡਿਊਟੀਆ ਲਗਾਉਦੇ ਹੋਏ ਐਸ.ਡੀ.ਐਮ ਅਨਮਜੋਤ ਕੌਰ ਨੇ ਕਿਹਾ ਕਿ ਲੋਕਾਂ ਦੇ ਜਾਨ ਮਾਲ ਦੀ ਰੱਖਿਆ ਕਰਨਾ ਪ੍ਰਸਾਸ਼ਨ ਦਾ ਮੁੱਢਲਾ ਫਰਜ਼ ਹੈ। ਇਸ ਵਿਚ ਕਿਸੇ ਤਰਾਂ ਦੀ ਲਾਪਰਵਾਹੀ ਨਾ ਕੀਤੀ ਜਾਵੇ। ਉਨ੍ਹਾਂ ਨੇ ਕਿਹਾ ਕਿ ਇਸ ਇਲਾਕੇ ਵਿਚ ਸਤਲੁਜ ਅਤੇ ਸਵਾਂ ਨਦੀ ਦਾ ਪਾਣੀ ਬਰਸਾਤਾ ਦੌਰਾਨ ਪਹਾੜਾ ਤੋ ਵੱਧ ਮਾਤਰਾ ਵਿਚ ਆਉਦਾ ਹੈ ਤੇ ਹੜ੍ਹਾ ਵਰਗੇ ਹਾਲਾਤ ਬਣ ਜਾਦੇ ਹਨ, ਕੁਝ ਇਲਾਕਿਆ ਦੇ ਇਸ ਤੋ ਪ੍ਰਭਾਵਿਤ ਹੋਣ ਦੀ ਸੰਭਾਵਨਾ ਬਣੀ ਰਹਿੰਦੀ ਹੈ। ਇਸ ਦੇ ਲਈ ਅਸੀ ਅਗਾਓ ਪ੍ਰਬੰਧ ਕਰਨੇ ਹਨ, ਭਾਖੜਾ ਡੈਮ ਦੇ ਅਧਿਕਾਰੀਆਂ ਨਾਲ ਵੀ ਤਾਲਮੇਲ ਬਣਾ ਕੇ ਰੱਖਣਾ ਹੈ, ਲੋਕਾਂ ਨੂੰ ਸਹੀ ਜਾਣਕਾਰੀ ਪਹੁੰਚਾਉਣ ਅਤੇ ਅਫਵਾਹਾ ਤੋ ਬਚਣ ਲਈ ਜਾਗਰੂਕ ਕਰਨਾ ਬਹੁਤ ਜਰੂਰੀ ਹੈ। ਇਸ ਦੇ ਲਈ ਪ੍ਰੈਸ ਮੀਡੀਆ ਸਾਧਨਾਂ ਤੇ ਪਿੰਡਾਂ ਵਿਚ ਮੋਜੂਦ ਸਰਕਾਰੀ ਤੰਤਰ ਨਾਲ ਤਾਲਮੇਲ ਰੱਖਣਾ ਬਹੁਤ ਜਰੂਰੀ ਹੈ, ਲੋੜ ਪੈਣ ਤੇ ਲੋਕਾਂ ਨੂੰ ਸੁਰੱਖਿਅਤ ਥਾਵਾ ਤੇ ਪਹੁੰਚਾਉਣਾ, ਖਾਣ ਪੀਣ ਦੀਆ ਵਸਤਾ ਦਾ ਪ੍ਰਬੰਧ ਕਰਨਾ, ਪਸੂਆ ਲਈ ਚਾਰਾ, ਨਿਰਵਿਘਨ ਬਿਜਲੀ ਤੇ ਪਾਣੀ ਦੀ ਸਪਲਾਈ ਆਦਿ ਵਰਗੀਆਂ ਬੁਨਿਆਦੀ ਸਹੂਲਤਾਂ ਉਪਲੱਬਧ ਕਰਵਾਉਣਾ ਸਾਡੀ ਜਿੰਮੇਵਾਰੀ ਹੈ। ਲੋਕਾਂ ਨੂੰ ਜਾਣਕਾਰੀ ਦੇਣ ਲਈ 24/7 ਕੰਟਰੋਲ ਰੂਮ ਸਥਾਪਿਤ ਕਰਨੇ, ਸਿਹਤ ਸਹੂਲਤਾ ਉਪਲੱਬਧ ਕਰਵਾਉਣਾ ਆਦਿ ਨੂੰ ਮੁਕੰਮਲ ਕਰਕੇ ਲੋਕਾਂ ਤੱਕ ਸਮੁੱਚੀ ਜਾਣਕਾਰੀ ਪਹੁੰਚਾਈ ਜਾ ਰਹੀ ਹੈ। ਉਨ੍ਹਾਂ ਨੇ ਕਿਹਾ ਕਿ ਅਧਿਕਾਰੀ ਆਪਣੇ ਅਧੀਨ ਕੰਮ ਕਰਦੇ ਕਰਮਚਾਰੀਆਂ ਨਾਲ ਨਿਰੰਤਰ ਤਾਲਮੇਲ ਰੱਖਣ ਤਾਂ ਕਿ ਲੋੜ ਪੈਣ ਤੇ ਕੋਈ ਅਸੁਵਿਧਾ ਨਾ ਹੋਵੇ। ਉਨ੍ਹਾਂ ਕਿਹਾ ਕਿ ਸਾਰੇ ਵਿਭਾਗਾਂ ਵਲੋ ਅਜਿਹੇ ਹਾਲਾਤ ਵਿਚ ਪੂਰੀ ਸੰਜੀਦਗੀ ਨਾਲ ਸੇਵਾ ਦੀ ਭਾਵਨਾ ਨਾਲ ਡਿਊਟੀ ਕਰਨੀ ਹੈ। ਇਸ ਦੇ ਲਈ ਹਰ ਸਾਲ ਦੀ ਤਰਾਂ ਇਸ ਸਾਲ ਵੀ ਲੋੜੀਦੇ ਢੁਕਵੇ ਪ੍ਰਬੰਧ ਕਰ ਲਏ ਜਾਣ। ਐਸ.ਡੀ.ਐਮ ਨੇ ਆਮ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਅਫਵਾਹਾ ਤੋ ਬਚਣ ਤੇ ਸਹੀ ਤੇ ਢੁਕਵੀ ਜਾਣਕਾਰੀ ਕੰਟਰੋਲ ਰੂਮ ਤੋ ਲੈਣ, ਜੋ ਇਸ ਬਰਸਾਤਾ ਦੇ ਮੌਸਮ ਦੌਰਾਨ ਨਿਰੰਤਰ ਕਾਰਜਸੀਲ ਰਹਿਣਗੇ। ਉਨ੍ਹਾਂ ਨੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਬਰਸਾਤਾ ਦੌਰਾਨ ਆਪਣੇ ਮੋਬਾਇਲ ਫੋਨ ਚਾਲੂ ਰੱਖੇ ਜਾਣ ਤੇ ਹਰ ਸਥਿਤੀ ਨਾਲ ਨਜਿੱਠਣ ਲਈ ਅਗਾਓ ਤਿਆਰੀਆ ਕੀਤੀਆ ਜਾਣ। ਉਨ੍ਹਾਂ ਨੇ ਦੱਸਿਆ ਕਿ ਇਸ ਸਬੰਧ ਵਿਚ ਜਲਦੀ ਹੀ ਕੀਤੀਆ ਗਈਆਂ ਤਿਆਰੀਆਂ ਬਾਰੇ ਇੱਕ ਰਵਿਊ ਮੀਟਿੰਗ ਕੀਤੀ ਜਾਵੇਗੀ। ਐਸ.ਡੀ.ਐਮ ਨੇ ਨਗਰ ਕੋਂਸਲ ਨੰਗਲ , ਸ੍ਰੀ ਅਨੰਦਪੁਰ ਸਾਹਿਬ ਦੇ ਅਧਿਕਾਰੀਆਂ ਨੂੰ ਸ਼ਹਿਰਾਂ ਵਿੱਚ ਨਾਲੇ, ਨਾਲੀਆਂ, ਡਰੇਨਾਂ ਦੀ ਸਫਾਈ ਕਰਨ ਤੇ ਇਸ ਨੂੰ ਬਰਕਰਾਰ ਰੱਖਣ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਨੇ ਲੋਕ ਨਿਰਮਾਣ ਵਿਭਾਗ ਸਿੰਚਾਈ ਵਿਭਾਗ ਨੂੰ ਬਰਸਾਤੀ ਪਾਣੀ ਦੀ ਨਿਕਾਸੀ ਵਿੱਚ ਲੱਗੇ ਅੜਿੱਕੇ ਦੂਰ ਕਰਨ, ਦਰਿਆਵਾ ਦੇ ਕੰਢੇ ਮਜਬੂਤ ਕਰਨ, ਡੰਗੇ ਲਗਾਉਣ ਦੇ ਚੱਲ ਰਹੇ ਕੰਮ ਨੂੰ ਅਗਲੇ ਇੱਕ ਹਫਤੇ ਵਿਚ ਮੁਕੰਮਲ ਕਰਨ ਦੀ ਹਦਾਇਤ ਕੀਤੀ। ਅਨਮਜੋਤ ਕੌਰ ਨੇ ਪਾਵਰ ਕਾਮ ਨੂੰ ਨਿਰਵਿਘਨ ਤੇ ਸੁਰੱਖਿਅਤ ਬਿਜਲੀ ਸਪਲਾਈ, ਸਿਹਤ ਵਿਭਾਗ ਨੂੰ ਮਿਆਰੀ ਸਿਹਤ ਸਹੂਲਤਾਂ ਮੁਹੱਇਆ ਕਰਵਾਉਣ ਅਤੇ ਵੈਟਨਰੀ ਨੂੰ ਪਸ਼ੂਆਂ ਦੀ ਸਾਂਭ ਸੰਭਾਲ ਤੇ ਸਿਹਤ ਜਾਂਚ ਨਿਰੰਤਰ ਕਰਨ ਲਈ ਕਿਹਾ। ਉਨ੍ਹਾਂ ਨੇ ਖਾਦ ਪਦਾਰਥਾਂ, ਡੀਜਲ ਅਤੇ ਪੈਟਰੋਲ, ਗੈਸ ਸਿਲੰਡਰ ਅਤੇ ਪਸ਼ੂ ਚਾਰੇ ਦੇ ਢੁਕਵੇ ਪ੍ਰਬੰਧ ਕਰਨ ਦੀ ਹਦਾਇਤ ਕੀਤੀ। ਐਸ.ਡੀ.ਐਮ ਨੇ ਸੈਂਡ ਬੈਂਗ ਢੁਕਵੀ ਮਾਤਰਾ ਵਿਚ ਰੱਖਣ, ਡੰਗਿਆਂ ਦੇ ਕੰਮ ਨੂੰ ਜਲਦੀ ਮੁਕੰਮਲ ਕਰਨ ਦੀ ਹਦਾਇਤ ਕੀਤੀ। ਉਨ੍ਹਾਂ ਨੇ ਦੱਸਿਆ ਕਿ ਅੱਜ ਦੀ ਮੀਟਿੰਗ ਵਿਚ ਸੰਭਾਵੀ ਹੜ੍ਹ ਪ੍ਰਭਾਵਿਤ ਇਲਾਕਿਆ ਦੇ ਪਤਵੰਤੇ ਲੋਕਾਂ ਨੇ ਵੀ ਸਮੂਲੀਅਤ ਕੀਤੀ ਹੈ, ਜ਼ਿਨ੍ਹਾਂ ਨੇ ਆਪਣੇ ਵਿਚਾਰ ਤੇ ਜਰੂਰੀ ਕੀਤੇ ਜਾਣ ਵਾਲੇ ਪ੍ਰਬੰਧਾਂ ਸਬੰਧੀ ਦੱਸਿਆ ਹੈ। ਇਸ ਲਈ ਉਨ੍ਹਾਂ ਦੀ ਰਾਏ ਤੇ ਜਰੂਰਤ ਅਨੁਸਾਰ ਪ੍ਰਬੰਧ ਕੀਤੇ ਗਏ ਹਨ। ਇਸ ਮੌਕੇ ਕੁਲਵਿੰਦਰ ਸਿੰਘ ਤਹਿਸੀਲਦਾਰ ਨੰਗਲ, ਇਸ਼ਾਨ ਚੋਧਰੀ ਬਲਾਕ ਵਿਕਾਸ ਤੇ ਪੰਚਾਇਤ ਅਫਸਰ, ਡਾ.ਚਰਨਜੀਤ ਕੁਮਾਰ ਸੀਨੀਅਰ ਮੈਡੀਕਲ ਅਫਸਰ, ਰਾਜਵਿੰਦਰ ਸਿੰਘ ਬਲਾਕ ਵਿਕਾਸ ਤੇ ਪੰਚਾਇਤ ਅਫਸਰ ਨੂਰਪੁਰ ਬੇਦੀ, ਸੁਰਿੰਦਰਪਾਲ ਸਕੱਤਰ ਮਾਰਕੀਟ ਕਮੇਟੀ, ਹਰਬਖਸ਼ ਸਿੰਘ ਕਾਰਜ ਸਾਧਕ ਅਫਸਰ, ਪਰਮਵੀਰ ਸਿੰਘ ਐਸ.ਡੀ.ਓ,ਪ੍ਰਦੀਪ ਕੁਮਾਰ ਐਸ.ਡੀ.ਓ, ਬਲਜਿੰਦਰ ਸਿੰਘ, ਵਰੁਣ ਵਸ਼ਿਸਟ, ਹਰਦੀਪ ਸਿੰਘ, ਸਤਪਾਲ, ਅਵਤਾਰ ਸਿੰਘ, ਸੁਖਬੀਰ ਸਿੰਘ, ਭੁਪਿੰਦਰ ਸਿੰਘ ਆਦਿ ਹਾਜਰ ਸਨ। Related Related Posts National Quiz for Mentors & Students Announced by BIS on 5th September 2025 (Teacher’s Day) Leave a Comment / Ropar News / By Dishant Mehta S. Inderjeet Singh Assumes Charge as Deputy DEO, Rupnagar Leave a Comment / Ropar News / By Dishant Mehta ਪ੍ਰਿੰਸੀਪਲ ਸ. ਇੰਦਰਜੀਤ ਸਿੰਘ ਡਿਪਟੀ ਡੀ.ਈ.ਓ. ਰੂਪਨਗਰ ਨਿਯੁਕਤ Leave a Comment / Ropar News / By Dishant Mehta ਪੰਜਾਬ ਸਰਕਾਰ ਵੱਲੋਂ ਪੀ.ਈ.ਐਸ.-1 ਅਧਿਕਾਰੀਆਂ ਦੀਆਂ ਬਦਲੀਆਂ/ਤੈਨਾਤੀਆਂ ਦੇ ਹੁਕਮ ਜਾਰੀ Leave a Comment / Ropar News / By Dishant Mehta ਜ਼ਿਲ੍ਹਾ ਰੂਪਨਗਰ ਵਿਖੇ ਸਕੂਲ ਈਕੋ-ਕਲੱਬਾਂ ਲਈ ਕਲਸਟਰ ਪੱਧਰੀ ਵਰਕਸ਼ਾਪ ਸਫਲਤਾਪੂਰਵਕ ਆਯੋਜਿਤ Leave a Comment / Ropar News / By Dishant Mehta ਭਾਰੀ ਮੀਂਹ ਕਾਰਨ ਪੰਜਾਬ ਦੇ ਸਕੂਲ 27 ਤੋਂ 30 ਅਗਸਤ ਤੱਕ ਬੰਦ: CM ਮਾਨ Leave a Comment / Ropar News / By Dishant Mehta ਖੋ-ਖੋ ਦੇ ਮੁਕਾਬਲੇ ਨਹਿਰੂ ਸਟੇਡੀਅਮ ਰੂਪਨਗਰ ਵਿਖੇ ਅਮਿੱਟ ਯਾਦਾਂ ਛੱਡਦੇ ਹੋਏ ਸਮਾਪਤ Leave a Comment / Ropar News / By Dishant Mehta 69ਵੀਆਂ ਜਿਲ੍ਹਾ ਸਕੂਲ ਖੇਡਾਂ ਕੁਸ਼ਤੀਆਂ ਲੜਕੀਆਂ ਦੇ ਮੁਕਾਬਲੇ ਅਕਬਰਪੁਰ ਮਗਰੋੜ ਵਿਖੇ ਹੋਏ ਸਮਾਪਤ Leave a Comment / Ropar News / By Dishant Mehta 69ਵੀਆਂ ਜ਼ਿਲ੍ਹਾ ਸਕੂਲ ਹੈਂਡਬਾਲ ਖੇਡਾਂ ਸ਼ਾਨੋ ਸ਼ੌਕਤ ਨਾਲ ਸਮਾਪਤ Leave a Comment / Ropar News / By Dishant Mehta ਸ੍ਰੀ ਅਨੰਦਪੁਰ ਸਾਹਿਬ ਦੇ ਖਾਲਸਾ ਸਕੂਲ ਵਿਖੇ ਚੱਲ ਰਹੀਆਂ ਚਾਰ ਰੋਜ਼ਾ ਜ਼ਿਲ੍ਹਾ ਕਬੱਡੀ ਖੇਡਾਂ ਤਹਿਤ ਲੜਕੀਆਂ ਦੇ ਮੁਕਾਬਲੇ ਸਮਾਪਤ, ਦੋ ਰੋਜ਼ਾ ਮੁੰਡਿਆਂ ਦੇ ਮੁਕਾਬਲੇ ਹੋਏ ਸ਼ੁਰੂ Leave a Comment / Ropar News / By Dishant Mehta ਕਿਸ਼ੋਰ ਸਿੱਖਿਆ ਪ੍ਰੋਗਰਾਮ ਅਧੀਨ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਗਰਦਲੇ ਵਿਖੇ ਟ੍ਰੇਨਿੰਗ ਪ੍ਰੋਗਰਾਮ ਸਫਲਤਾਪੂਰਵਕ ਆਯੋਜਿਤ Leave a Comment / Ropar News / By Dishant Mehta 69ਵੀਆਂ ਜ਼ਿਲ੍ਹਾ ਸਕੂਲ ਖੋ -ਖੋ ਖੇਡਾਂ ਨਹਿਰੂ ਸਟੇਡੀਅਮ ਰੂਪਨਗਰ ਵਿਖੇ ਦੂਜੇ ਦਿਨ ਵੀ ਜਾਰੀ Leave a Comment / Ropar News / By Dishant Mehta ਇੰਡੀਆ ਸਕਿੱਲ ਮੁਕਾਬਲੇ ਵਿੱਚ ਹਿੱਸਾ ਲੈਣ ਦਾ ਸੁਨਹਿਰੀ ਮੌਕਾ Leave a Comment / Ropar News / By Dishant Mehta 69ਵੀਆਂ ਜ਼ਿਲ੍ਹਾ ਸਕੂਲ ਹੈਂਡਬਾਲ ਖੇਡਾਂ ਧੂਮ ਧੜੱਕੇ ਨਾਲ ਸ਼ੁਰੂ Leave a Comment / Ropar News / By Dishant Mehta 69ਵੀਆਂ ਜ਼ਿਲ੍ਹਾ ਸਕੂਲ ਖੋ -ਖੋ ਖੇਡਾਂ ਨਹਿਰੂ ਸਟੇਡੀਅਮ ਰੂਪਨਗਰ ਵਿਖੇ ਸ਼ੁਰੂ Leave a Comment / Ropar News / By Dishant Mehta ਸ੍ਰੀ ਅਨੰਦਪੁਰ ਸਾਹਿਬ ਦੇ ਖਾਲਸਾ ਸਕੂਲ ਵਿਖੇ ਸ਼ੁਰੂ ਹੋਈਆਂ ਚਾਰ ਰੋਜ਼ਾ ਜ਼ਿਲ੍ਹਾ ਪੱਧਰੀ ਸਕੂਲ ਕਬੱਡੀ ਖੇਡਾਂ Leave a Comment / Ropar News / By Dishant Mehta
National Quiz for Mentors & Students Announced by BIS on 5th September 2025 (Teacher’s Day) Leave a Comment / Ropar News / By Dishant Mehta
S. Inderjeet Singh Assumes Charge as Deputy DEO, Rupnagar Leave a Comment / Ropar News / By Dishant Mehta
ਪ੍ਰਿੰਸੀਪਲ ਸ. ਇੰਦਰਜੀਤ ਸਿੰਘ ਡਿਪਟੀ ਡੀ.ਈ.ਓ. ਰੂਪਨਗਰ ਨਿਯੁਕਤ Leave a Comment / Ropar News / By Dishant Mehta
ਪੰਜਾਬ ਸਰਕਾਰ ਵੱਲੋਂ ਪੀ.ਈ.ਐਸ.-1 ਅਧਿਕਾਰੀਆਂ ਦੀਆਂ ਬਦਲੀਆਂ/ਤੈਨਾਤੀਆਂ ਦੇ ਹੁਕਮ ਜਾਰੀ Leave a Comment / Ropar News / By Dishant Mehta
ਜ਼ਿਲ੍ਹਾ ਰੂਪਨਗਰ ਵਿਖੇ ਸਕੂਲ ਈਕੋ-ਕਲੱਬਾਂ ਲਈ ਕਲਸਟਰ ਪੱਧਰੀ ਵਰਕਸ਼ਾਪ ਸਫਲਤਾਪੂਰਵਕ ਆਯੋਜਿਤ Leave a Comment / Ropar News / By Dishant Mehta
ਭਾਰੀ ਮੀਂਹ ਕਾਰਨ ਪੰਜਾਬ ਦੇ ਸਕੂਲ 27 ਤੋਂ 30 ਅਗਸਤ ਤੱਕ ਬੰਦ: CM ਮਾਨ Leave a Comment / Ropar News / By Dishant Mehta
ਖੋ-ਖੋ ਦੇ ਮੁਕਾਬਲੇ ਨਹਿਰੂ ਸਟੇਡੀਅਮ ਰੂਪਨਗਰ ਵਿਖੇ ਅਮਿੱਟ ਯਾਦਾਂ ਛੱਡਦੇ ਹੋਏ ਸਮਾਪਤ Leave a Comment / Ropar News / By Dishant Mehta
69ਵੀਆਂ ਜਿਲ੍ਹਾ ਸਕੂਲ ਖੇਡਾਂ ਕੁਸ਼ਤੀਆਂ ਲੜਕੀਆਂ ਦੇ ਮੁਕਾਬਲੇ ਅਕਬਰਪੁਰ ਮਗਰੋੜ ਵਿਖੇ ਹੋਏ ਸਮਾਪਤ Leave a Comment / Ropar News / By Dishant Mehta
69ਵੀਆਂ ਜ਼ਿਲ੍ਹਾ ਸਕੂਲ ਹੈਂਡਬਾਲ ਖੇਡਾਂ ਸ਼ਾਨੋ ਸ਼ੌਕਤ ਨਾਲ ਸਮਾਪਤ Leave a Comment / Ropar News / By Dishant Mehta
ਸ੍ਰੀ ਅਨੰਦਪੁਰ ਸਾਹਿਬ ਦੇ ਖਾਲਸਾ ਸਕੂਲ ਵਿਖੇ ਚੱਲ ਰਹੀਆਂ ਚਾਰ ਰੋਜ਼ਾ ਜ਼ਿਲ੍ਹਾ ਕਬੱਡੀ ਖੇਡਾਂ ਤਹਿਤ ਲੜਕੀਆਂ ਦੇ ਮੁਕਾਬਲੇ ਸਮਾਪਤ, ਦੋ ਰੋਜ਼ਾ ਮੁੰਡਿਆਂ ਦੇ ਮੁਕਾਬਲੇ ਹੋਏ ਸ਼ੁਰੂ Leave a Comment / Ropar News / By Dishant Mehta
ਕਿਸ਼ੋਰ ਸਿੱਖਿਆ ਪ੍ਰੋਗਰਾਮ ਅਧੀਨ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਗਰਦਲੇ ਵਿਖੇ ਟ੍ਰੇਨਿੰਗ ਪ੍ਰੋਗਰਾਮ ਸਫਲਤਾਪੂਰਵਕ ਆਯੋਜਿਤ Leave a Comment / Ropar News / By Dishant Mehta
69ਵੀਆਂ ਜ਼ਿਲ੍ਹਾ ਸਕੂਲ ਖੋ -ਖੋ ਖੇਡਾਂ ਨਹਿਰੂ ਸਟੇਡੀਅਮ ਰੂਪਨਗਰ ਵਿਖੇ ਦੂਜੇ ਦਿਨ ਵੀ ਜਾਰੀ Leave a Comment / Ropar News / By Dishant Mehta
69ਵੀਆਂ ਜ਼ਿਲ੍ਹਾ ਸਕੂਲ ਹੈਂਡਬਾਲ ਖੇਡਾਂ ਧੂਮ ਧੜੱਕੇ ਨਾਲ ਸ਼ੁਰੂ Leave a Comment / Ropar News / By Dishant Mehta
69ਵੀਆਂ ਜ਼ਿਲ੍ਹਾ ਸਕੂਲ ਖੋ -ਖੋ ਖੇਡਾਂ ਨਹਿਰੂ ਸਟੇਡੀਅਮ ਰੂਪਨਗਰ ਵਿਖੇ ਸ਼ੁਰੂ Leave a Comment / Ropar News / By Dishant Mehta
ਸ੍ਰੀ ਅਨੰਦਪੁਰ ਸਾਹਿਬ ਦੇ ਖਾਲਸਾ ਸਕੂਲ ਵਿਖੇ ਸ਼ੁਰੂ ਹੋਈਆਂ ਚਾਰ ਰੋਜ਼ਾ ਜ਼ਿਲ੍ਹਾ ਪੱਧਰੀ ਸਕੂਲ ਕਬੱਡੀ ਖੇਡਾਂ Leave a Comment / Ropar News / By Dishant Mehta