ਰੂਪਨਗਰ 16 ਅਗਸਤ : ਜ਼ਿਲ੍ਹਾ ਨਿਵਾਸੀਆਂ ਨਾਲ ਮਹੱਤਵਪੂਰਨ ਜਾਣਕਾਰੀ ਸਾਂਝੀ ਕਰਦੇ ਹੋਏ ਡਿਪਟੀ ਕਮਿਸ਼ਨਰ ਰੂਪਨਗਰ ਡਾ. ਪ੍ਰੀਤੀ ਯਾਦਵ ਨੇ ਦੱਸਿਆ ਕਿ ਮਿਤੀ 19 ਅਗਸਤ, 2022 ਦਿਨ ਸੋਮਵਾਰ ਨੂੰ ਰੱਖੜੀ ਦੇ ਤਿਉਹਾਰ ਵਾਲੇ ਦਿਨ ਵੀ ਜ਼ਿਲ੍ਹੇ ਦੇ ਸਮੂਹ ਸੇਵਾ ਕੇਂਦਰ ਖੁੱਲ੍ਹੇ ਰੱਖੇ ਜਾਣਗੇ।
ਉਨ੍ਹਾਂ ਦੱਸਿਆ ਕਿ ਇਸ ਦਿਨ ਸੇਵਾ ਕੇਂਦਰ ਸਵੇਰੇ 11 ਵਜੇ ਤੋਂ ਸ਼ਾਮ 6 ਵਜੇ ਤੱਕ ਖੁੱਲ੍ਹੇ ਰਹਿਣਗੇ। ਜ਼ਿਲ੍ਹਾ ਵਾਸੀ ਇਸ ਦਿਨ ਉਪਰੋਕਤ ਸਮੇਂ ਅਨੁਸਾਰ ਸੇਵਾ ਕੇਂਦਰਾਂ ਦੀਆਂ ਸੇਵਾਵਾਂ ਪ੍ਰਾਪਤ ਕਰ ਸਕਦੇ ਹਨ।
ਉਨ੍ਹਾਂ ਦੱਸਿਆ ਕਿ ਸੇਵਾ ਕੇਂਦਰਾਂ ਦੇ ਸਟਾਫ਼ ਨੂੰ ਇਸ ਸਬੰਧੀ ਹਦਾਇਤ ਕੀਤੀ ਜਾ ਚੁੱਕੀ ਹੈ ਕਿ ਉਹ ਇਸ ਦਿਨ ਬਿਨ੍ਹਾਂ ਕਿਸੇ ਡਿਊਟੀ ਰੋਸਟਰ ਤੋਂ ਸੇਵਾ ਕੇਂਦਰਾਂ ਦੀਆਂ ਸੇਵਾਵਾਂ ਆਮ ਨਾਗਰਿਕਾਂ ਨੂੰ ਮੁਹੱਈਆ ਕਰਵਾਉਣਗੇ।
Service centers will be open from 11 am to 6 am on the day of the festival of Rakhi: Dr. Preeti Yadav