
ਨੰਗਲ, 11 ਫਰਵਰੀ : ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਮਾਰਟ ਸਕੂਲ, ਨੰਗਲ ਟਾਊਨਸ਼ਿਪ ਵਿੱਚ, ਸਕੂਲ ਸਿੱਖਿਆ ਵਿਭਾਗ ਪੰਜਾਬ , ਮਾਨਯੋਗ ਸਿੱਖਿਆ ਮੰਤਰੀ ਸ੍ਰੀ ਹਰਜੋਤ ਸਿੰਘ ਬੈਂਸ, ਜ਼ਿਲ੍ਹਾ ਸਿੱਖਿਆ ਅਫ਼ਸਰ ਸੰਜੀਵ ਗੌਤਮ ਅਤੇ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਸੁਰਿੰਦਰ ਪਾਲ ਸਿੰਘ ਦੇ ਆਦੇਸ਼ਾਂ ਅਨੁਸਾਰ ਪ੍ਰਿੰਸੀਪਲ ਸ੍ਰੀਮਤੀ ਵਿਜੇ ਬੰਗਲਾ ਦੀ ਅਗਵਾਈ ਹੇਠ ਸਕੂਲ ਪ੍ਰਬੰਧਨ ਕਮੇਟੀ ਦੀ ਇੱਕ ਮੀਟਿੰਗ ਆਯੋਜਿਤ ਕੀਤੀ ਗਈ।
ਮੀਟਿੰਗ ਦਾ ਮੁੱਖ ਉਦੇਸ਼ ਵਿਦਿਆਰਥੀਆਂ ਵਿੱਚ ਮਿਆਰੀ ਸਿੱਖਿਆ ਵਿਕਸਤ ਕਰਨਾ, ਪੰਜਾਬ ਸਰਕਾਰ ਵੱਲੋਂ ਸਿੱਖਿਆ ਦੇ ਖੇਤਰ ਵਿੱਚ ਲਏ ਗਏ ਇਨਕਲਾਬੀ ਫੈਸਲਿਆਂ ਨੂੰ ਲਾਗੂ ਕਰਨਾ, ਦਿੱਤੀਆਂ ਜਾਣ ਵਾਲੀਆਂ ਸਹੂਲਤਾਂ ਨੂੰ ਆਮ ਲੋਕਾਂ ਤੱਕ ਪਹੁੰਚਾਉਣਾ ਅਤੇ ਵੱਧ ਤੋਂ ਵੱਧ ਵਿਦਿਆਰਥੀਆਂ ਨੂੰ ਸਰਕਾਰੀ ਸਕੂਲਾਂ ਵਿੱਚ ਦਾਖਲਾ ਲੈਣ ਲਈ ਪ੍ਰੇਰਿਤ ਕਰਨਾ ਸੀ। ਅੱਜ ਦੀ ਮੀਟਿੰਗ ਵਿੱਚ, ਸਭ ਤੋਂ ਪਹਿਲਾਂ ਸਕੂਲ ਪ੍ਰਿੰਸੀਪਲ ਨੇ ਮੈਂਬਰਾਂ ਦਾ ਸਵਾਗਤ ਕੀਤਾ, ਫਿਰ ਮਾਨਯੋਗ ਸਿੱਖਿਆ ਮੰਤਰੀ ਵੱਲੋਂ ਦੂਰ-ਦੁਰਾਡੇ ਇਲਾਕਿਆਂ ਤੋਂ ਸਕੂਲ ਆਉਣ ਵਾਲੀਆਂ ਲੜਕੀਆਂ ਲਈ ਦਿੱਤੀ ਗਈ ਵਿਸ਼ੇਸ਼ ਆਵਾਜਾਈ ਸਹੂਲਤ ਤਹਿਤ ਸਕੂਲ ਬੱਸਾਂ ਦਾ ਨਿਰੀਖਣ ਕੀਤਾ ਅਤੇ ਮੈਂਬਰਾਂ ਤੋਂ ਸੁਝਾਅ ਲਏ, ਫਿਰ ਸਕੂਲ ਵਿੱਚ ਪੀਡਬਲਯੂਡੀ ਵੱਲੋਂ ਵੱਡੇ ਪੱਧਰ ‘ਤੇ ਕੀਤੇ ਜਾ ਰਹੇ ਨਿਰਮਾਣ ਕਾਰਜ ਦਾ ਨਿਰੀਖਣ ਕੀਤਾ ਅਤੇ ਉਨ੍ਹਾਂ ਦੇ ਸੁਝਾਅ ਲਏ, ਇਸ ਤੋਂ ਇਲਾਵਾ ਐਸਐਮਸੀ ਮੈਂਬਰਾਂ ਵੱਲੋਂ ਪੀਣ ਵਾਲੇ ਪਾਣੀ, ਵਾਸ਼ ਰੂਮਾਂ ਦੀ ਸਫਾਈ, ਫਰਨੀਚਰ ਆਦਿ ਦੇ ਪ੍ਰਬੰਧਾਂ ਦਾ ਵੀ ਨਿਰੀਖਣ ਕੀਤਾ ਗਿਆ ਅਤੇ ਸੰਤੁਸ਼ਟੀ ਪ੍ਰਗਟਾਈ ਗਈ।
ਪਿਛਲੇ ਸਾਲਾਂ ਦੇ ਨਤੀਜਿਆਂ ਤੋਂ ਜਾਣੂ ਕਰਵਾਇਆ ਗਿਆ, ਸਕੂਲ ਵਿੱਚ ਵਿਦਿਆਰਥੀਆਂ ਦੇ ਦਾਖਲੇ ਨੂੰ ਵਧਾਉਣ ਲਈ ਸੁਝਾਅ ਮੰਗੇ ਗਏ, ਵਿਦਿਆਰਥੀਆਂ ਨੂੰ ਹਰ ਤਰ੍ਹਾਂ ਦੀਆਂ ਸਹੂਲਤਾਂ ਪ੍ਰਦਾਨ ਕਰਨ ਅਤੇ ਲੋੜਵੰਦ ਵਿਦਿਆਰਥੀਆਂ ਦੀ ਮਦਦ ਕਰਨ ਬਾਰੇ ਵਿਚਾਰ-ਵਟਾਂਦਰਾ ਕੀਤਾ ਗਿਆ।
