ਸਟੈਂਡਰਡ ਕਲੱਬ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਚਨਾਰਥਲ ਕਲਾਂ (ਫਤਿਹਗੜ੍ਹ ਸਾਹਿਬ)ਵੱਲੋਂ ਸਟੈਂਡਰਡ ਰਾਈਟਿੰਗ ਤੇ ਓਰੀਐਂਟੇਸ਼ਨ ਪ੍ਰੋਗਰਾਮ ਦਾ ਆਯੋਜਨ :

Standard Writing and Orientation Program organized by Standard Club Government Senior Secondary School, Chanarthal Kalan (Fatehgarh Sahib)
Standard Writing and Orientation Program organized by Standard Club Government Senior Secondary School, Chanarthal Kalan (Fatehgarh Sahib)
ਭਾਰਤੀ ਮਾਨਕ ਬਿਊਰੋ ਵੱਲੋਂ ਨਿਰਧਾਰਿਤ ਪ੍ਰੋਗਰਾਮ ਅਨੁਸਾਰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਚਨਾਰਥਲ ਕਲਾਂ (ਫਤਿਹਗੜ੍ਹ ਸਾਹਿਬ ) ਵਿੱਚ ਬੀ. ਆਈ. ਐਸ ਸਟੈਂਡਰਡਸ ਕਲੱਬ ਵੱਲੋਂ , ਪ੍ਰਿੰਸੀਪਲ ਸ਼੍ਰੀਮਤੀ. ਹਰਦੀਪ ਕੌਰ ਜੀ ਦੀ ਅਗਵਾਈ ਹੇਠ 22.11.24 ਨੂੰ ਸਟੈਂਡਰਡ ਰਾਈਟਿੰਗ ਮੁਕਾਬਲੇ ਅਤੇ ਵਿਦਿਆਰਥੀਆਂ ਦੀ ਓਰੀਐਨਟੇਸ਼ਨ ਸੰਬੰਧੀ ਵਿਸ਼ੇਸ਼ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ । ਇਸ ਮੌਕੇ ਤੇ ਪ੍ਰਿੰਸੀਪਲ ਸ਼੍ਰੀਮਤੀ ਹਰਦੀਪ ਕੌਰ ਨੇ ਬੀ.ਆਈ. ਐਸ. ਵੱਲੋ ਆਮ ਨਾਗਰਿਕਾਂ ਅਤੇ ਵਿਦਿਆਰਥੀਆਂ ਨੂੰ ਜਾਗਰੂਕ ਕਰਨ ਲਈ ਕੀਤੇ ਗਏ ਵਿਲੱਖਣ ਉਪਰਾਲਿਆਂ ਦੀ ਭਰਪੂਰ ਸਰਾਹਨਾ ਕੀਤੀ ਗਈ ।ਸਟੈਂਡਰਡ ਕਲੱਬ ਵੱਲੋਂ PACKAGED DRINKING WATER ਸੰਬੰਧੀ ਸਟੈਂਡਰਡ ਵਿਸ਼ੇ ਤੇ ਲੇਖ ਮੁਕਾਬਲੇ ਕਰਵਾਏ ਗਏ । ਇਸ ਉਪਰੰਤ ਬੀ. ਆਈ. ਐਸ. ਵੱਲੋ ਵਿਸ਼ੇਸ਼ ਤੌਰ ਤੇ ਹਾਜ਼ਰ ਹੋਏ ਰਿਸੋਰਸ ਪਰਸਨ ਸ੍ਰੀ ਫ਼ੌਰਨ ਚੰਦ ਵੱਲੋਂ ਵਿਦਿਆਰਥੀਆਂ ਨੂੰ ਮਾਨਕ ਬਿਊਰੋ ਵੱਲੋਂ ਨਿਰਧਾਰਿਤ ਮਾਨਕਾ ਦੀ ਰੋਜ਼ਾਨਾ ਜੀਵਨ ਵਿੱਚ ਮਹੱਤਤਾ ਅਤੇ ਬੀ.ਆਈ.ਐਸ. ਕੇਅਰ ਐਪ, ਆਈ.ਐਸ.ਆਈ ਮਾਰਕ , ਆਰ. ਮਾਰਕ ਅਤੇ ਬਿਊਰੋ ਆਫ ਇੰਡੀਅਨ ਸਟੈਂਡਰਡ ਸੰਬੰਧੀ ਵਿਸਥਾਰ ਪੂਰਵਕ ਜਾਗਰੂਕ ਕੀਤਾ ਗਿਆ।
Standard Writing and Orientation Program organized by Standard Club Government Senior Secondary School, Chanarthal Kalan (Fatehgarh Sahib)
ਇਸ ਮੌਕੇ ਆਯੋਜਿਤ ਕੀਤੇ ਸਟੈਂਡਰਡ ਰਾਈਟਿੰਗ ਮੁਕਾਬਲੇ ਵਿੱਚ ਜੇਤੂ ਵਿਦਿਆਰਥੀਆਂ ਨੂੰ ਕੁੱਲ 2500 ਰੁਪਏ ਦੇ ਇਨਾਮ ਦੇ ਕੇ ਸਨਮਾਨਿਤ ਕੀਤਾ ਗਿਆ। ਸਾਰੇ ਵਿਦਿਆਰਥੀਆਂ ਨੂੰ ਰਿਫਰੈਸਮੈਂਟ ਵੀ ਦਿੱਤੀ ਸੈਮੀਨਾਰ ਦੌਰਾਨ ਸਾਰੇ ਸਾਇੰਸ ਫੈਕਲਟੀ ਹਾਜ਼ਰ ਸਨ

ਰੋਪੜ ਗੂਗਲ ਨਿਊਜ਼ 

Leave a Comment

Your email address will not be published. Required fields are marked *

Scroll to Top