Preparations in Full Swing for State-Level Teachers’ Award Ceremony
ਸਿੱਖਿਆ ਅਧਿਕਾਰੀਆਂ ਵਲੋਂ ਮੀਟਿੰਗ, ਅਧਿਆਪਕਾਂ ਦੀਆਂ ਡਿਊਟੀਆਂ ਲਗਾਈਆਂ
ਸ੍ਰੀ ਅਨੰਦਪੁਰ ਸਾਹਿਬ, 03 ਅਕਤੂਬਰ: ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦੀ ਅਗਵਾਈ ਹੇਠ 5 ਅਕਤੂਬਰ ਨੂੰ ਵਿਰਾਸਤ-ਏ-ਖਾਲਸਾ ਦੇ ਆਡੀਟੋਰੀਅਮ ਵਿਖੇ ਹੋਣ ਵਾਲੇ ਸੂਬਾ ਪੱਧਰੀ ਅਧਿਆਪਕ ਪੁਰਸਕਾਰ ਸਮਾਰੋਹ ਨੂੰ ਲੈ ਕੇ ਤਿਆਰੀਆਂ ਨੂੰ ਅੰਤਿਮ ਰੂਪ ਦਿੱਤਾ ਜਾ ਰਿਹਾ ਹੈ। ਇਸ ਸਬੰਧੀ ਇੱਕ ਮਹੱਤਵਪੂਰਨ ਮੀਟਿੰਗ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ) ਪ੍ਰੇਮ ਕੁਮਾਰ ਮਿੱਤਲ ਅਤੇ ਜ਼ਿਲ੍ਹਾ ਸਿੱਖਿਆ ਅਫ਼ਸਰ (ਪ੍ਰਾਇਮਰੀ) ਸ਼ਮਸ਼ੇਰ ਸਿੰਘ ਦੀ ਅਗਵਾਈ ਹੇਠ ਸਥਾਨਕ ਪ੍ਰਾਇਮਰੀ ਸਿੱਖਿਆ ਦਫ਼ਤਰ ਵਿਖੇ ਹੋਈ।
ਮੀਟਿੰਗ ਦੌਰਾਨ ਵੱਖ-ਵੱਖ ਕਮੇਟੀਆਂ ਬਣਾਕੇ ਅਧਿਆਪਕਾਂ ਦੀਆਂ ਡਿਊਟੀਆਂ ਨਿਰਧਾਰਤ ਕੀਤੀਆਂ ਗਈਆਂ, ਤਾਂ ਜੋ ਸੂਬੇ ਦੇ ਹਰੇਕ ਹਿੱਸੇ ਤੋਂ ਐਵਾਰਡ ਪ੍ਰਾਪਤ ਕਰਨ ਆਉਣ ਵਾਲੇ ਅਧਿਆਪਕਾਂ ਨੂੰ ਕਿਸੇ ਕਿਸਮ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ।
ਉਪ ਜ਼ਿਲ੍ਹਾ ਸਿੱਖਿਆ ਅਫ਼ਸਰ (ਪ੍ਰਾਇਮਰੀ) ਰੰਜਨਾ ਕਟਿਆਲ ਅਤੇ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ) ਇੰਦਰਜੀਤ ਸਿੰਘ ਵੀ ਵਿਸ਼ੇਸ਼ ਤੌਰ ‘ਤੇ ਹਾਜ਼ਰ ਸਨ। ਪ੍ਰਿੰਸੀਪਲ ਵਰਿੰਦਰ ਸ਼ਰਮਾ ਨੇ ਦੱਸਿਆ ਕਿ ਸਨਮਾਨ ਸਮਾਰੋਹ ਲਈ ਅਧਿਆਪਕਾਂ ਦੀਆਂ ਹਰੇਕ ਤਰ੍ਹਾਂ ਦੀਆਂ ਡਿਊਟੀਆਂ ਲਗਾ ਦਿੱਤੀਆਂ ਗਈਆਂ ਹਨ ਅਤੇ ਪੂਰਾ ਸਿੱਖਿਆ ਵਿਭਾਗ ਇਸ ਸਮਾਗਮ ਦੀਆਂ ਤਿਆਰੀਆਂ ਵਿੱਚ ਸ਼ਾਮਲ ਹੈ। ਉਨ੍ਹਾਂ ਕਿਹਾ ਕਿ ਇਹ ਸ੍ਰੀ ਅਨੰਦਪੁਰ ਸਾਹਿਬ ਦੀ ਪਵਿੱਤਰ ਧਰਤੀ ਲਈ ਮਾਣ ਦੀ ਗੱਲ ਹੈ ਕਿ ਇਸ ਮਹੱਤਵਪੂਰਨ ਐਵਾਰਡ ਸਮਾਰੋਹ ਲਈ ਇਸ ਥਾਂ ਦੀ ਚੋਣ ਕੀਤੀ ਗਈ ਹੈ।
ਇਸ ਮੌਕੇ ਪ੍ਰਿੰਸੀਪਲ ਸੰਦੀਪ ਕੌਰ, ਵਿਜੇ ਬੰਗਲਾ, ਸ਼ਰਨਜੀਤ ਸਿੰਘ, ਜਗਤਾਰ, ਪਵਨ ਖੁਰਾਣਾ, ਪੂਜਾ ਗੋਇਲ, ਕਿਰਨ ਸ਼ਰਮਾ, ਨੀਰਜ ਵਰਮਾ, ਬਲਾਕ ਪ੍ਰਾਇਮਰੀ ਸਿੱਖਿਆ ਅਫਸਰ ਮਨਜ਼ੀਤ ਸਿੰਘ ਮਾਵੀ, ਦਿਸ਼ਾਂਤ ਮਹਿਤਾ, ਅਰਵਿੰਦਰ ਕੁਮਾਰ, ਗੁਰਦੀਪ ਕੁਮਾਰ, ਰਜੇਸ਼ ਰਾਣਾ, ਸ਼ੀਮਾ ਜੱਸਲ, ਪਰਵਿੰਦਰ ਕੌਰ ਦੁਆ, ਸੁਰੇਸ਼ ਸੈਣੀ, ਮਨਦੀਪ ਕੌਰ, ਓਮ ਪ੍ਰਕਾਸ਼, ਸੁਖਜੀਤ ਸਿੰਘ ਕੈਂਥ, ਸੁਰਿੰਦਰ ਸਿੰਘ, ਮੀਮਲ ਸਿੰਘ, ਰਕੇਸ਼ ਕੁਮਾਰ ਰੋੜੀ, ਬਲਵੀਰ ਸਿੰਘ, ਦਰਸ਼ਨ ਸਿੰਘ, ਨਰੇਸ਼ ਕੁਮਾਰ, ਨਿਰਮਲ ਕੁਮਾਰ, ਕੁਲਦੀਪ ਸਿੰਘ, ਜ਼ੋਗਾ ਸਿੰਘ, ਸੰਜੀਵ ਸੋਨੀ ਸਮੇਤ ਵੱਡੀ ਗਿਣਤੀ ਵਿੱਚ ਅਧਿਆਪਕ ਮੌਜੂਦ ਸਨ।
Follow us on Facebook
District Ropar News
ਤਾਜ਼ਾ ਜਾਣਕਾਰੀ ਲਈ www.deorpr.com ‘ਤੇ ਜੁੜੇ ਰਹੋ।