Rupnagar students shine at zone level art festival
ਲੋਧੀਪੁਰ, ਕੀਰਤਪੁਰ ਸਾਹਿਬ ਤੇ ਕੋਟਲਾ ਨਿਹੰਗ ਸਕੂਲਾਂ ਦੇ ਵਿਦਿਆਰਥੀਆਂ ਨੇ ਜੋਨ ਪੱਧਰੀ ਕਲਾ ਉਤਸਵ ‘ਚ ਮਚਾਈ ਧੂਮ
ਰੂਪਨਗਰ, 16 ਸਤੰਬਰ – ਜ਼ਿਲ੍ਹਾ ਰੂਪਨਗਰ ਦੇ ਵਿਦਿਆਰਥੀਆਂ ਨੇ ਜੋਨ ਪੱਧਰੀ ਕਲਾ ਉਤਸਵ 2025–26 ‘ਚ ਸ਼ਾਨਦਾਰ ਪ੍ਰਦਰਸ਼ਨ ਕਰਕੇ ਆਪਣਾ ਡੰਕਾ ਵਜਾਇਆ।
ਸਰਕਾਰੀ ਆਦਰਸ਼ ਸੀਨੀਅਰ ਸੈਕੰਡਰੀ ਸਮਾਰਟ ਸਕੂਲ, ਲੋਧੀਪੁਰ (ਸ੍ਰੀ ਆਨੰਦਪੁਰ ਸਾਹਿਬ) ਦੇ ਵਿਦਿਆਰਥੀਆਂ ਨੇ ਮੋਗਾ ਜ਼ੋਨ ਵਿੱਚ ਉੱਤਮ ਨਤੀਜੇ ਹਾਸਲ ਕੀਤੇ।
ਸਕੂਲ ਨੇ ਇੰਸਟਰੂਮੈਂਟਲ ਮਿਊਜ਼ਿਕ ਗਰੁੱਪ (ਫੋਕ ਆਰਕੈਸਟਰਾ) ਵਿੱਚ ਪਹਿਲਾ ਸਥਾਨ, ਇੰਸਟਰੂਮੈਂਟਲ ਮਿਊਜ਼ਿਕ ਮੈਲੋਡਿਕ (ਸੋਲੋ) ਵਿੱਚ ਦੂਜਾ ਸਥਾਨ ਅਤੇ ਟ੍ਰੈਡੀਸ਼ਨਲ ਸਟੋਰੀ ਟੈੱਲਿੰਗ ਵਿੱਚ ਤੀਜਾ ਸਥਾਨ ਪ੍ਰਾਪਤ ਕਰਕੇ ਆਪਣੀ ਯੋਗਤਾ ਸਾਬਤ ਕੀਤੀ।
ਇੰਸਟਰੂਮੈਂਟਲ ਮਿਊਜ਼ਿਕ (ਸੋਲੋ) ‘ਚ ਐਸ.ਓ.ਈ. ਕੀਰਤਪੁਰ ਨੇ ਤੀਜਾ ਸਥਾਨ ਪ੍ਰਾਪਤ ਕੀਤਾ।
ਇਸੇ ਤਰ੍ਹਾਂ, ਸਰਕਾਰੀ ਹਾਈ ਸਕੂਲ ਕੋਟਲਾ ਨਿਹੰਗ, ਰੂਪਨਗਰ ਨੇ ਵਿਜੁਅਲ ਆਰਟ ਗਰੁੱਪ ਵਿੱਚ ਪਹਿਲਾ ਸਥਾਨ ਹਾਸਲ ਕਰਕੇ ਜ਼ਿਲ੍ਹੇ ਦਾ ਨਾਮ ਰੌਸ਼ਨ ਕੀਤਾ।
ਜ਼ਿਲ੍ਹਾ ਸਿੱਖਿਆ ਅਫ਼ਸਰ ਰੂਪਨਗਰ ਸ੍ਰੀ ਪ੍ਰੇਮ ਕੁਮਾਰ ਮਿੱਤਲ ਅਤੇ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਰੂਪਨਗਰ ਸ. ਇੰਦਰਜੀਤ ਸਿੰਘ ਨੇ ਵਿਦਿਆਰਥੀਆਂ ਅਤੇ ਉਹਨਾਂ ਦੇ ਗਾਈਡ ਅਧਿਆਪਕਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਵਿਦਿਆਰਥੀਆਂ ਦਾ ਇਹ ਸ਼ਾਨਦਾਰ ਪ੍ਰਦਰਸ਼ਨ ਰੂਪਨਗਰ ਜ਼ਿਲ੍ਹੇ ਲਈ ਮਾਣ ਦੀ ਗੱਲ ਹੈ।
ਜ਼ਿਲ੍ਹਾ ਨੋਡਲ ਇੰਚਾਰਜ (ਕਲਾ ਉਤਸਵ) ਤੇਜਿੰਦਰ ਸਿੰਘ ਬਾਜ਼ ਨੇ ਕਿਹਾ ਕਿ ਰੂਪਨਗਰ ਦੇ ਸਕੂਲਾਂ ਦੇ ਵਿਦਿਆਰਥੀਆਂ ਨੇ ਆਪਣੀ ਕਲਾ, ਮਿਹਨਤ ਅਤੇ ਸਮਰਪਣ ਨਾਲ ਜੋਨ ਪੱਧਰ ‘ਤੇ ਮਿਸਾਲ ਕਾਇਮ ਕੀਤੀ ਹੈ। ਉਹਨਾਂ ਕਿਹਾ ਕਿ ਇਹ ਸਫਲਤਾ ਵਿਦਿਆਰਥੀਆਂ ਦੇ ਨਾਲ-ਨਾਲ ਉਨ੍ਹਾਂ ਦੇ ਅਧਿਆਪਕਾਂ ਦੀ ਮਿਹਨਤ ਦਾ ਨਤੀਜਾ ਹੈ, ਜਿਸ ਨਾਲ ਜ਼ਿਲ੍ਹੇ ਦੇ ਸਿੱਖਿਆ ਖੇਤਰ ਦਾ ਮਾਣ ਵਧਿਆ ਹੈ।
ਜੋਨ ਪੱਧਰੀ ਕਲਾ ਉਤਸਵ ਵਿੱਚ ਪਹਿਲੀਆਂ ਪੁਜੀਸ਼ਨਾਂ ਹਾਸਲ ਕਰਨ ਵਾਲੇ ਇਹ ਵਿਦਿਆਰਥੀ ਹੁਣ ਰਾਜ ਪੱਧਰੀ ਕਲਾ ਉਤਸਵ ਵਿੱਚ ਆਪਣਾ ਹੁਨਰ ਵਿਖਾਉਣ ਲਈ ਤਿਆਰ ਹਨ।
District Ropar News
ਤਾਜ਼ਾ ਜਾਣਕਾਰੀ ਲਈ www.deorpr.com ‘ਤੇ ਜੁੜੇ ਰਹੋ।
ਇਸ ਪੋਸਟ ਨੂੰ ਵਿਦਿਆਰਥੀਆਂ ਨਾਲ whatsapp ਅਤੇ ਹੋਰ ਸ਼ੋਸ਼ਲ ਮੀਡੀਆ ਉਤੇ ਨਿਚੇ ਦਿੱਤੇ ਗਏ ਬਟਨਾਂ ਰਾਹੀਂ ਸ਼ੇਅਰ ਕਰਨ ਲਈ ਕਲਿੱਕ ਕਰੋ।