
ਸ੍ਰੀ ਅਨੰਦਪੁਰ ਸਾਹਿਬ, 9 ਦਸੰਬਰ: ਜ਼ਿਲ੍ਹਾ ਸਿੱਖਿਆ ਅਫ਼ਸਰ ਸੈ.ਸਿ ਸੀ੍ ਸੰਜੀਵ ਕੁਮਾਰ ਗੌਤਮ ਅਤੇ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਸ੍ਰੀ ਸੁਰਿੰਦਰਪਾਲ ਸਿੰਘ ਜੀ ਦੀ ਯੋਗ ਅਗਵਾਈ ਹੇਠ ਰੂਪਨਗਰ ਜ਼ਿਲ੍ਹੇ ਵਿੱਚ ਮਿਸ਼ਨ ਲਾਈਫ ਤਹਿਤ ਵਾਤਾਵਰਣ ਸਿੱਖਿਆ ਪ੍ਰੋਗਰਾਮ ਸੁਚਾਰੂ ਢੰਗ ਨਾਲ ਚਲਾਇਆ ਜਾ ਰਿਹਾ ਹੈ।ਜਿਸ ਵਿੱਚ ਅਧਿਆਪਕਾਂ ਦੇ ਨਾਲ ਨਾਲ ਅਤੇ ਵਿਦਿਆਰਥੀਆਂ ਨੂੰ ਵਾਤਾਵਰਣ ਨਾਲ ਜੋੜਨ ਦੇ ਉਪਰਾਲੇ ਕੀਤੇ ਜਾ ਰਹੇ ਹਨ । ਅਧਿਆਪਕਾਂ ਦੇ ਵਾਤਾਵਰਣ ਸਿੱਖਿਆ ਪ੍ਰੋਗਰਾਮ ਤਹਿਤ ਸੈਮੀਨਾਰ ਵਰਕਸ਼ਾਪ ਕਰਵਾਈਆਂ ਜਾ ਰਹੀਆਂ ਹਨ ਵਿਦਿਆਰਥੀਆਂ ਵਿੱਚ ਜਾਗਰੂਕਤਾ ਪੈਦਾ ਕਰਨ ਲਈ ਵਿਸ਼ੇਸ਼ ਸੈਸ਼ਨ ਚਲਾਏ ਜਾ ਰਹੇ ਹਨ । ਜ਼ਿਲ੍ਹਾ ਕੋਆਰਡੀਨੇਟਰ ਸ੍ਰ ਸੁਖਜੀਤ ਸਿੰਘ ਕੈਂਥ ਵੱਲੋਂ ਦੱਸਿਆ ਗਿਆ ਕਿ ਜ਼ਿਲ੍ਹੇ ਦੇ ਦੋ ਸਕੂਲ ਸਕੂਲ ਆਫ ਐਮੀਨੈਂਸ ਕੀਰਤਪੁਰ ਸਾਹਿਬ ਅਤੇ ਸ.ਸ.ਸ.ਸ ਕੰ ਅਨੰਦਪੁਰ ਸਾਹਿਬ ਵਿਖੇ ਮਿਤੀ 9/12/24 ਨੂੰ ਦੋ ਵੱਖ ਵੱਖ ਸੈਸ਼ਨਾਂ ਵਿੱਚ my zero plastic waste school campaign ਤਹਿਤ ਵਿਸ਼ੇਸ਼ ਜਾਗਰੂਕਤਾ ਮੁਹਿੰਮ ਚਲਾਈ ਗਈ।ਜਿਸ ਵਿੱਚ INDIAN POLLUTION CONTROL ASSOCIATION NEW DELHI ਵੱਲੋਂ ਵਾਤਾਵਰਣ ਸਿੱਖਿਆ ਵਿੱਚ ਗੋਲਡ ਮੈਡਲ ਲਿਸਟ ਡਾਕਟਰ ਰੀਨਾ ਚੱਡਾ ਅਤੇ ਉਨ੍ਹਾਂ ਦੀ ਟੀਮ ਨੇ ਵਿਸ਼ੇਸ਼ ਤੌਰ ਤੇ ਪਹੁੰਚ ਕੇ ਦੋਵੇਂ ਸਕੂਲਾਂ ਦੇ ਵਿਦਿਆਰਥੀਆਂ ਨੂੰ ਦੋ ਵੱਖ ਵੱਖ ਸੈਸ਼ਨਾਂ ਵਿੱਚ ਪਲਾਸਟਿਕ ਦੇ ਵਾਤਾਵਰਣ ਉੱਤੇ ਪੈ ਰਹੇ ਦੁਸ਼ਪ੍ਰਭਾਵਾਂ ਸਬੰਧੀ ਜਾਗਰੂਕ ਕੀਤਾ ।
