ਤਖ਼ਤ ਸ਼੍ਰੀ ਕੇਸਗੜ੍ਹ ਸਾਹਿਬ ਵਿਖੇ ਸਕੂਲ ਆਫ਼ ਐਮੀਨੈਂਸ ਦੇ ਵਿਦਿਆਰਥੀਆਂ ਵਲੋਂ ਸ਼ਬਦ ਗਾਇਨ

Takht Sri Keshgarh Sahib, ਤਖ਼ਤ ਸ਼੍ਰੀ ਕੇਸਗੜ੍ਹ ਸਾਹਿਬ, School of Eminence

ਸ੍ਰੀ ਅਨੰਦਪੁਰ ਸਾਹਿਬ: ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮ ਵਿੱਚ ਵਿਦਿਆਰਥੀਆਂ ਦੀ ਰੂਹਾਨੀ ਪੇਸ਼ਕਾਰੀ

Takht Sri Keshgarh Sahib, ਤਖ਼ਤ ਸ਼੍ਰੀ ਕੇਸਗੜ੍ਹ ਸਾਹਿਬ, School of Eminence

ਸ੍ਰੀ ਅਨੰਦਪੁਰ ਸਾਹਿਬ, 5 ਨਵੰਬਰ : ਧੰਨ ਧੰਨ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ੇਸ਼ ਧਾਰਮਿਕ ਸਮਾਗਮ ਅੱਜ ਤਖ਼ਤ ਸ਼੍ਰੀ ਕੇਸਗੜ੍ਹ ਸਾਹਿਬ, ਸ੍ਰੀ ਅਨੰਦਪੁਰ ਸਾਹਿਬ ਵਿਖੇ ਆਯੋਜਿਤ ਕੀਤਾ ਗਿਆ। ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ‘ਤੇ ਸਕੂਲ ਆਫ ਐਮੀਨੈਂਸ, ਕੀਰਤਪੁਰ ਸਾਹਿਬ (ਜ਼ਿਲ੍ਹਾ ਰੂਪਨਗਰ) ਦੇ ਵਿਦਿਆਰਥੀਆਂ ਵਲੋਂ ਸ਼ਬਦ ਗਾਇਨ ਦੀ ਰੂਹਾਨੀ ਪੇਸ਼ਕਾਰੀ ਕੀਤੀ ਗਈ, ਜਿਸ ਨੇ ਸਮਾਗਮ ਵਿੱਚ ਬੈਠੀ ਸੰਗਤ ਦੇ ਮਨਾਂ ਨੂੰ ਗੁਰਬਾਣੀ ਦੇ ਚਾਨਣ ਨਾਲ ਭਰ ਦਿੱਤਾ।

Takht Sri Keshgarh Sahib, ਤਖ਼ਤ ਸ਼੍ਰੀ ਕੇਸਗੜ੍ਹ ਸਾਹਿਬ, School of Eminence, gursewak singh

ਵਿਦਿਆਰਥੀਆਂ ਦੀ ਤਿਆਰੀ ਗਾਈਡ ਅਧਿਆਪਕ ਸ. ਗੁਰਸੇਵਕ ਸਿੰਘ ਵਲੋਂ ਕਰਵਾਈ ਗਈ।

ਇਸ ਮੌਕੇ ਪ੍ਰਿੰਸੀਪਲ ਸ਼੍ਰੀ ਸਰਨਜੀਤ ਸਿੰਘ ਨੇ ਕਿਹਾ ਕਿ ਗੁਰੂ ਨਾਨਕ ਦੇਵ ਜੀ ਦਾ ਸੰਦੇਸ਼ ਮਨੁੱਖਤਾ, ਨਿਮਰਤਾ, ਸੇਵਾ ਅਤੇ ਸਿਮਰਨ ਦਾ ਹੈ। ਪੰਜਾਬ ਦੀ ਨਵੀਂ ਪੀੜ੍ਹੀ ਵਿੱਚ ਇਹ ਸੰਦੇਸ਼ ਸੰਗੀਤ, ਸ਼ਬਦ ਗਾਇਨ ਅਤੇ ਧਾਰਮਿਕ ਸਮਾਗਮਾਂ ਰਾਹੀਂ ਪਹੁੰਚਾਉਣਾ ਬਹੁਤ ਜ਼ਰੂਰੀ ਹੈ। ਉਹਨਾਂ ਵਿਦਿਆਰਥੀਆਂ ਦੇ ਸ਼ਬਦ ਗਾਇਨ ਦੀ ਖ਼ਾਸ ਪ੍ਰਸ਼ੰਸਾ ਕੀਤੀ।

ਹਾਜ਼ਰ ਸੰਗਤ ਨੇ ਵੀ ਵਿਦਿਆਰਥੀਆਂ ਦੀ ਪੇਸ਼ਕਾਰੀ ਅਤੇ ਗੁਰਬਾਣੀ ਪ੍ਰਤੀ ਲਗਨ ਦੀ ਤਹਿ ਦਿਲੋਂ ਸਰਾਹਨਾ ਕੀਤੀ।

Follow us on Facebook

District Ropar News 

English News

ਤਾਜ਼ਾ ਜਾਣਕਾਰੀ ਲਈ www.deorpr.com ‘ਤੇ ਜੁੜੇ ਰਹੋ।

Leave a Comment

Your email address will not be published. Required fields are marked *

Scroll to Top