Teachers and parents meeting will improve students’ education
ਸ੍ਰੀ ਅਨੰਦਪੁਰ ਸਾਹਿਬ 17 ਅਕਤੂਬਰ: ਮੁੱਖ ਮੰਤਰੀ ਸ.ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸ. ਹਰਜੋਤ ਸਿੰਘ ਬੈਂਸ ਸਿੱਖਿਆ ਮੰਤਰੀ ਦੇ ਰਹਿਨੁਮਾਈ ਵਿੱਚ ਸਰਕਾਰੀ ਆਦਰਸ਼ ਸੀਨੀਅਰ ਸੈਕੰਡਰੀ ਸਕੂਲ ਲੋਦੀਪੁਰ ਵਿਚ ਅਧਿਆਪਕ ਮਾਪੇ ਮਿਲਣੀ ਕਰਵਾਈ ਗਈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਸਕੂਲ ਦੇ ਪ੍ਰਿੰਸੀਪਲ ਸ੍ਰੀ ਨੀਰਜ ਕੁਮਾਰ ਵਰਮਾ ਅਤੇ ਸਮੂਹ ਪ੍ਰਾਇਮਰੀ ਸਟਾਫ ਵੱਲੋਂ ਜਾਣਕਾਰੀ ਦਿੰਦਿਆਂ ਦੱਸਿਆ ਕਿ ਅੱਜ ਅਧਿਆਪਕ ਮਾਪੇ ਮਿਲਣੀ ਕਰਵਾਈ ਗਈ ਜਿਸ ਵਿੱਚ ਬੱਚਿਆਂ ਦੇ ਮਾਪਿਆਂ ਵੱਲੋਂ ਭਰਮੀ ਸ਼ਮੂਲੀਅਤ ਕਰਕੇ ਅਧਿਆਪਕਾਂ ਨਾਲ ਖੁੱਲ ਕੇ ਵਿਚਾਰ ਵਟਾਂਦਰਾ ਕੀਤਾ। ਇਸ ਮੌਕੇ ਐਸਐਮਸੀ ਕਮੇਟੀ ਮੈਂਬਰਾਂ ਨੇ ਵੀ ਅਧਿਆਪਕਾਂ ਨਾਲ ਗੱਲਬਾਤ ਕੀਤੀ ਅਤੇ ਸਕੂਲ ਦੇ ਵਿਕਾਸ ਲਈ ਆਪਣਾ ਯੋਗਦਾਨ ਪਾਉਣ ਦੀ ਵਚਨਬੱਧਤਾ ਪ੍ਰਗਟਾਈ।
ਉਨ੍ਹਾਂ ਦੱਸਿਆ ਕਿ ਵਿਦਿਆਰਥੀਆਂ ਬਾਰੇ ਮਾਪਿਆ ਨੂੰ ਬਹੁਤ ਵਧੀਆ ਢੰਗ ਨਾਲ ਜਾਣੂ ਕਰਾਇਆ ਗਿਆ। ਉਨ੍ਹਾਂ ਦੱਸਿਆ ਕਿ ਪੰਜਾਬ ਦੇ ਸਿੱਖਿਆ ਮੰਤਰੀ ਨੇ ਸਕੂਲਾਂ ਨੂੰ ਬਿਹਤਰੀਨ ਬਣਾਉਣ ਲਈ ਹਰ ਸੰਭਵ ਉਪਰਾਲਾ ਕੀਤਾ ਹੈ ਅਤੇ ਰਾਤ ਦਿਨ ਮਿਹਨਤ ਕਰਕੇ ਸਕੂਲਾ ਵਿੱਚ ਬੁਨਿਆਦੀ ਸਹੂਲਤ ਮੁਹੱਇਆ ਕਰਵਾ ਰਹੇ ਹਨ। ਇਸ ਮੌਕੇ ਮਾਪਿਆ ਨੂੰ ਆਪਣੇ ਬੱਚਿਆਂ ਦੀ ਕਾਰਗੁਜ਼ਾਰੀ ਨੂੰ ਮੋਨੀਟਰ ਕਰਨ ਲਈ ਵੀ ਕਿਹਾ।
Follow us on Facebook
District Ropar News
ਤਾਜ਼ਾ ਜਾਣਕਾਰੀ ਲਈ www.deorpr.com ‘ਤੇ ਜੁੜੇ ਰਹੋ।


















