ਸ੍ਰੀ ਅਨੰਦਪੁਰ ਸਾਹਿਬ, 5 ਸਤੰਬਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧ ਅਧੀਨ ਚੱਲ ਰਹੀ ਇਲਾਕੇ ਦੀ ਸਥਾਨਕ ਵਿਦਿਅਕ ਸੰਸਥਾ ਸ੍ਰੀ ਗੁਰੂ ਤੇਗ ਬਹਾਦਰ ਖਾਲਸਾ ਕਾਲਜ ਵਿਖੇ ਅਧਿਆਪਕ ਦਿਵਸ ਮਨਾਇਆ ਗਿਆ।
ਇਸ ਮੌਕੇ ਇਲਾਕੇ ਦੇ ਵੱਖ-ਵੱਖ ਸਕੂਲਾਂ ਦੇ ਅਧਿਆਪਕ ਸਾਹਿਬਾਨ ਜੋ ਸਿੱਖਿਆ ਦੇ ਖੇਤਰ ਵਿੱਚ ਆਪਣਾ ਅਹਿਮ ਯੋਗਦਾਨ ਪਾ ਰਹੇ ਹਨ, ਉਹਨਾਂ ਨੂੰ ਕਾਲਜ ਵਲੋਂ ਸਨਮਾਨ ਚਿੰਨ੍ਹ ਦੇ ਕੇ ਸਨਮਾਨਿਤ ਵੀ ਕੀਤਾ ਗਿਆ।
ਇਸ ਮੌਕੇ ਬੋਲਦਿਆਂ ਜਿੱਥੇ ਉਨ੍ਹਾਂ ਵੱਲੋਂ ਵਿਦਿਆਰਥੀਆਂ ਨੂੰ ਅਧਿਆਪਕ ਦਿਵਸ ਸਬੰਧੀ ਪ੍ਰੇਰਨਾ ਦਿੱਤੀ ਗਈ ਉੱਥੇ ਹੀ ਉਹਨਾਂ ਵੱਲੋਂ ਆਪਣੇ ਤਜਰਬੇ ਵੀ ਸਾਂਝੇ ਕੀਤੇ ਗਏ।
ਇਸ ਤੋਂ ਪਹਿਲਾਂ ਕਾਲਜ ਦੇ ਪ੍ਰਿੰਸੀਪਲ ਡਾ. ਜਸਵੀਰ ਸਿੰਘ ਨੇ ਸਮੂਹ ਅਧਿਆਪਕ ਸਾਹਿਬਾਨ ਨੂੰ ਜੀ ਆਇਆਂ ਆਖਦੇ ਹੋਏ ਕਿਹਾ ਕਿ ਅਧਿਆਪਕ ਨੂੰ ਰਾਸ਼ਟਰ ਨਿਰਮਾਤਾ ਕਿਹਾ ਜਾਂਦਾ ਹੈ। ਜਿਸ ਕਾਰਨ ਵਿਦਿਆਰਥੀ ਦੇ ਜੀਵਨ ਵਿਚ ਅਧਿਆਪਕ ਦਾ ਅਹਿਮ ਸਥਾਨ ਹੋ ਜਾਂਦਾ ਹੈ। ਇਸ ਪ੍ਰੋਗਰਾਮ ਦੇ ਦੌਰਾਨ ਮੰਚ ਸੰਚਾਲਨ ਦੀ ਭੂਮਿਕਾ ਸੰਗੀਤ ਵਿਭਾਗ ਦੇ ਮੁਖੀ ਪ੍ਰੋ. ਜਗਪਿੰਦਰ ਪਾਲ ਸਿੰਘ ਦੁਆਰਾ ਨਿਭਾਈ ਗਈ। ਇਸ ਮੌਕੇ ਸਨਮਾਨਿਤ ਹਸਤੀਆਂ ਵਿੱਚ ਮੈਡਮ ਸੀਮਾ ਜੱਸਲ,ਮੈਡਮ ਮਨਜੀਤ ਕੌਰ, ਸ. ਜਰਨੈਲ ਸਿੰਘ, ਮੈਡਮ ਨਵਦੀਪ ਕੌਰ, ਸ੍ਰੀ ਰਾਮ ਕੁਮਾਰ ਪੁਰੀ, ਮੈਡਮ ਰਵਿੰਦਰ ਕੌਰ, ਮੈਡਮ ਪ੍ਰਭਜੋਤ ਕੌਰ, ਮੈਡਮ ਅੱਜਵਿੰਦਰ ਕੌਰ, ਸ. ਅੰਮ੍ਰਿਤਪਾਲ ਸਿੰਘ, ਸ. ਗੁਰਮੇਲ ਸਿੰਘ, ਸ੍ਰੀ ਹਰੀਸ਼ ਚੰਦਰ, ਸ. ਗੁਰਪ੍ਰੀਤ ਸਿੰਘ, ਸ੍ਰੀ ਗੌਰਵ ਸ਼ਰਮਾ, ਸ. ਗੁਰਸੇਵਕ ਸਿੰਘ, ਮੈਡਮ ਸਰਬਜੀਤ ਕੌਰ ਢੀਂਗਰਾ, ਮੈਡਮ ਪ੍ਰੀਆ ਸਿੰਘ, ਮੈਡਮ ਹਰਪ੍ਰੀਤ ਕੌਰ, ਮੈਡਮ ਖੁਸ਼ਵੰਤ ਕੌਰ, ਸ੍ਰੀ ਨੀਰਜ ਕੁਮਾਰ, ਸ੍ਰੀ ਰਾਜੇਸ਼ ਸਿੰਘ ਤੋਂ ਇਲਾਵਾ ਡਾ. ਗੁਰਪ੍ਰੀਤ ਕੌਰ, ਡਾ. ਪਰਮਪ੍ਰੀਤ ਸਿੰਘ ਅਤੇ ਪ੍ਰੋ. ਸੰਦੀਪ ਕੁਮਾਰ ਵਿਸ਼ੇਸ਼ ਤੌਰ ‘ਤੇ ਹਾਜ਼ਰ ਸਨ।
ਅਧਿਆਪਕ ਦਿਵਸ ਮੌਕੇ ਵੱਖ-ਵੱਖ ਸਕੂਲਾਂ ਦੇ ਅਧਿਆਪਕਾਂ ਨੂੰ ਕੀਤਾ ਗਿਆ ਸਨਮਾਨਿਤ
Teachers of various schools were honored on the occasion of Teachers’ Day at khalasa college Sri Anandpur Sahib