ਤੀਆਂ ਦਾ ਤਿਉਹਾਰ ਮਹਿਲਾਵਾਂ ਲਈ ਖੁਸ਼ੀ, ਮਿਲਾਪ ਤੇ ਸਾਂਝ ਦਾ ਸੁਨੇਹਾ- ਡਾ.ਗੁਰਪ੍ਰੀਤ ਕੌਰ ਮਾਨ

Teej Festival Brings Joy, Togetherness and a Spirit of Community for Women: Dr. Gurpreet Kaur Mann

**SEO-Friendly English Title:****Teej Festival Brings Joy, Togetherness and a Spirit of Community for Women: Dr. Gurpreet Kaur Mann** ਤੀਆਂ ਦਾ ਤਿਉਹਾਰ ਮਹਿਲਾਵਾਂ ਲਈ ਖੁਸ਼ੀ, ਮਿਲਾਪ ਤੇ ਸਾਂਝ ਦਾ ਸੁਨੇਹਾ- ਡਾ.ਗੁਰਪ੍ਰੀਤ ਕੌਰ ਮਾਨ

ਸ੍ਰੀ ਅਨੰਦਪੁਰ ਸਾਹਿਬ 26 ਅਗਸਤ: ਜਿੰਦਵੜੀ ਵਿਖੇ ਤੀਆਂ ਦੇ ਤਿਉਹਾਰ ਮੌਕੇ ਕਰਵਾਏ ਸਮਾਗਮ ਦੌਰਾਨ ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਮੁੱਖ ਮੰਤਰੀ ਸ੍ਰ.ਭਗਵੰਤ ਮਾਨ ਦੇ ਧਰਮ ਪਤਨੀ ਡਾ.ਗੁਰਪ੍ਰੀਤ ਕੌਰ ਮਾਨ ਦਾ ਸ੍ਰੀ ਅਨੰਦਪੁਰ ਸਾਹਿਬ ਵਿਖੇ ਪਹੁੰਚਣ ’ਤੇ ਨਿੱਘਾ ਸਵਾਗਤ ਕੀਤਾ। ਸਮਾਗਮ ਦੌਰਾਨ ਠਾਠਾ ਮਾਰਦੇ ਇਕੱਠ ਵਿੱਚ ਔਰਤਾਂ ਅਤੇ ਇਲਾਕਾ ਵਾਸੀਆਂ ਨੇ ਸ਼ਮੂਲੀਅਤ ਕਰਕੇ ਤੀਆਂ ਦੇ ਮੇਲੇ ਦੀ ਰੌਣਕ ਵਧਾਈ।

Dr. Gurpreet Kaur Mann ਨੇ ਸੰਬੋਧਨ ਕਰਦਿਆਂ ਕਿਹਾ ਕਿ ਤੀਆਂ ਦਾ ਤਿਉਹਾਰ ਪੰਜਾਬੀ ਮਹਿਲਾਵਾਂ ਲਈ ਖੁਸ਼ੀ, ਮਿਲਾਪ, ਸਾਂਝ ਅਤੇ ਪਿਆਰ ਦਾ ਸੁਨੇਹਾ ਲੈ ਕੇ ਆਉਂਦਾ ਹੈ। ਇਹ ਪੰਜਾਬੀ ਸੱਭਿਆਚਾਰ ਅਤੇ ਰਵਾਇਤੀ ਵਿਰਸੇ ਦਾ ਅਟੁੱਟ ਹਿੱਸਾ ਹੈ, ਜੋ ਨਵੀਂ ਪੀੜ੍ਹੀ ਨੂੰ ਆਪਣੀਆਂ ਜੜ੍ਹਾਂ ਨਾਲ ਜੋੜਨ ਵਿੱਚ ਅਹਿਮ ਭੂਮਿਕਾ ਨਿਭਾਉਂਦਾ ਹੈ। ਉਨ੍ਹਾਂ ਕਿਹਾ ਕਿ ਮੌਜੂਦਾ ਸਰਕਾਰ ਵੱਲੋਂ ਪਿੰਡ-ਪਿੰਡ ਅਤੇ ਸ਼ਹਿਰ-ਸ਼ਹਿਰ ਤੀਆਂ ਦੇ ਮੇਲੇ ਕਰਵਾਏ ਜਾ ਰਹੇ ਹਨ, ਤਾਂ ਜੋ ਪੰਜਾਬੀ ਵਿਰਸੇ ਦੀਆਂ ਰਵਾਇਤਾਂ ਨੂੰ ਹੋਰ ਮਜ਼ਬੂਤ ਕੀਤਾ ਜਾ ਸਕੇ। ਅੱਜ ਗੁਰੂ ਨਗਰੀ ਸ੍ਰੀ ਅਨੰਦਪੁਰ ਸਾਹਿਬ ਦੇ ਇਤਿਹਾਸਕ ਸਥਾਨ ਤੇ ਪੰਜਾਬ ਦੀ ਅਨਮੋਲ ਵਿਰਾਸਤ ਦਾ ਪ੍ਰਤੀਕ ਤਿਉਹਾਰ ਮਨਾਇਆ ਗਿਆ ਹੈ।

Teej Festival Brings Joy, Togetherness and a Spirit of Community for Women: Dr. Gurpreet Kaur Mann, Dr. Gurpreet Kaur Mann

ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਲੋਕਾਂ ਨਾਲ ਕੀਤੇ ਵਾਅਦੇ ਪੂਰੇ ਕਰ ਦਿੱਤੇ ਹਨ। ਉਨ੍ਹਾਂ ਨੇ ਪੰਜਾਬ ਦੇ ਸਿੱਖਿਆ ਢਾਂਚੇ ਵਿੱਚ ਆਏ ਜ਼ਿਕਰਯੋਗ ਸੁਧਾਰ ਲਈ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦੀ ਭਰਪੂਰ ਸ਼ਲਾਘਾ ਕੀਤੀ। ਉਨ੍ਹਾਂ ਨੇ ਕਿਹਾ ਕਿ ਲੋਕ ਪੱਖੀ ਯੋਜਨਾਵਾਂ ਨੂੰ ਲੋਕਾਂ ਵੱਲੋਂ ਭਰਵਾਂ ਹੁੰਗਾਰਾ ਮਿਲ ਰਿਹਾ ਹੈ।

Dr. Gurpreet Kaur Mann ਨੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦਾ ਵਿਸ਼ੇਸ਼ ਤੌਰ ’ਤੇ ਧੰਨਵਾਦ ਕਰਦਿਆਂ ਕਿਹਾ ਕਿ ਇੰਨੇ ਵੱਡੇ ਇਕੱਠ ਨੂੰ ਸੁਚੱਜੇ ਢੰਗ ਨਾਲ ਸੰਭਾਲਣਾ ਸ਼ਲਾਘਾਯੋਗ ਕਾਰਜ ਹੈ। ਉਨ੍ਹਾਂ ਕਿਹਾ ਕਿ ਸਮਾਗਮ ਵਿੱਚ ਆਉਣ ਵਾਲੀਆਂ ਮਾਵਾਂ-ਧੀਆਂ ਦੀ ਸਹੂਲਤ ਦਾ ਵਿਸ਼ੇਸ਼ ਧਿਆਨ ਰੱਖਿਆ ਗਿਆ ਹੈ।

ਇਸ ਮੌਕੇ ਭਾਰੀ ਇਕੱਠ ਨੂੰ ਸੰਬੋਧਨ ਕਰਦਿਆਂ ਹਰਜੋਤ ਸਿੰਘ ਬੈਂਸ ਕੈਬਨਿਟ ਮੰਤਰੀ ਨੇ ਕਿਹਾ ਕਿ, “ਇਹੀ ਹੈ ਮਾਨ ਸਰਕਾਰ ਦੇ ਰੰਗਲੇ ਪੰਜਾਬ ਦੀ ਤਸਵੀਰ,ਪੰਜਾਬੀ ਵਿਰਸੇ ਦੇ ਰੰਗ, ਧੀਆਂ-ਭੈਣਾਂ ਦਾ ਸਤਿਕਾਰ ਤੇ ਲੋਕਾਂ ਦੀ ਖੁਸ਼ੀ।” ਉਨ੍ਹਾਂ ਕਿਹਾ ਕਿ ਅਜਿਹੇ ਸਮਾਗਮ ਪੰਜਾਬ ਦੀ ਅਮੀਰ ਸੱਭਿਆਚਾਰਕ ਵਿਰਾਸਤ ਨੂੰ ਸੰਭਾਲਣ ਅਤੇ ਨੌਜਵਾਨ ਪੀੜ੍ਹੀ ਨੂੰ ਆਪਣੇ ਵਿਰਸੇ ਨਾਲ ਜੋੜਨ ਲਈ ਅਹਿਮ ਹਨ।

Teej Festival Brings Joy, Togetherness and a Spirit of Community for Women: Dr. Gurpreet Kaur Mann

ਸਮਾਗਮ ਦੌਰਾਨ ਤੀਆਂ ਦੇ ਰਵਾਇਤੀ ਰੰਗ, ਸੱਭਿਆਚਾਰਕ ਪੇਸ਼ਕਾਰੀਆਂ ਅਤੇ ਔਰਤਾਂ ਦੀ ਵੱਡੀ ਸ਼ਮੂਲੀਅਤ ਨੇ ਮਾਹੌਲ ਨੂੰ ਖੁਸ਼ਗਵਾਰ ਬਣਾ ਦਿੱਤਾ। ਇਸ ਦੌਰਾਨ ਸਕੂਲਾਂ ਦੇ ਵਿਦਿਆਰਥੀਆਂ, ਇਲਾਕੇ ਦੇ ਵੱਖ ਵੱਖ ਕਲੱਬਾਂ, ਸੰਸਥਾਵਾਂ ਦੀਆਂ ਟੀਮਾਂ ਵੱਲੋਂ ਸ਼ਾਨਦਾਰ ਸੱਭਿਆਚਾਰਕ ਪੇਸ਼ਕਾਰੀਆਂ ਦਿੱਤੀਆਂ ਗਈਆਂ। ਨਗਰ ਕੋਂਸਲ ਨੰਗਲ ਵੱਲੋਂ ਡਾ.ਗੁਰਪ੍ਰੀਤ ਕੌਰ ਮਾਨ ਤੇ ਹੋਰਨਾਂ ਦਾ ਵਿਸੇਸ਼ ਸਨਮਾਨ ਕੀਤਾ ਗਿਆ। ਡਾ.ਗੁਰਪ੍ਰੀਤ ਕੌਰ ਮਾਨ ਨੇ ਸੱਭਿਆਚਾਰਕ ਪੇਸ਼ਕਾਰੀਆਂ ਦੇਣ ਵਾਲੀਆਂ ਨੌਜਵਾਨ ਲੜਕੀਆਂ ਤੇ ਮਾਵਾਂ-ਭੈਣਾਂ ਦਾ ਹੋਸਲਾਂ ਵਧਾਇਆ ਅਤੇ ਅਜਿਹੇ ਸਮਾਗਮਾਂ ਦੇ ਪ੍ਰਬੰਧ ਕਰਨ ਲਈ ਬੈਂਸ ਪਰਿਵਾਰ ਤੇ ਆਮ ਆਦਮੀ ਪਾਰਟੀ ਦਾ ਵਿਸੇਸ਼ ਧੰਨਵਾਦ ਕੀਤਾ। ਮੰਚ ਸੰਚਾਲਨ ਸੀਮਾ ਜੱਸਲ ਅਤੇ ਸੰਦੀਪ ਭਾਰਤਵਾਜ  ਵੱਲੋਂ ਕੀਤਾ ਗਿਆ।

Teej Festival Brings Joy, Togetherness and a Spirit of Community for Women: Dr. Gurpreet Kaur Mann

ਇਸ ਮੌਕੇ ਰਾਜ ਲਾਲੀ ਗਿੱਲ ਚੇਅਰਪਰਸਨ ਪੰਜਾਬ ਰਾਜ ਮਹਿਲਾ ਕਮਿਸ਼ਨ, ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਦੇ ਭੈਣ ਅਨਮੋਲ ਬੈਂਸ, ਮਾਤਾ-ਪਿਤਾ ਬਲਵਿੰਦਰ ਕੌਰ ਬੈਂਸ, ਸੋਹਣ ਸਿੰਘ ਬੈਂਸ, ਡਾ.ਸੰਜੀਵ ਗੌਤਮ ਜਿਲ੍ਹਾ ਪ੍ਰਧਾਨ ਆਪ, ਦੀਪਕ ਸੋਨੀ ਚੇਅਰਮੈਨ ਖੱਤਰੀ ਅਰੋੜਾ ਵੈਲਫੇਅਰ ਬੋਰਡ, ਮਮਤਾ ਬਲਾਕ ਸੰਮਤੀ ਚੇਅਰਮੈਨ, ਗੁਰਵਿੰਦਰ ਕੌਰ ਸੇਖੋ ਹਲਕਾ ਕੋਆਰਡੀਨੇਟਰ, ਮਧੂ ਬਾਲਾ ਸਰਪੰਚ, ਨੀਲਮ ਸੋਨੀ ਸਰਪੰਚ, ਮੀਨਾ ਕਾਲੀਆ ਸਰਪੰਚ, ਪਿੰਕੀ ਰਾਣੀ ਭਨਾਮ, ਭਗਵੰਤ ਅਟਵਾਲ ਸਰਪੰਚ, ਮਮਤਾ, ਰੀਟਾਂ ਬਾਲਾ ਸਰਪੰਚ, ਪੱਮੂ ਢਿੱਲੋਂ ਮਾਰਕੀਟ ਕਮੇਟੀ ਚੇਅਰਮੈਨ ਤੇ ਹੋਰ ਪਤਵੰਤੇ ਵੱਡੀ ਗਿਣਤੀ ਵਿੱਚ ਪੰਚਾਇਤ ਮੈਂਬਰ ਤੇ ਮਹਿਲਾਵਾਂ ਹਾਜ਼ਰ ਸਨ।

Leave a Comment

Your email address will not be published. Required fields are marked *

Scroll to Top