ਸ਼੍ਰੀ ਚਮਕੌਰ ਸਾਹਿਬ, 28 ਅਗਸਤ: ਡਿਪਟੀ ਕਮਿਸ਼ਨਰ ਰੂਪਨਗਰ ਡਾ. ਪ੍ਰੀਤੀ ਯਾਦਵ ਨੇ ਸ਼੍ਰੀ ਚਮਕੌਰ ਸਾਹਿਬ ਵਿਖੇ ਸੇਵਾ ਕੇਂਦਰ, ਖ਼ਜ਼ਾਨਾ ਦਫ਼ਤਰ ਤੇ ਤਹਿਸੀਲ ਦਫਤਰ ਰੂਪਨਗਰ ਦਾ ਅਚਨਚੇਤ ਦੌਰਾ ਕੀਤਾ ਅਤੇ ਉਥੇ ਦਿੱਤੀਆਂ ਜਾ ਰਹੀਆਂ ਸੇਵਾਵਾਂ ਦਾ ਵੀ ਨਿਰਖਣ ਕੀਤਾ।
ਖ਼ਜ਼ਾਨਾ ਦਫ਼ਤਰ ਦਾ ਦੌਰਾ ਕਰਦਿਆਂ ਉਨ੍ਹਾਂ ਵੱਖ-ਵੱਖ ਰਜਿਸਟਰਾਂ ਦੀ ਚੈਕਿੰਗ ਕੀਤੀ ਅਤੇ ਲੰਬਿਤ ਪਏ ਕੰਮਾਂ ਦਾ ਨੋਟਿਸ ਲਿਆ। ਉਨ੍ਹਾਂ ਕਿਹਾ ਕਿ ਦਫ਼ਤਰ ਦੇ ਰਿਕਾਰਡ ਦੀ ਸਾਂਭ ਸੰਭਾਲ ਨਿਯਮਾਂ ਅਨੁਸਾਰ ਕੀਤੀ ਜਾਵੇ ਅਤੇ ਖ਼ਜ਼ਾਨਾ ਦਫਤਰ ਵਿਚ ਪਹੁੰਚੇ ਹਰ ਮਾਮਲੇ ਨੂੰ ਸਮਾਂਬਧ ਸੀਮਾ ਵਿਚ ਨਿਪਟਾਰਾ ਕੀਤਾ ਜਾਵੇ।



















