Home - Ropar News - ਜ਼ਿਲ੍ਹਾ ਮੈਜਿਸਟ੍ਰੇਟ ਨੇ ਤਿਉਹਾਰਾਂ ਵਾਲੇ ਦਿਨ ਪਟਾਕੇ/ਆਤਿਸ਼ਬਾਜੀ ਚਲਾਉਣ ਦਾ ਸਮਾਂ ਨਿਰਧਾਰਿਤ ਤੇ ਛੋਟੇ ਪਟਾਖ਼ੇ ਵੇਚਣ ਲਈ ਜ਼ਿਲ੍ਹੇ ਅੰਦਰ ਥਾਵਾਂ ਕੀਤੀਆਂ ਨਿਰਧਾਰਿਤਜ਼ਿਲ੍ਹਾ ਮੈਜਿਸਟ੍ਰੇਟ ਨੇ ਤਿਉਹਾਰਾਂ ਵਾਲੇ ਦਿਨ ਪਟਾਕੇ/ਆਤਿਸ਼ਬਾਜੀ ਚਲਾਉਣ ਦਾ ਸਮਾਂ ਨਿਰਧਾਰਿਤ ਤੇ ਛੋਟੇ ਪਟਾਖ਼ੇ ਵੇਚਣ ਲਈ ਜ਼ਿਲ੍ਹੇ ਅੰਦਰ ਥਾਵਾਂ ਕੀਤੀਆਂ ਨਿਰਧਾਰਿਤ Leave a Comment / By Dishant Mehta / October 30, 2024 ਰੂਪਨਗਰ, 29 ਅਕਤੂਬਰ: ਜ਼ਿਲ੍ਹਾ ਮੈਜਿਸਟ੍ਰੇਟ-ਕਮ-ਡਿਪਟੀ ਕਮਿਸ਼ਨਰ ਸ਼੍ਰੀ ਹਿਮਾਂਸ਼ੂ ਜੈਨ ਨੇ ਭਾਰਤੀ ਨਾਗਰਿਕ ਸੁਰਕਸ਼ਾ ਸੰਹਿਤਾ, 2023 ਦੀ ਧਾਰਾ 163 ਤਹਿਤ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਰੂਪਨਗਰ ਦੇ ਆਮ ਬਜ਼ਾਰਾਂ ਵਿੱਚ ਗਰੀਨ ਪਟਾਕੇ ਵੇਚਣ ਤੋਂ ਇਲਾਵਾ ਖਤਰਨਾਕ, ਕੈਮੀਕਲ ਪਟਾਕਿਆਂ ਆਦਿ ਨੂੰ (ਅਣ-ਅਧਿਕਾਰਤ ਤੌਰ ’ਤੇ) ਬਣਾਉਣ, ਸਟੋਰ ਕਰਨ, ਖਰੀਦਣ ਅਤੇ ਵੇਚਣ ਤੇ ਪਾਬੰਦੀ ਲਗਾਈ ਹੈ।ਉਨ੍ਹਾਂ ਕਿਹਾ ਕਿ ਦੀਵਾਲੀ ਦਾ ਤਿਉਹਾਰ ਨਜ਼ਦੀਕ ਆ ਰਿਹਾ ਹੈ ਅਤੇ ਇਸ ਤਿਉਹਾਰ ਨੂੰ ਮਨਾਉਣ ਲਈ ਆਮ ਤੌਰ ’ਤੇ ਲੋਕਾਂ ਵੱਲੋਂ ਪਟਾਖੇ, ਆਤਿਸ਼ਬਾਜ਼ੀ ਅਤੇ ਅਜਿਹੀ ਹੋਰ ਕਈ ਤਰਾਂ ਦੀ ਸਮੱਗਰੀ ਦਾ ਇਸਤੇਮਾਲ ਕੀਤਾ ਜਾਂਦਾ ਹੈ। ਉਨਾਂ ਕਿਹਾ ਕਿ ਅਜਿਹੇ ਪਟਾਖ਼ਿਆਂ ਨਾਲ ਜਿੱਥੇ ਸ਼ੋਰ-ਸ਼ਰਾਬਾ ਹੁੰਦਾ ਹੈ, ਉਥੇ ਹੀ ਪ੍ਰਦੂਸ਼ਣ ਵੀ ਫੈਲਦਾ ਹੈ। ਉਨਾਂ ਕਿਹਾ ਕਿ ਇਸ ਤੋਂ ਇਲਾਵਾ ਪਿਛਲੇ ਸਮੇਂ ਦੌਰਾਨ ਇਸ ਤਿਉਹਾਰ ’ਤੇ ਪਟਾਖ਼ੇ ਆਦਿ ਚਲਾਉਣ ਸਮੇਂ ਅੱਗ ਲੱਗਣ ਦੀਆਂ ਘਟਨਾਵਾਂ ਵੀ ਵਾਪਰੀਆਂ ਸਨ।ਉਨ੍ਹਾਂ ਦੱਸਿਆ ਕਿ ਸਰਕਾਰ ਦੇ ਹੁਕਮਾਂ ਦੁਆਰਾ ਜ਼ਿਲ੍ਹਾ ਰੂਪਨਗਰ ਦੀ ਹਦੂਦ ਅੰਦਰ ਮਿਤੀ 31 ਅਕਤੂਬਰ ਨੂੰ ਦੀਵਾਲੀ ਵਾਲੇ ਦਿਨ ਪਟਾਖੇ ਚਲਾਉਣ ਦਾ ਸਮਾਂ ਰਾਤ 08:00 ਵਜੇ ਤੋਂ ਰਾਤ 10:00 ਵਜੇ ਤੱਕ, 15 ਨਵੰਬਰ ਗੁਰਪੁਰਬ ਦੇ ਮੌਕੇ ਤੇ ਸਵੇਰੇ 04:00 ਵਜੇ ਤੋਂ ਸਵੇਰੇ 05:00 ਵਜੇ (ਇਕ ਘੰਟਾ) ਰਾਤ 09.00 ਵਜੇ ਤੋਂ ਰਾਤ 10:00 ਵਜੇ ਤੱਕ (ਇੱਕ ਘੰਟਾ), ਕ੍ਰਿਸਮਿਸ ਮੌਕੇ 25 ਦਸੰਬਰ (ਅੱਧੀ ਰਾਤ) 11:55 ਤੋਂ 12:30 ਵਜੇ ਅਤੇ ਨਵੇਂ ਸਾਲ ਮੌਕੇ 31 ਦਸੰਬਰ ਰਾਤ 11.55 ਤੋਂ 12.30 ਵਜੇ ਤੱਕ ਦਾ ਨਿਰਧਾਰਤ ਕੀਤਾ ਗਿਆ ਹੈ।ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਰੂਪਨਗਰ ਅੰਦਰ ਛੋਟੇ ਪਟਾਖ਼ਿਆਂ ਨੂੰ ਵੇਚਣ ਲਈ ਕੁਝ ਥਾਵਾਂ ਨਿਰਧਾਰਿਤ ਕੀਤੀਆਂ ਹਨ। ਉਨ੍ਹਾਂ ਕਿਹਾ ਕਿ ਸਬ-ਡਵੀਜ਼ਨ ਰੂਪਨਗਰ ਵਿਖੇ ਰਾਮ ਲੀਲਾ ਗਰਾਊਂਡ ਨੇੜੇ ਲਹਿਰੀ ਸ਼ਾਹ ਮੰਦਰ ਅਤੇ ਨਹਿਰੂ ਸਟੇਡੀਅਮ ਰੂਪਨਗਰ ਵਿਖੇ ਇਹ ਪਟਾਕੇ ਵੇਚੇ ਜਾ ਸਕਦੇ ਹਨ।ਇਸੇ ਤਰ੍ਹਾਂ ਸ਼੍ਰੀ ਚਮਕੌਰ ਸਾਹਿਬ ਵਿਖੇ ਮੋਰਿੰਡਾ-ਬੇਲਾ ਰੋਡ ਤੇ ਬਾਬਾ ਅਜੀਤ ਸਿੰਘ, ਜੁਝਾਰ ਸਿੰਘ ਖੇਡ ਸਟੇਡੀਅਮ ਅਤੇ ਸਿਟੀ ਸੈਂਟਰ ਸ਼੍ਰੀ ਚਮਕੌਰ ਸਾਹਿਬ ਵਿਖੇ ਛੋਟੇ ਪਟਾਖ਼ੇ ਵੇਚੇ ਜਾ ਸਕਣਗੇ।ਮੋਰਿੰਡਾ ਸਬ-ਡਵੀਜ਼ਨ ਵਿਖੇ ਰਾਮਲੀਲਾ ਗਰਾਊਂਡ ਨੇੜੇ ਬੱਸ ਸਟੈਂਡ ਮੋਰਿੰਡਾ ਵਿਖੇ ਇਹ ਪਟਾਕੇ ਵੇਚੇ ਜਾ ਸਕਦੇ ਹਨ। ਸ਼੍ਰੀ ਅਨੰਦਪੁਰ ਸਾਹਿਬ ਵਿਖੇ ਨੂਰਪੁਰ ਬੇਦੀ ਨੇੜੇ (ਡਾਕਖਾਨਾ/ਰੂਪਨਗਰ ਰੋਡ), ਪਾਰਕਿੰਗ ਪਲੇਸ ਨੇੜੇ ਚਰਨ ਗੰਗਾ ਸਟੇਡੀਅਮ ਸ਼੍ਰੀ ਅਨੰਦਪੁਰ ਸਾਹਿਬ, ਕੀਰਤਪੁਰ ਸਾਹਿਬ ਦੇ ਬਾਹਰਲੇ ਪਾਸੇ ਨੇੜੇ ਸ਼ੀਤਲਾ ਮਾਤਾ ਮੰਦਰ ਕੀਰਤਪੁਰ ਸਾਹਿਬ ਵਿਖੇ ਇਹ ਪਟਾਕੇ ਖ਼ਰੀਦੇ ਜਾ ਸਕਦੇ ਹਨ।ਸਬ ਡਵੀਜ਼ਨ ਨੰਗਲ ਵਿਖੇ ਮਾਰਕੀਟ ਸੈਕਟਰ-2 ਨਿਆ ਨੰਗਲ, ਨੇੜੇ ਬੀ.ਐਸ.ਐਨ.ਐਲ ਐਕਸਚੇਂਜ ਨੰਗਲ, ਨੇੜੇ ਮਾਰਕੀਟ ਸਾਹਮਣੇ ਗੁਰਦੁਆਰਾ ਸਿੰਘ ਸਭਾ ਨੰਗਲ ਅਤੇ ਨੇੜੇ ਪਾਣੀ ਵਾਲੀ ਟੈਂਕੀ ਡੀ.ਐਸ. ਬਲਾਕ ਨੰਗਲ ਵਿਖੇ ਛੋਟੇ ਪਟਾਖ਼ੇ ਵੇਚੇ ਜਾ ਸਕਣਗੇ।ਇਹ ਹੁਕਮ 01 ਜਨਵਰੀ 2025 ਤੱਕ ਲਾਗੂ ਰਹੇਗਾ।68ਵੀਂ ਜਿਲ੍ਹਾ ਸਕੂਲ ਪੱਧਰੀ ਅਥਲੈਟਿਕ ਮੀਟ ਦਾ ਉਦਘਾਟਨ Ropar Google NewsRupnagar Google NewsNews The District Magistrate fixed the timings for bursting of crackers/fireworks on festival daysShare this: Share on WhatsApp (Opens in new window) WhatsApp Share on Facebook (Opens in new window) Facebook Share on Telegram (Opens in new window) Telegram Share on X (Opens in new window) X Print (Opens in new window) Print Email a link to a friend (Opens in new window) Email Related Related Posts RCA Dashboard – ਦੇਖੋ ਆਪਣੇ ਸਕੂਲ ਦੀ ਰਿਪੋਰਟ Leave a Comment / Ropar News, Study Material / By Dishant Mehta ਸਾਈਬਰ ਸੁਰੱਖਿਆ ਅਤੇ ਏਆਈ-ਦੋ ਧਾਰੀ ਤਲਵਾਰ Leave a Comment / Poems & Article, Ropar News / By Dishant Mehta ਐੱਸ.ਆਈ.ਆਰ.-2026 ਤਹਿਤ ਲੱਗੇ ਵਿਸ਼ੇਸ਼ ਕੈਂਪਾਂ ਦਾ ਵਧੀਕ ਮੁੱਖ ਚੋਣ ਅਫ਼ਸਰ ਨੇ ਕੀਤਾ ਅਚਨਚੇਤ ਨਿਰੀਖਣ Leave a Comment / Ropar News / By Dishant Mehta ਰੋਟਰੀ ਕਲੱਬ ਰੂਪਨਗਰ ਵੱਲੋਂ ਵਿਦਿਆਰਥੀਆਂ ਲਈ “ਰੋਟਰੀ ਵਿਦਿਆ ਸਾਰਥੀ” ਮੁਫ਼ਤ ਟੈਲੀਫੋਨ ਹੈਲਪਲਾਈਨ ਦੀ ਸ਼ੁਰੂਆਤ Leave a Comment / Ropar News / By Dishant Mehta ਵਿਦਿਆਰਥੀਆਂ ਦੀ ਮਾਨਸਿਕ ਸਿਹਤ: ਅੰਕਾਂ ਤੋਂ ਵੱਧ ਜ਼ਿੰਦਗੀ ਦੀ ਅਹਿਮੀਅਤ Leave a Comment / Poems & Article, Ropar News / By Dishant Mehta SCERT ਪੰਜਾਬ ਵੱਲੋਂ ਸੈਸ਼ਨ 2026-27 ਲਈ ਵਿਆਪਕ ਕੰਪਿਊਟਰ ਸਿੱਖਿਆ ਅਤੇ ਲੈਬ ਮੁਲਾਂਕਣ ਫਰੇਮਵਰਕ ਲਾਗੂ Leave a Comment / Ropar News, Study Material / By Dishant Mehta ਕੱਲ੍ਹ ਤੋਂ ਖੁੱਲ੍ਹਣਗੇ ਸਕੂਲ, ਡੀਈਓ ਪ੍ਰੇਮ ਕੁਮਾਰ ਮਿੱਤਲ ਨੇ ਦਿੱਤੀਆਂ ਸ਼ੁਭਕਾਮਨਾਵਾਂ Leave a Comment / Ropar News / By Dishant Mehta 27ਵੀਂ ਰੂਪਨਗਰ ਜ਼ਿਲ੍ਹਾ ਰਾਈਫ਼ਲ ਸ਼ੂਟਿੰਗ ਚੈਂਪੀਅਨਸ਼ਿਪ-2026 ਸਫ਼ਲਤਾਪੂਰਵਕ ਸੰਪੰਨ, ਖਿਡਾਰੀਆਂ ਨੇ ਜਿੱਤੇ ਮੈਡਲ Leave a Comment / Ropar News / By Dishant Mehta ਯੁਵਾ ਆਪਦਾ ਮਿੱਤਰ ਟ੍ਰੇਨਿੰਗ ਦੇ ਚੌਥੇ ਦਿਨ ਬੇਸਿਕ ਲਾਈਫ ਸਪੋਰਟ ਤੇ ਇਨਸਿਡੈਂਟ ਰਿਸਪਾਂਸ ਸਿਸਟਮ ਬਾਰੇ ਦਿੱਤੀ ਵਿਸ਼ੇਸ਼ ਸਿਖਲਾਈ Leave a Comment / Ropar News / By Dishant Mehta 417 cases registered against drug traffickers in Rupnagar Distt based on secret inputs received by Safe Punjab Portal – Harjot Bains Leave a Comment / Ropar News / By Dishant Mehta ਜ਼ਿਲ੍ਹੇ ਵਿਚ ਵੱਖ-ਵੱਖ ਪਾਬੰਦੀਆਂ ਲਾਗੂ Leave a Comment / Ropar News / By Dishant Mehta ਨੌਜਵਾਨ ਸਾਹਿਤ ਸਭਾ ਰਜਿ ਮੋਰਿੰਡਾ ਨੇ ਖਾਬੜਾ ਵਿਖੇ ਕਰਵਾਇਆ ਸਮਾਗਮ Leave a Comment / Ropar News / By Dishant Mehta ਰੈੱਡ ਕਰਾਸ ਵੱਲੋਂ ਨਸ਼ਾ ਮੁਕਤੀ ਸਬੰਧੀ ਜਾਗਰੂਕਤਾ ਪ੍ਰੋਗਰਾਮ ਆਯੋਜਿਤ Leave a Comment / Ropar News / By Dishant Mehta ਸਰਕਾਰੀ ਕਾਲਜ ਰੂਪਨਗਰ ਵਿਖੇ 12ਵਾਂ ਅੰਤਰਰਾਸ਼ਟਰੀ ਯੋਗ ਦਿਵਸ ਉਤਸ਼ਾਹ ਨਾਲ ਮਨਾਇਆ ਗਿਆ Leave a Comment / Ropar News / By Dishant Mehta ਅੰਤਰਰਾਸ਼ਟਰੀ ਯੋਗ ਦਿਵਸ Leave a Comment / Poems & Article, Ropar News / By liberalthinker1621 World Father’s Day ਵਰਲਡ ਫਾਦਰਜ਼ ਡੇਅ Leave a Comment / Poems & Article, Ropar News / By liberalthinker1621
RCA Dashboard – ਦੇਖੋ ਆਪਣੇ ਸਕੂਲ ਦੀ ਰਿਪੋਰਟ Leave a Comment / Ropar News, Study Material / By Dishant Mehta
ਐੱਸ.ਆਈ.ਆਰ.-2026 ਤਹਿਤ ਲੱਗੇ ਵਿਸ਼ੇਸ਼ ਕੈਂਪਾਂ ਦਾ ਵਧੀਕ ਮੁੱਖ ਚੋਣ ਅਫ਼ਸਰ ਨੇ ਕੀਤਾ ਅਚਨਚੇਤ ਨਿਰੀਖਣ Leave a Comment / Ropar News / By Dishant Mehta
ਰੋਟਰੀ ਕਲੱਬ ਰੂਪਨਗਰ ਵੱਲੋਂ ਵਿਦਿਆਰਥੀਆਂ ਲਈ “ਰੋਟਰੀ ਵਿਦਿਆ ਸਾਰਥੀ” ਮੁਫ਼ਤ ਟੈਲੀਫੋਨ ਹੈਲਪਲਾਈਨ ਦੀ ਸ਼ੁਰੂਆਤ Leave a Comment / Ropar News / By Dishant Mehta
ਵਿਦਿਆਰਥੀਆਂ ਦੀ ਮਾਨਸਿਕ ਸਿਹਤ: ਅੰਕਾਂ ਤੋਂ ਵੱਧ ਜ਼ਿੰਦਗੀ ਦੀ ਅਹਿਮੀਅਤ Leave a Comment / Poems & Article, Ropar News / By Dishant Mehta
SCERT ਪੰਜਾਬ ਵੱਲੋਂ ਸੈਸ਼ਨ 2026-27 ਲਈ ਵਿਆਪਕ ਕੰਪਿਊਟਰ ਸਿੱਖਿਆ ਅਤੇ ਲੈਬ ਮੁਲਾਂਕਣ ਫਰੇਮਵਰਕ ਲਾਗੂ Leave a Comment / Ropar News, Study Material / By Dishant Mehta
ਕੱਲ੍ਹ ਤੋਂ ਖੁੱਲ੍ਹਣਗੇ ਸਕੂਲ, ਡੀਈਓ ਪ੍ਰੇਮ ਕੁਮਾਰ ਮਿੱਤਲ ਨੇ ਦਿੱਤੀਆਂ ਸ਼ੁਭਕਾਮਨਾਵਾਂ Leave a Comment / Ropar News / By Dishant Mehta
27ਵੀਂ ਰੂਪਨਗਰ ਜ਼ਿਲ੍ਹਾ ਰਾਈਫ਼ਲ ਸ਼ੂਟਿੰਗ ਚੈਂਪੀਅਨਸ਼ਿਪ-2026 ਸਫ਼ਲਤਾਪੂਰਵਕ ਸੰਪੰਨ, ਖਿਡਾਰੀਆਂ ਨੇ ਜਿੱਤੇ ਮੈਡਲ Leave a Comment / Ropar News / By Dishant Mehta
ਯੁਵਾ ਆਪਦਾ ਮਿੱਤਰ ਟ੍ਰੇਨਿੰਗ ਦੇ ਚੌਥੇ ਦਿਨ ਬੇਸਿਕ ਲਾਈਫ ਸਪੋਰਟ ਤੇ ਇਨਸਿਡੈਂਟ ਰਿਸਪਾਂਸ ਸਿਸਟਮ ਬਾਰੇ ਦਿੱਤੀ ਵਿਸ਼ੇਸ਼ ਸਿਖਲਾਈ Leave a Comment / Ropar News / By Dishant Mehta
417 cases registered against drug traffickers in Rupnagar Distt based on secret inputs received by Safe Punjab Portal – Harjot Bains Leave a Comment / Ropar News / By Dishant Mehta
ਨੌਜਵਾਨ ਸਾਹਿਤ ਸਭਾ ਰਜਿ ਮੋਰਿੰਡਾ ਨੇ ਖਾਬੜਾ ਵਿਖੇ ਕਰਵਾਇਆ ਸਮਾਗਮ Leave a Comment / Ropar News / By Dishant Mehta
ਰੈੱਡ ਕਰਾਸ ਵੱਲੋਂ ਨਸ਼ਾ ਮੁਕਤੀ ਸਬੰਧੀ ਜਾਗਰੂਕਤਾ ਪ੍ਰੋਗਰਾਮ ਆਯੋਜਿਤ Leave a Comment / Ropar News / By Dishant Mehta
ਸਰਕਾਰੀ ਕਾਲਜ ਰੂਪਨਗਰ ਵਿਖੇ 12ਵਾਂ ਅੰਤਰਰਾਸ਼ਟਰੀ ਯੋਗ ਦਿਵਸ ਉਤਸ਼ਾਹ ਨਾਲ ਮਨਾਇਆ ਗਿਆ Leave a Comment / Ropar News / By Dishant Mehta
World Father’s Day ਵਰਲਡ ਫਾਦਰਜ਼ ਡੇਅ Leave a Comment / Poems & Article, Ropar News / By liberalthinker1621