ਰੂਪਨਗਰ, 04 ਅਗਸਤ : ਸਿੱਖਿਆ ਵਿਭਾਗ ਵੱਲੋਂ ਸਿੱਖਿਆ ਦੇ ਖੇਤਰ ਵਿੱਚ ਸ਼ਾਨਦਾਰ ਪ੍ਰਾਪਤੀਆਂ ਲਈ ਅਧਿਆਪਕਾਂ ਨੂੰ ਸਟੇਟ ਐਵਾਰਡ ਨਾਲ ਸਨਮਾਨਿਤ ਕਰਨ ਲਈ ਇੱਕ ਸੂਚੀ ਜਾਰੀ ਕੀਤੀ ਗਈ ਹੈ।
77 ਅਧਿਆਪਕਾਂ ਦੀ ਇਸ ਸੂਚੀ ਵਿੱਚ ਰੋਪੜ ਜ਼ਿਲ੍ਹੇ ਵਿੱਚੋਂ 6 ਅਧਿਆਪਕ ਚੁਣੇ ਗਏ ਹਨ, ਜਿਨ੍ਹਾਂ ਵਿੱਚ 3 ਪ੍ਰਿੰਸੀਪਲ, 1 ਲੈਕਚਰਾਰ ਅਤੇ 2 ਹੋਰ ਅਧਿਆਪਕ ਸ਼ਾਮਲ ਹਨ।
ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਰੂਪਨਗਰ ਕੰਨਿਆ ਦੇ ਪ੍ਰਿੰਸੀਪਲ ਮੈਡਮ ਸੰਦੀਪ ਕੌਰ 
ਸਕੂਲ ਆਫ਼ ਐਮੀਨੈਂਸ, ਕੀਰਤਪੁਰ ਸਾਹਿਬ (ਰੂਪਨਗਰ) ਦੇ ਪ੍ਰਿੰਸੀਪਲ ਸਰਨਜੀਤ ਸਿੰਘ,

ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕਥੇੜਾ, ਨੰਗਲ ਦੇ ਪ੍ਰਿੰਸੀਪਲ ਮੈਡਮ ਪਰਵਿੰਦਰ ਕੌਰ ਦੂਆ



















