ਪੇਟ ਵਿਚ ਕੀੜਿਆਂ ਕਾਰਨ ਬੱਚਿਆਂ ਦੇ ਮਾਨਸਿਕ ਤੇ ਸਰੀਰਕ ਵਿਕਾਸ ‘ਤੇ ਪੈਂਦਾ ਮਾੜਾ ਅਸਰ

The negative impact of intestinal worms on the mental and physical development of children
ਕੀਰਤਪੁਰ ਸਾਹਿਬ 12 ਅਗਸਤ : ਪੰਜਾਬ ਸਰਕਾਰ ਵੱਲੋਂ ਸੂਬੇ ਦੇ ਹਰ ਖੇਤਰ ਵਿੱਚ ਹਰ ਵਰਗ ਦੇ ਲੋਕਾਂ ਲਈ ਮਿਆਰੀ ਸਿਹਤ ਸਹੂਲਤਾਂ ਯਕੀਨੀ ਬਣਾਉਣ ਲਈ ਨਿਰੰਤਰ ਉਪਰਾਲੇ ਕੀਤੇ ਜਾ ਰਹੇ ਹਨ। ਸਿਹਤ ਸਹੂਲਤਾਂ ਮੁਹੱਇਆ ਕਰਵਾਉਣ ਵਿੱਚ ਸਰਕਾਰ ਵੱਲੋਂ ਕੋਈ ਕਸਰ ਬਾਕੀ ਨਹੀ ਰਹਿਣ ਦਿੱਤੀ ਗਈ। ਸ.ਹਰਜੋਤ ਸਿੰਘ ਬੈਂਸ ਕੈਬਨਿਟ ਮੰਤਰੀ ਆਪਣੇ ਵਿਧਾਨ ਸਭਾ ਹਲਕੇ ਵਿੱਚ ਨਿਰੰਤਰ ਸਿਹਤ ਸਹੂਲਤਾਂ ਦੀ ਨਿਗਰਾਨੀ ਕਰ ਰਹੇ ਹਨ ਤਾਂ ਜੋ ਲੋਕਾਂ ਨੂੰ ਮਿਆਰੀ ਸਿਹਤ ਸਹੂਲਤਾਂ ਦੇਣ ਦਾ ਪੰਜਾਬ ਸਰਕਾਰ ਦਾ ਵਾਅਦਾ ਪੂਰਾ ਕੀਤਾ ਜਾਵੇ।
      ਕੀਰਤਪੁਰ ਸਾਹਿਬ ਸਥਿਤ ਮੁੱਢਲੇ ਸਿਹਤ ਕੇਂਦਰ ਦੇ ਇੰਚਾਰਜ ਡਾ.ਜੰਗਜੀਤ ਸਿੰਘ ਨੇ ਕਿਹਾ ਹੈ ਕਿ ਪੇਟ ਵਿੱਚ ਕੀੜੇ ਹੋਣ ਨਾਲ ਬੱਚਿਆਂ ਵਿੱਚ ਕੁਪੋਸ਼ਣ ਅਤੇ ਖ਼ੂਨ ਦੀ ਕਮੀ ਹੋ ਜਾਂਦੀ ਹੈ, ਜਿਸ ਕਰਕੇ ਬੱਚਾ ਹਰ ਵੇਲ਼ੇ ਥੱਕਿਆ ਮਹਿਸੂਸ ਕਰਦਾ ਹੈ ਅਤੇ ਉਸ ਦੇ ਸੰਪੂਰਨ ਸਰੀਰਕ ਤੇ ਮਾਨਸਿਕ ਵਿਕਾਸ ਵਿੱਚ ਵੀ ਰੁਕਾਵਟ ਆਉਂਦੀ ਹੈ, ਇਸ ਲਈ ਬੱਚਿਆਂ ਨੂੰ ਐੱਲਬੈਂਡਾਜ਼ੋਲ ਦੀ ਗੋਲੀ ਦੇਣੀ ਅਤਿ ਜ਼ਰੂਰੀ ਹੈ।
      ਡਾ.ਜੰਗਜੀਤ ਸਿੰਘ ਨੇ ਦੱਸਿਆ ਹੈ ਕਿ ਪੰਜਾਬ ਸਰਕਾਰ ਵੱਲੋਂ ਸਮੇਂ-ਸਮੇਂ ‘ਤੇ ਬੱਚਿਆਂ ਤੋਂ ਲੈ ਕੇ ਬਜ਼ੁਰਗਾਂ ਤੱਕ ਹਰ ਵਿਅਕਤੀ ਦੀ ਚੰਗੀ ਸਿਹਤ ਲਈ ਉਪਰਾਲੇ ਕੀਤੇ ਜਾ ਰਹੇ ਹਨ। ਇਸ ਦੇ ਹਿੱਸੇ ਵਜੋਂ ਹਾਲ ਹੀ ਵਿਚ ਪੇਟ ਦੇ ਕੀੜਿਆਂ ਤੋਂ ਮੁਕਤੀ ਸਬੰਧੀ ਰਾਸ਼ਟਰੀ ਦਿਵਸ ਮਨਾਇਆ ਗਿਆ ਅਤੇ ਸਿਹਤ ਵਿਭਾਗ ਦੀਆਂ ਟੀਮਾਂ ਵੱਲੋਂ ਆਂਗਨਵਾੜੀ ਕੇਂਦਰਾਂ ਅਤੇ ਸਕੂਲਾਂ ਵਿਚ ਜਾ ਕੇ 19 ਸਾਲ ਤੱਕ ਦੇ ਬੱਚਿਆਂ ਨੂੰ ਪੇਟ ਦੇ ਕੀੜੇ ਮਾਰਨ ਵਾਲੀ ਦਵਾਈ ਦਿੱਤੀ ਗਈ। ਉਹਨਾਂ ਦੱਸਿਆ ਕਿ ਜਿਹੜੇ ਬੱਚੇ ਕਿਸੇ ਵੀ ਕਾਰਨ ਇਹ ਦਵਾਈ ਲੈਣ ਤੋਂ ਵਾਂਝੇ ਰਹਿ ਗਏ ਹਨ, ਉਹਨਾਂ ਨੂੰ ਇਹ ਦਵਾਈ 14 ਅਗਸਤ ਨੂੰ ਦਿੱਤੀ ਜਾਵੇਗੀ।
       ਬਲਾਕ ਐਕਸਟੈਨਸ਼ਨ ਐਜੂਕੇਟਰ ਰਤਿਕਾ ਓਬਰਾਏ ਨੇ ਦੱਸਿਆ ਕਿ ਰੂਪਨਗਰ ਦੇ ਸਿਵਲ ਸਰਜਨ ਡਾ.ਬਲਵਿੰਦਰ ਕੌਰ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਡਾ.ਜੰਗਜੀਤ ਸਿੰਘ ਨੇ ਕੀਰਤਪੁਰ ਸਾਹਿਬ ਸਥਿਤ ਸਕੂਲ ਆਫ਼ ਐਮੀਨੇਂਸ ਦਾ ਦੌਰਾ ਕੀਤਾ। ਉਹਨਾਂ ਪ੍ਰਿੰਸੀਪਲ ਸ਼ਰਨਜੀਤ ਸਿੰਘ ਦੀ ਮੌਜੂਦਗੀ ਵਿੱਚ ਵਿਦਿਆਰਥੀਆਂ ਨੂੰ ਪੇਟ ਦੇ ਕੀੜਿਆਂ ਤੋਂ ਬਚਾਅ ਲਈ ਐੱਲਬੇਂਡਾਜ਼ੋਲ ਦੀਆਂ ਗੋਲੀਆਂ ਵੰਡੀਆਂ ਅਤੇ ਕੋਈ ਵੀ ਚੀਜ਼ ਖਾਣ ਤੋਂ ਪਹਿਲਾਂ ਚੰਗੀ ਤਰ੍ਹਾਂ ਹੱਥ ਧੋਣ ਦੀ ਮਹੱਤਤਾ ਬਾਰੇ ਜਾਗਰੂਕ ਕੀਤਾ। ਇਸ ਮੌਕੇ ਸੀ.ਓ ਭਰਤ ਕਪੂਰ, ਕੁਲਵਿੰਦਰ ਸਿੰਘ, ਨਰਸਿੰਗ ਕਾਲਜ ਦੀਆਂ ਵਿਦਿਆਰਥਣਾਂ ਹਾਜ਼ਰ ਸਨ।

The negative impact of intestinal worms on the mental and physical development of children

 Ropar News

Follow up on Facebook Page

ਤਾਜ਼ਾ ਜਾਣਕਾਰੀ ਲਈ www.deorpr.com ‘ਤੇ ਜੁੜੇ ਰਹੋ

ਤੁਹਾਨੂੰ ਪੰਜਾਬ ਸਰਕਾਰ ਅਤੇ ਸਿੱਖਿਆ ਵਿਭਾਗ ਦੀਆਂ ਤਾਜ਼ਾ ਅਪਡੇਟਾਂ ਤੇ ਨੋਟੀਫਿਕੇਸ਼ਨਾਂ ਬਾਰੇ ਪੂਰੀ ਜਾਣਕਾਰੀ ਮੁਹੱਈਆ ਕਰਵਾਉਂਦਾ ਰਹੇਗਾ।

ਇਸ ਪੋਸਟ ਨੂੰ ਵਿਦਿਆਰਥੀਆਂ ਨਾਲ whatsapp ਅਤੇ ਹੋਰ ਸ਼ੋਸ਼ਲ ਮੀਡੀਆ ਉਤੇ ਨਿਚੇ ਦਿੱਤੇ ਗਏ ਬਟਨਾਂ ਰਾਹੀਂ ਸ਼ੇਅਰ ਕਰਨ ਲਈ ਕਲਿੱਕ ਕਰੋ।

Leave a Comment

Your email address will not be published. Required fields are marked *

Scroll to Top