ਖੇਡਾਂ ਵਿੱਚ ਭਾਗ ਲੈਣ ਵਾਲੇ ਖਿਡਾਰੀ ਖੇਡ ਵਿਭਾਗ ਤੋਂ ਫਾਰਮ ਲੈ ਕੇ ਆਫਲਾਇਨ ਰਜ਼ਿਸਟ੍ਰੇਸ਼ਨ ਕਰ ਸਕਦੇ 

Jagjeevan Singh took charge as District Sports Officer Rupnagar   
ਰੂਪਨਗਰ, 1 ਸਤੰਬਰ: ਜ਼ਿਲ੍ਹਾ ਖੇਡ ਅਫ਼ਸਰ ਜਗਜੀਵਨ ਸਿੰਘ ਨੇ ਜਾਣਕਾਰੀ ਸਾਂਝੀ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਤੇ ਖੇਡ ਵਿਭਾਗ ਪੰਜਾਬ ਵੱਲੋਂ ਖੇਡਾਂ ਵਤਨ ਪੰਜਾਬ ਦੀਆਂ ਸੀਜ਼ਨ 3 ਤਹਿਤ ਜ਼ਿਲ੍ਹਾ ਰੂਪਨਗਰ ਦੇ ਬਲਾਕ ਪੱਧਰੀ ਖੇਡਾਂ ਵੱਖ-ਵੱਖ ਬਲਾਕਾਂ ਰੂਪਨਗਰ, ਸ੍ਰੀ ਅਨੰਦਪੁਰ ਸਾਹਿਬ, ਵਿੱਚ ਮਿਤੀ 02.09.2024 ਤੋਂ 04.09.2024 ਤੱਕ ਕਰਵਾਈਆਂ ਜਾ ਰਹੀਆਂ ਹਨ। 
ਉਨ੍ਹਾਂ ਕਿਹਾ ਕਿ ਇਹਨਾਂ ਖੇਡਾਂ ਦੇ ਵੱਖ-ਵੱਖ ਉਮਰ ਅੰਡਰ-14, 17, 21, 21 ਤੋਂ 30, 31 ਤੋਂ 40, 41 ਤੋਂ 50, 51 ਤੋਂ 60, 61 ਤੋਂ 70 ਅਤੇ 70 ਤੋਂ ਵੱਧ ਸਾਲ ਉਮਰ ਵਰਗ ਵਿੱਚ ਲੜਕੇ ਅਤੇ ਲੜਕੀਆਂ ਦੋਵੇਂ ਭਾਗ ਲੈ ਸਕਦੇ ਹਨ।
ਉਨ੍ਹਾਂ ਅੱਗੇ ਕਿਹਾ ਕਿ ਖੇਡਾਂ ਵਿੱਚ ਭਾਗ ਲੈਣ ਵਾਲੇ ਖਿਡਾਰੀ ਖੇਡ ਵਿਭਾਗ ਤੋਂ ਫਾਰਮ ਲੈ ਕੇ ਆਫਲਾਇਨ ਰਜ਼ਿਸਟ੍ਰੇਸ਼ਨ ਕਰ ਸਕਦੇ ਹਨ। ਖਿਡਾਰੀ ਆਪਣਾ ਆਧਾਰ ਕਾਰਡ ਦੀ ਫੋਟੋ ਕਾਪੀ, ਬੈਂਕ ਖਾਤੇ ਦੀ ਡਿਟੇਲ ਦੀ ਕਾਪੀ, ਜਨਮ ਸਰਟੀਫਿਕੇਟ ਦੀ ਫੋਟੋ ਕਾਪੀ ਵੱਖ-ਵੱਖ ਖੇਡ ਵੈਨਿਊਆਂ ਉੱਤੇ ਉਕਤ ਮਿਤੀਆਂ ਅਨੁਸਾਰ ਸਵੇਰੇ 8 ਵਜੇ ਲੈ ਕੇ ਆ ਸਕਦੇ ਹਨ। ਇਹਨਾਂ ਖੇਡਾਂ ਵਿੱਚ ਭਾਗ ਲੈਣ ਵਾਲੇ ਖਿਡਾਰੀਆਂ ਨੂੰ ਦੁਪਹਿਰ ਦਾ ਖਾਣਾ ਦਿੱਤਾ ਜਾਵੇਗਾ ਅਤੇ ਪਹਿਲੇ ਸਥਾਨ ਅਤੇ ਦੂਜੇ ਸਥਾਨ ਤੇ ਆਉਣ ਵਾਲੇ ਖਿਡਾਰੀ ਨੂੰ ਜ਼ਿਲਾ ਪੱਧਰੀ ਖੇਡਾਂ ਵਿੱਚ ਭਾਗ ਲੈਣ ਯੋਗ ਹੋਣਗੇ।

Leave a Comment

Your email address will not be published. Required fields are marked *

Scroll to Top