ਸਰਕਾਰੀ.ਸੀ. ਸੈ. ਸਮਾਰਟ ਸਕੂਲ ਦੁੱਗਰੀ ਦੇ ਅੱਠਵੀਂ,ਦਸਵੀਂ ਅਤੇ ਬਾਰ੍ਹਵੀਂ ਜਮਾਤਾਂ ਦੇ ਨਤੀਜੇ ਰਹੇ ਸ਼ਾਨਦਾਰ

The results of 8th, 10th and 12th classes of Government Senior Secondary Smart School Dugri have been excellent.
ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਐਲਾਨੇ ਗਏ ਨਤੀਜਿਆਂ ਵਿੱਚ ਸਰਕਾਰੀ.ਸੀ. ਸੈ.ਸਕੂਲ ਸਮਾਰਟ ਸਕੂਲ, ਦੁੱਗਰੀ ਦਾ ਅੱਠਵੀਂ, ਦਸਵੀਂ ਅਤੇ ਬਾਰ੍ਹਵੀਂ ਦਾ ਨਤੀਜਾ ਸੌ ਫੀਸਦੀ ਰਿਹਾ। ਅੱਠਵੀਂ ਜਮਾਤ ਦੀ ਵਿਦਿਆਰਥਣ ਅੰਕਿਤਾ ਪੁੱਤਰੀ ਸ਼੍ਰੀ ਮਦਨ ਲਾਲ ਨੇ 88.8% , ਤਰਨਦੀਪ ਸਿੰਘ ਪੁੱਤਰ ਸ਼੍ਰੀ ਬਲਜੀਤ ਸਿੰਘ ਨੇ 80.6 ਪ੍ਰਤੀਸ਼ਤ ਅਤੇ ਸਗਨਪ੍ਰੀਤ ਕੌਰ ਪੁੱਤਰੀ ਇੰਦਰਪ੍ਰੀਤ ਸਿੰਘ ਨੇ 78.3 ਪ੍ਰਤੀਸ਼ਤ ਅੰਕਾਂ ਨਾਲ ਸਕੂਲ ਪੱਧਰ ਤੇ ਕ੍ਰਮਵਾਰ ਪਹਿਲਾ, ਦੂਜਾ ਅਤੇ ਤੀਜਾ ਸਥਾਨ ਪ੍ਰਾਪਤ ਕੀਤਾ। ਦਸਵੀਂ ਜਮਾਤ ਦੀ ਵਿਦਿਆਰਥਣ ਗੁਰਸਿਮਰਨ ਕੌਰ ਪੁੱਤਰੀ ਸ਼੍ਰੀ ਕੁਲਵਿੰਦਰ ਸਿੰਘ ਨੇ 83.6 ਪ੍ਰਤੀਸ਼ਤ, ਮਨਪ੍ਰੀਤ ਕੌਰ ਪੁੱਤਰੀ ਸ਼੍ਰੀ ਗੁਰਚਰਨ ਸਿੰਘ ਨੇ 82.4 ਪ੍ਰਤੀਸ਼ਤ ਅਤੇ ਕਰਮਜੀਤ ਕੌਰ ਪੁੱਤਰੀ ਸ਼੍ਰੀ ਰਣਧੀਰ ਸਿੰਘ ਨੇ 82.3 ਨੇ ਸਕੂਲ ਪੱਧਰ ਤੇ ਕ੍ਰਮਵਾਰ ਪਹਿਲਾ ਦੂਜਾ ਅਤੇ ਤੀਜਾ ਸਥਾਨ ਪ੍ਰਾਪਤ ਕੀਤਾ।ਇਸ ਤੋਂ ਇਲਾਵਾ ਬਾਰ੍ਹਵੀਂ ਜਮਾਤ ਦੀ ਵਿਦਿਆਰਥਣ ਰੀਤਿਕਾ ਪੁੱਤਰੀ ਸ਼੍ਰੀ ਰਵਿੰਦਰ ਸਿੰਘ ਨੇ 81.4 ਪ੍ਰਤੀਸ਼ਤ, ਇੰਦਰਪ੍ਰੀਤ ਕੌਰ ਪੁੱਤਰੀ ਸ਼੍ਰੀ ਗੁਰਮੁੱਖ ਸਿੰਘ ਨੇ 80.4% ਅਤੇ ਰਾਮ ਪਾਲ ਨੇ 79 ਪ੍ਰਤੀਸ਼ਤ ਅੰਕ ਪ੍ਰਾਪਤ ਕਰਕੇ ਸਕੂਲ ਵਿੱਚ ਕ੍ਰਮਵਾਰ ਪਹਿਲਾ, ਦੂਜਾ ਅਤੇ ਤੀਜਾ ਸਥਾਨ ਹਾਸਲ ਕਰਕੇ ਇਲਾਕੇ ਦਾ ਨਾਮ ਰੌਸ਼ਨ ਕੀਤਾ। ਸਕੂਲ ਦੇ ਪ੍ਰਿੰਸੀਪਲ ਸ਼੍ਰੀ ਮੇਜਰ ਸਿੰਘ ਨੇ ਸਾਰੇ ਵਿਦਿਆਰਥੀਆਂ, ਉਹਨਾਂ ਦੇ ਮਾਪਿਆਂ ਅਤੇ ਮਿਹਨਤੀ ਅਧਿਆਪਕਾਂ ਨੂੰ ਵਧਾਈ ਦਿੰਦੇ ਹੋਏ ਦੱਸਿਆ ਕਿ ਸਕੂਲ ਦੇ ਬਾਕੀ ਵਿਦਿਆਰਥੀਆਂ ਦਾ ਨਤੀਜਾ ਸ਼ਾਨਦਾਰ ਰਿਹਾ। ਅੱਠਵੀਂ ਜਮਾਤ ਦੇ 22 ਵਿਦਿਆਰਥੀਆਂ ਵਿੱਚੋਂ 17 ਵਿਦਿਆਰਥੀ ਪਹਿਲੇ ਦਰਜੇ ਤੇ ਰਹੇ। ਦਸਵੀਂ ਜਮਾਤ ਦੇ 25 ਵਿਦਿਆਰਥੀਆਂ ਵਿਚੋਂ 23 ਵਿਦਿਆਰਥੀ ਪਹਿਲੇ ਸਥਾਨ ਤੇ ਰਹੇ ਅਤੇ ਬਾਰ੍ਹਵੀਂ ਜਮਾਤ ਦੇ 30 ਵਿਦਿਆਰਥੀਆਂ ਵਿਚੋਂ 25 ਵਿਦਿਆਰਥੀਆਂ ਨੇ ਪਹਿਲੀ ਪੁਜੀਸ਼ਨ ਹਾਸਲ ਕੀਤੀ। ਸਮੁੱਚੇ ਸਟਾਫ ਨੇ ਵਿਦਿਆਰਥੀਆਂ ਦੇ ਵਧੀਆ ਭਵਿੱਖ ਲਈ ਸ਼ੁਭਕਾਮਨਾਵਾਂ ਦਿੱਤੀਆਂ।

Leave a Comment

Your email address will not be published. Required fields are marked *

Scroll to Top