ਸੜਕ ਤੇ ਖੁੱਲੀਆਂ ਥਾਵਾਂ ‘ਤੇ ਕੂੜਾ ਸੁੱਟਣ ਵਾਲਿਆਂ ਨੂੰ ਹੁਣ ਹੋਵੇਗਾ ਜੁਰਮਾਨਾ Leave a Comment / By Dishant Mehta / August 30, 2024 ਰੂਪਨਗਰ, 29 ਅਗਸਤ: ਡਿਪਟੀ ਕਮਿਸ਼ਨਰ ਰੂਪਨਗਰ ਡਾ. ਪ੍ਰੀਤੀ ਯਾਦਵ ਵੱਲੋਂ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਨੈਸ਼ਨਲ ਗ੍ਰੀਨ ਟ੍ਰਿਬਿਊਨਲ ਸੰਬੰਧੀ ਵੱਖ-ਵੱਖ ਵਿਭਾਗੀ ਅਧਿਕਾਰੀਆਂ ਨਾਲ ਪ੍ਰਦੂਸ਼ਣ ਦੀ ਰੋਕਥਾਮ ਅਤੇ ਵਾਤਾਵਰਨ ਸੰਭਾਲ ਸਬੰਧੀ ਕੀਤੀਆਂ ਜਾ ਰਹੀਆਂ ਗਤੀਵਿਧੀਆਂ ਸਬੰਧੀ ਮੀਟਿੰਗ ਵਿਚ ਸਮੂਹ ਐਸ.ਡੀ.ਐਮ, ਸਥਾਨਕ ਸਰਕਾਰਾਂ ਵਿਭਾਗ ਦੇ ਕਾਰਜਸਾਧਕ ਅਫਸਰਾਂ ਅਤੇ ਪੇਂਡੂ ਵਿਕਾਸ ਵਿਭਾਗ ਦੇ ਬੀ.ਡੀ.ਓਜ਼ ਨੂੰ ਸਖਤ ਹਦਾਇਤਾਂ ਜਾਰੀ ਕੀਤੀਆਂ ਗਈਆਂ ਕਿ ਜ਼ਿਲ੍ਹੇ ਵਿਚ ਸੜਕਾਂ, ਰਸਤਿਆਂ ਅਤੇ ਖੁੱਲੀਆਂ ਥਾਵਾਂ ਉਤੇ ਘਰਾਂ ਦਾ ਜਾਂ ਹੋਰ ਕਿਸੇ ਵੀ ਕਿਸਮ ਦਾ ਕੂੜਾ ਸੁੱਟਣ ਵਾਲਿਆਂ ਨੂੰ ਜੁਰਮਾਨੇ ਕੀਤੇ ਜਾਣ। ਇਸ ਮੌਕੇ ਡਿਪਟੀ ਕਮਿਸ਼ਨਰ ਨੇ ਵਿਭਾਗੀ ਅਧਿਕਾਰੀਆਂ ਤੋਂ ਵਾਤਾਵਰਣ ਦੀ ਸੰਭਾਲ ਵਿੱਚ ਕੀਤੀਆਂ ਗਈਆਂ ਅਤੇ ਭਵਿੱਖ ਵਿਚ ਕੀਤੀਆਂ ਜਾਣ ਵਾਲੀਆਂ ਕਾਰਵਾਈਆਂ ਦਾ ਲੇਖਾ-ਜੋਖਾ ਹਾਸਲ ਕੀਤਾ ਤੇ ਲੋੜੀਂਦੀਆਂ ਹਦਾਇਤਾਂ ਵੀ ਜਾਰੀ ਕੀਤੀਆਂ ਕਿ ਵਾਤਾਵਰਣ ਨੂੰ ਨਾ ਠੀਕ ਹੋਣ ਵਾਲੇ ਨੁਕਸਾਨ ਕਰਨ ਵਾਲੇ ਦੋਸ਼ੀਆਂ ਨੂੰ ਕਿਸੇ ਵੀ ਪੱਧਰ ਉਤੇ ਨਾ ਬਖਸ਼ਿਆ ਜਾਵੇ। ਡਾ. ਪ੍ਰੀਤੀ ਯਾਦਵ ਨੇ ਕਿਹਾ ਕਿ ਸੂਬਾ ਸਰਕਾਰ ਵਲੋਂ ਹਦਾਇਤਾਂ ਜਾਰੀ ਹੋਈਆਂ ਹਨ ਕਿ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਵਿਭਾਗ ਇਕ ਵਾਰ ਵਰਤੋਂ ਵਾਲੇ ਪਲਾਸਟਿਕ ਦਾ ਭੰਡਾਰ, ਸਪਲਾਈ ਅਤੇ ਨਿਰਮਾਣ ਕਰਨ ਵਾਲਿਆਂ ਵਿਰੁੱਧ ਨਿਤੀਗਤ ਤਰੀਕੇ ਨਾਲ ਕਾਰਵਾਈ ਕਰੇ। ਜੋ ਵੀ ਉਤਪਾਦਕ ਜਾਂ ਵਿਕਰੇਤਾ ਵਾਰ-ਵਾਰ ਇਕ ਵਾਰ ਵਰਤੋਂ ਵਾਲੇ ਪਲਾਸਟਿਕ ਦਾ ਭੰਡਾਰ ਸਪਲਾਈ ਜਾ ਨਿਰਮਾਣ ਕਰਦਾ ਹੋਇਆ ਫੜਿਆ ਜਾਂਦਾ ਹੈ ਤਾਂ ਉਸ ਨੂੰ ਨਿਯਮਾਂ ਤਹਿਤ ਵੱਧ ਤੋਂ ਵੱਧ ਜੁਰਮਾਨਾ ਕੀਤਾ ਜਾਵੇ। ਡਿਪਟੀ ਕਮਿਸ਼ਨਰ ਨੇ ਚੱਲ ਰਹੇ ਸੀਵਰੇਜ ਟ੍ਰੀਟਮੈਂਟ ਪਲਾਂਟ ਅਤੇ ਸੋਲਿਡ ਵੇਸਟ ਮੈਨੇਜਮੈਂਟ ਸਬੰਧੀ ਜਾਣਕਾਰੀ ਲੈਂਦੇ ਹੋਏ ਕਿਹਾ ਕਿ ਗੰਦੇ ਪਾਣੀ ਅਤੇ ਸੋਲਿਡ ਵੇਸਟ ਮੈਨੇਜਮੈਂਟ ਲਈ ਸੁਚੱਜੇ ਪ੍ਰਬੰਧ ਕੀਤੇ ਜਾਣ। ਉਨ੍ਹਾਂ ਕਿਹਾ ਕਿ ਚਾਈਨਾ ਡੋਰ ਵੇਚਣ ਤੇ ਖਰੀਦਣ ਵਾਲਿਆਂ ਖਿਲਾਫ ਜਮੀਨੀ ਪੱਧਰ ਉਤੇ ਕਾਰਵਾਈ ਕਰਨ ਲਈ ਛਾਪੇਮਾਰ ਟੀਮਾਂ ਗਠਿਤ ਕਰ ਦਿੱਤੀਆਂ ਗਈਆਂ ਹਨ ਅਤੇ ਇਨ੍ਹਾਂ ਟੀਮਾਂ ਨੂੰ ਖਾਸ ਤੌਰ ਉਤੇ ਚਾਈਨਾ ਡੋਰ ਖਰੀਦਣ ਵਾਲਿਆਂ ਖਿਲਾਫ ਕਾਰਵਾਈ ਕਰਨ ਦੇ ਆਦੇਸ਼ ਦਿੱਤੇ ਗਏ ਹਨ। ਉਨ੍ਹਾਂ ਕਿਹਾ ਕਿ ਮੈਡੀਕਲ ਵੇਸਟ ਦੇ ਪ੍ਰਬੰਧਨ ਅਤੇ ਐਨ.ਜੀ.ਟੀ ਦੀਆਂ ਹਦਾਇਤਾਂ ਨੂੰ ਲਾਗੂ ਕਰਵਾਉਣ ਲਈ ਪੂਰਨ ਤੌਰ ਉਤੇ ਸਿਹਤ ਵਿਭਾਗ ਜ਼ਿੰਮੇਵਾਰ ਹੈ ਜੇਕਰ ਕੋਈ ਪ੍ਰਾਈਵੇਟ ਹਸਪਤਾਲ ਮੈਡੀਕਲ ਵੇਸਟ ਦਾ ਪ੍ਰਬੰਧਨ ਨਹੀਂ ਕਰਦਾ ਤਾਂ ਸਿਹਤ ਵਿਭਾਗ ਵਲੋਂ ਸਬੰਧਿਤ ਹਸਪਤਾਲ ਖਿਲਾਫ ਬਣਦੀ ਕਾਰਵਾਈ ਅਮਲ ਵਿਚ ਲਿਆਈ ਜਾਵੇ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਮੈਡੀਕਲ ਵੇਸਟ ਦਾ ਨਿਯਮਤ ਢੰਗ ਨਾਲ ਪ੍ਰਬੰਧਨ ਹੋਣਾ ਅਤੀ ਲਾਜ਼ਮੀ ਹੁੰਦਾ ਹੈ ਕਿਉਂਕਿ ਇਸ ਦੇ ਪ੍ਰਬੰਧਨ ਠੀਕ ਨਾ ਹੋਣ ਕਾਰਨ ਅਕਸਰ ਮਹਾਂਮਾਰੀ ਫੈਲਣ ਅਤੇ ਹੋਰ ਮਾਰੂ ਬਿਮਾਰੀਆਂ ਹੋਣ ਤਾ ਖਤਰਾ ਬਣਿਆ ਰਹਿੰਦਾ ਹੈ। ਜਿਸ ਲਈ ਇਹ ਜ਼ਰੂਰੀ ਹੈ ਕਿ ਸਿਹਤ ਵਿਭਾਗ ਇਮਾਨਦਾਰੀ ਨਾਲ ਪ੍ਰਾਈਵੇਟ ਅਤੇ ਸਰਕਾਰੀ ਹਸਪਤਾਲਾਂ ਵਿਖੇ ਮੈਡੀਕਲ ਵੇਸਟ ਦਾ ਤਕਨੀਕੀ ਢੰਗ ਨਾਲ ਨਿਪਟਾਰਾ ਕਰਵਾਏ। ਉਨ੍ਹਾਂ ਨੇ ਸਾਫ ਸਫਾਈ, ਗੰਦੇ ਪਾਣੀ ਦੇ ਪ੍ਰਬੰਧ, ਪਿੰਡਾਂ ਵਿੱਚੋਂ ਨਿਕਲਣ ਵਾਲੇ ਸੀਵਰੇਜ ਸਬੰਧੀ ਕੀਤੇ ਗਏ ਪ੍ਰਬੰਧ, ਪਲਾਸਟਿਕ ਵੇਸਟ ਮੈਨੇਜਮੈਂਟ, ਹਵਾ ਅਤੇ ਪਾਣੀ ਦੀ ਸ਼ੁੱਧਤਾ, ਖੇਤੀਬਾੜੀ ਦੌਰਾਨ ਗੰਦੇ ਪਾਣੀ ਦੀ ਨਿਕਾਸੀ ਦੇ ਪ੍ਰਬੰਧ ਆਦਿ ਸਬੰਧੀ ਅਧਿਕਾਰੀਆਂ ਨਾਲ ਵਿਸਥਾਰ ਨਾਲ ਗੱਲਬਾਤ ਕੀਤੀ। ਡਾ. ਪ੍ਰੀਤੀ ਯਾਦਵ ਨੇ ਕਿਹਾ ਕਿ ਪ੍ਰਦੂਸ਼ਣ ਰੋਕਥਾਮ ਸਬੰਧੀ ਐਨ.ਜੀ.ਟੀ. ਵੱਲੋਂ ਜੋ ਵੀ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਗਏ ਹਨ, ਇਨ੍ਹਾਂ ਨੂੰ ਅਮਲ ਵਿੱਚ ਲਿਆਣਾ ਯਕੀਨੀ ਬਣਾਇਆ ਜਾਵੇ ਅਤੇ ਪ੍ਰਦੂਸ਼ਣ ਰੋਕਥਾਮ ਲਈ ਹਰ ਤਰ੍ਹਾਂ ਦੇ ਪ੍ਰਬੰਧ ਯਕੀਨੀ ਬਣਾਏ ਜਾਣ। ਉਨ੍ਹਾਂ ਨਗਰ ਕੌਂਸਲਾਂ ਦੇ ਕਾਰਜ ਸਾਧਕ ਅਫਸਰਾਂ ਅਤੇ ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਨੂੰ ਘਰ-ਘਰ ਠੋਸ ਰਹਿੰਦ-ਖੂੰਹਦ ਇਕੱਠਾ ਕਰਨਾ ਯਕੀਨੀ ਕਰਨ, ਗਿੱਲਾ ਅਤੇ ਸੁੱਕਾ ਕੂੜਾ ਅਲੱਗ-ਅਲੱਗ ਇਕੱਠਾ ਕਰਨ, ਗਿੱਲੇ ਕੂੜੇ ਦੇ ਉਤਪਾਦਨ ਤੋਂ ਖਾਦ ਤਿਆਰ ਕਰਨ ਤੇ ਵੇਚਣ, ਚਾਈਨਾ ਡੋਰ ਤੇ ਲੱਗੀ ਪਾਬੰਦੀ ਨੂੰ ਯਕੀਨੀ ਬਣਾਉਣ, ਗਲੀਆਂ ਨਾਲੀਆਂ ਦੀ ਸਫਾਈ ਯਕੀਨੀ ਬਣਾਉਣ, ਕੰਪੋਸਟ ਨੂੰ ਅੱਗ ਨਾ ਲਗਾਉਣ, ਸਾਫ਼ ਪਾਣੀ ਦੇਣਾ ਯਕੀਨੀ ਬਣਾਉਣ, ਖਾਲੀ ਪਲਾਂਟਾਂ ਜਿੱਥੇ ਕੂੜਾ ਸੁੱਟਿਆਂ ਜਾਂਦਾ ਹੈ ਮਾਲਕਾਂ ਨੂੰ ਜੁਰਮਾਨੇ ਲਗਾਉਣ, ਜਾਣਕਾਰੀ ਸਿੱਖਿਆ ਅਤੇ ਸੰਚਾਰ (ਆਈ.ਈ.ਸੀ.) ਨੂੰ ਵਧਾਉਣ ਦੀ ਹਦਾਇਤ ਜਾਰੀ ਕੀਤੀ। ਇਸ ਮੀਟਿੰਗ ਵਿੱਚ ਵਧੀਕ ਡਿਪਟੀ ਕਮਿਸ਼ਨਰ (ਜ) ਪੂਜਾ ਸਿਆਲ ਗਰੇਵਾਲ, ਐਸ.ਡੀ.ਐਮ. ਨੰਗਲ ਅਨਮਜੋਤ ਕੌਰ, ਪ੍ਰਦੂਸ਼ਣ ਕੰਟਰੋਲ ਬੋਰਡ ਤੋਂ ਬੀਰਦਵਿੰਦਰ ਸਿੰਘ, ਜ਼ਿਲ੍ਹਾ ਵਣ ਅਫ਼ਸਰ ਹਰਜਿੰਦਰ ਸਿੰਘ, ਬਲਾਕ ਵਿਕਾਸ ਤੇ ਪੰਚਾਇਤ ਅਫ਼ਸਰ ਸ੍ਰੀ ਅਨੰਦਪੁਰ ਸਾਹਿਬ ਇਸ਼ਾਨ ਚੌਧਰੀ, ਡੀ.ਐਸ.ਪੀ. ਰਮਨਦੀਪ ਸਿੰਘ, ਕਾਰਜਕਾਰੀ ਇੰਜੀਨੀਅਰ ਮਾਈਨਿੰਗ ਵਿਭਾਗ ਤੁਸ਼ਾਰ ਗੋਇਲ, ਕਾਰਜ ਸਾਧਕ ਅਫਸਰ ਰੂਪਨਗਰ ਅਸ਼ੋਕ ਕੁਮਾਰ, ਕਾਰਜ ਸਾਧਕ ਅਫਸਰ ਨੰਗਲ ਰਵਨੀਤ ਸਿੰਘ, ਕਾਰਜ ਸਾਧਕ ਅਫਸਰ ਸ੍ਰੀ ਚਮਕੌਰ ਸਾਹਿਬ ਗੁਰਦੀਪ ਸਿੰਘ, ਕਾਰਜ ਸਾਧਕ ਅਫਸਰ ਸ੍ਰੀ ਅਨੰਦਪੁਰ ਸਾਹਿਬ ਹਰਬਖਸ਼ ਸਿੰਘ, ਡਿਪਟੀ ਮੈਡੀਕਲ ਕਮਿਸ਼ਨਰ ਡਾ. ਬਲਦੇਵ ਸਿੰਘ ਤੇ ਹੋਰ ਉੱਚ ਅਧਿਕਾਰੀ ਹਾਜ਼ਰ ਸਨ। Related Related Posts ਮਾਨਸਿਕ ਸਿਹਤ ਮਨੁੱਖੀ ਜੀਵਨ ਦਾ ਇੱਕ ਅਹਿਮ ਹਿੱਸਾ: ਡਾ. ਤਰਸੇਮ ਸਿੰਘ Leave a Comment / Ropar News / By Dishant Mehta ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਰੂਪਨਗਰ ਵਿਖੇ ਪਲੇਸਮੈਂਟ ਕੈਂਪ ਅੱਜ Leave a Comment / Ropar News / By Dishant Mehta ਸ੍ਰੀ ਗੁਰੂ ਰਵਿਦਾਸ ਸੇਵਾ ਮਿਸ਼ਨ ਸੇਵਾ ਸੁਸਾਇਟੀ ਨੇ ਕੀਤਾ ਹੋਣਹਾਰ ਵਿਦਿਆਰਥੀਆਂ ਦਾ ਸਨਮਾਨ Leave a Comment / Ropar News / By Dishant Mehta ਆਦਰਸ਼ ਸਕੂਲ ਲੋਧੀਪੁਰ ਦੇ ਵਿਦਿਆਰਥੀਆਂ ਨੇ ਅੰਬੂਜਾ ਸੀਮਿੰਟ ਰੋਪੜ ਪਲਾਂਟ ਦਾ ਉਦਯੋਗਿਕ ਐਕਸਪੋਜਰ ਕੀਤਾ ਦੌਰਾ Leave a Comment / Ropar News / By Dishant Mehta ਖੇਡਾਂ ਵਤਨ ਪੰਜਾਬ ਦੀਆਂ-2024 ਰਾਜ ਪੱਧਰੀ ਹੈਂਡਬਾਲ ਖੇਡਾਂ ਵਿੱਚ ਕੁਆਟਰ ਫਾਈਨਲ ਤੇ ਸੈਮੀਫਾਈਨਲ ਦੇ ਹੋਏ ਫਸਵੇਂ ਮੁਕਾਬਲੇ Leave a Comment / Ropar News / By Dishant Mehta ਵਿਸ਼ਵ ਪ੍ਰਸਿੱਧ 32ਵਾਂ ਦਸਮੇਸ਼ ਹਾਕਸ ਆਲ ਇੰਡੀਆ ਹਾਕੀ ਫੈਸਟੀਵਲ ਦਾ ਆਗਾਜ਼ ਹੋਇਆ Leave a Comment / Ropar News / By Dishant Mehta “ਖੇਡਾਂ ਵਤਨ ਪੰਜਾਬ ਦੀਆਂ 2024” ਰਾਜ ਪੱਧਰੀ ਖੇਡਾਂ ‘ਚ ਕੈਕਿੰਗ-ਕਨੋਇੰਗ, ਡਰੈਗਨ ਤੇ ਹੈਂਡਬਾਲ ਦੇ ਹੋਏ ਰੋਮਾਂਚਕ ਮੁਕਾਬਲੇ Leave a Comment / Ropar News / By Dishant Mehta ਯੁਵਕ ਸੇਵਾਵਾਂ ਰੂਪਨਗਰ ਨੇ ਜ਼ਿਲ੍ਹੇ ਦੇ 45 ਵਿਦਿਆਰਥੀਆਂ ਨੂੰ ਦਿੱਲੀ ਵਿਖੇ ਚਾਰ ਰੋਜ਼ਾ ਐਕਸਪੋਜ਼ਰ ਵਿਜਟ ਕਰਵਾਇਆ Leave a Comment / Ropar News / By Dishant Mehta ਤੇਜਿੰਦਰ ਸਿੰਘ ਬਾਜ਼ ਰਚਿਤ “ਚਾਨਣ ਵਰਗਾ ਸੱਚ” ਨਾਟਕ ਦਾ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਰੂਪਨਗਰ ਵਿਖੇ ਹੋਇਆ ਮੰਚਨ Leave a Comment / Ropar News / By Dishant Mehta ਮਾਈ ਭਾਗੋ ਆਰਮਡ ਫੋਰਸਿਜ਼ ਪ੍ਰੋਪਰੇਟਰੀ ਇੰਸਟੀਚਿਊਟ ਮੋਹਾਲੀ ਵਿਖੇ ਤੀਜੇ ਬੈਚ ‘ਚ ਦਾਖਲਾ ਲਈ ਪ੍ਰੀਖਿਆ 5 ਜਨਵਰੀ ਨੂੰ Leave a Comment / Ropar News / By Dishant Mehta ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਰੂਪਨਗਰ ਵਿਖੇ ਪਲੇਸਮੈਂਟ ਕੈਂਪ ਅੱਜ Leave a Comment / Ropar News / By Dishant Mehta ਡਿਪਟੀ ਕਮਿਸ਼ਨਰ ਨੇ ਵਿਸ਼ਵ ਯੂਨੀਵਰਸਿਟੀ ਖੇਡਾਂ ‘ਚ ਗੋਲਡ ਜਿੱਤਣ ਵਾਲੀ ਖਿਡਾਰਨ ਅਰਸ਼ਦੀਪ ਕੌਰ ਨੂੰ ਕੀਤਾ ਸਨਮਾਨਿਤ Leave a Comment / Ropar News / By Dishant Mehta ਅੰਡਰ 17 ਦੇ ਖੇਡ ਮੁਕਾਬਲਿਆਂ ‘ਚ ਜਲੰਧਰ ਨੇ ਪਹਿਲਾ, ਰੂਪਨਗਰ ਨੇ ਦੂਜਾ ਤੇ ਮਾਨਸਾ ਤੇ ਲੁਧਿਆਣਾ ਨੇ ਤੀਜਾ ਸਥਾਨ ਪ੍ਰਾਪਤ ਕੀਤਾ Leave a Comment / Ropar News / By Dishant Mehta ਰਾਜ ਪੱਧਰੀ ਹੈਂਡਬਾਲ, ਕੈਕਿੰਗ ਐਂਡ ਕੈਨੋਇੰਗ ਤੇ ਰੋਇੰਗ ਦੇ ਮੁਕਾਬਲਿਆਂ ਦਾ ਵਿਧਾਇਕ ਚੱਢਾ ਨੇ ਕੀਤਾ ਉਦਘਾਟਨ Leave a Comment / Ropar News / By Dishant Mehta ਹਿਮਾਚਲ ਪ੍ਰਦੇਸ਼ ਦੇ ਰਾਏਪੁਰ ਮੈਦਾਨ ਵਿਖੇ ਲਗਾਇਆ ਗਿਆ ਤਿੰਨ ਰੋਜ਼ਾ ਵਾਤਾਵਰਨ ਕੈਂਪ Leave a Comment / Ropar News / By Dishant Mehta ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਕੂਲ ਆਫ਼ ਐਮੀਨੈਂਸ,ਕੀਰਤਪੁਰ ਸਾਹਿਬ ਵਿੱਚ ਕਰਵਾਇਆ ਗਿਆ ਕੁਇਜ਼ ਮੁਕਾਬਲਾ Leave a Comment / Download, Ropar News / By Dishant Mehta
ਮਾਨਸਿਕ ਸਿਹਤ ਮਨੁੱਖੀ ਜੀਵਨ ਦਾ ਇੱਕ ਅਹਿਮ ਹਿੱਸਾ: ਡਾ. ਤਰਸੇਮ ਸਿੰਘ Leave a Comment / Ropar News / By Dishant Mehta
ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਰੂਪਨਗਰ ਵਿਖੇ ਪਲੇਸਮੈਂਟ ਕੈਂਪ ਅੱਜ Leave a Comment / Ropar News / By Dishant Mehta
ਸ੍ਰੀ ਗੁਰੂ ਰਵਿਦਾਸ ਸੇਵਾ ਮਿਸ਼ਨ ਸੇਵਾ ਸੁਸਾਇਟੀ ਨੇ ਕੀਤਾ ਹੋਣਹਾਰ ਵਿਦਿਆਰਥੀਆਂ ਦਾ ਸਨਮਾਨ Leave a Comment / Ropar News / By Dishant Mehta
ਆਦਰਸ਼ ਸਕੂਲ ਲੋਧੀਪੁਰ ਦੇ ਵਿਦਿਆਰਥੀਆਂ ਨੇ ਅੰਬੂਜਾ ਸੀਮਿੰਟ ਰੋਪੜ ਪਲਾਂਟ ਦਾ ਉਦਯੋਗਿਕ ਐਕਸਪੋਜਰ ਕੀਤਾ ਦੌਰਾ Leave a Comment / Ropar News / By Dishant Mehta
ਖੇਡਾਂ ਵਤਨ ਪੰਜਾਬ ਦੀਆਂ-2024 ਰਾਜ ਪੱਧਰੀ ਹੈਂਡਬਾਲ ਖੇਡਾਂ ਵਿੱਚ ਕੁਆਟਰ ਫਾਈਨਲ ਤੇ ਸੈਮੀਫਾਈਨਲ ਦੇ ਹੋਏ ਫਸਵੇਂ ਮੁਕਾਬਲੇ Leave a Comment / Ropar News / By Dishant Mehta
ਵਿਸ਼ਵ ਪ੍ਰਸਿੱਧ 32ਵਾਂ ਦਸਮੇਸ਼ ਹਾਕਸ ਆਲ ਇੰਡੀਆ ਹਾਕੀ ਫੈਸਟੀਵਲ ਦਾ ਆਗਾਜ਼ ਹੋਇਆ Leave a Comment / Ropar News / By Dishant Mehta
“ਖੇਡਾਂ ਵਤਨ ਪੰਜਾਬ ਦੀਆਂ 2024” ਰਾਜ ਪੱਧਰੀ ਖੇਡਾਂ ‘ਚ ਕੈਕਿੰਗ-ਕਨੋਇੰਗ, ਡਰੈਗਨ ਤੇ ਹੈਂਡਬਾਲ ਦੇ ਹੋਏ ਰੋਮਾਂਚਕ ਮੁਕਾਬਲੇ Leave a Comment / Ropar News / By Dishant Mehta
ਯੁਵਕ ਸੇਵਾਵਾਂ ਰੂਪਨਗਰ ਨੇ ਜ਼ਿਲ੍ਹੇ ਦੇ 45 ਵਿਦਿਆਰਥੀਆਂ ਨੂੰ ਦਿੱਲੀ ਵਿਖੇ ਚਾਰ ਰੋਜ਼ਾ ਐਕਸਪੋਜ਼ਰ ਵਿਜਟ ਕਰਵਾਇਆ Leave a Comment / Ropar News / By Dishant Mehta
ਤੇਜਿੰਦਰ ਸਿੰਘ ਬਾਜ਼ ਰਚਿਤ “ਚਾਨਣ ਵਰਗਾ ਸੱਚ” ਨਾਟਕ ਦਾ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਰੂਪਨਗਰ ਵਿਖੇ ਹੋਇਆ ਮੰਚਨ Leave a Comment / Ropar News / By Dishant Mehta
ਮਾਈ ਭਾਗੋ ਆਰਮਡ ਫੋਰਸਿਜ਼ ਪ੍ਰੋਪਰੇਟਰੀ ਇੰਸਟੀਚਿਊਟ ਮੋਹਾਲੀ ਵਿਖੇ ਤੀਜੇ ਬੈਚ ‘ਚ ਦਾਖਲਾ ਲਈ ਪ੍ਰੀਖਿਆ 5 ਜਨਵਰੀ ਨੂੰ Leave a Comment / Ropar News / By Dishant Mehta
ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਰੂਪਨਗਰ ਵਿਖੇ ਪਲੇਸਮੈਂਟ ਕੈਂਪ ਅੱਜ Leave a Comment / Ropar News / By Dishant Mehta
ਡਿਪਟੀ ਕਮਿਸ਼ਨਰ ਨੇ ਵਿਸ਼ਵ ਯੂਨੀਵਰਸਿਟੀ ਖੇਡਾਂ ‘ਚ ਗੋਲਡ ਜਿੱਤਣ ਵਾਲੀ ਖਿਡਾਰਨ ਅਰਸ਼ਦੀਪ ਕੌਰ ਨੂੰ ਕੀਤਾ ਸਨਮਾਨਿਤ Leave a Comment / Ropar News / By Dishant Mehta
ਅੰਡਰ 17 ਦੇ ਖੇਡ ਮੁਕਾਬਲਿਆਂ ‘ਚ ਜਲੰਧਰ ਨੇ ਪਹਿਲਾ, ਰੂਪਨਗਰ ਨੇ ਦੂਜਾ ਤੇ ਮਾਨਸਾ ਤੇ ਲੁਧਿਆਣਾ ਨੇ ਤੀਜਾ ਸਥਾਨ ਪ੍ਰਾਪਤ ਕੀਤਾ Leave a Comment / Ropar News / By Dishant Mehta
ਰਾਜ ਪੱਧਰੀ ਹੈਂਡਬਾਲ, ਕੈਕਿੰਗ ਐਂਡ ਕੈਨੋਇੰਗ ਤੇ ਰੋਇੰਗ ਦੇ ਮੁਕਾਬਲਿਆਂ ਦਾ ਵਿਧਾਇਕ ਚੱਢਾ ਨੇ ਕੀਤਾ ਉਦਘਾਟਨ Leave a Comment / Ropar News / By Dishant Mehta
ਹਿਮਾਚਲ ਪ੍ਰਦੇਸ਼ ਦੇ ਰਾਏਪੁਰ ਮੈਦਾਨ ਵਿਖੇ ਲਗਾਇਆ ਗਿਆ ਤਿੰਨ ਰੋਜ਼ਾ ਵਾਤਾਵਰਨ ਕੈਂਪ Leave a Comment / Ropar News / By Dishant Mehta
ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਕੂਲ ਆਫ਼ ਐਮੀਨੈਂਸ,ਕੀਰਤਪੁਰ ਸਾਹਿਬ ਵਿੱਚ ਕਰਵਾਇਆ ਗਿਆ ਕੁਇਜ਼ ਮੁਕਾਬਲਾ Leave a Comment / Download, Ropar News / By Dishant Mehta