ਸਰਕਾਰੀ ਕਾਲਜ ਰੋਪੜ ਦੇ ਵਿਦਿਆਰਥੀਆਂ ਨੂੰ ਕਿੱਤਾ ਮੁਖੀ ਕੋਰਸਾਂ ਅਧੀਨ ਆਰਟੀਫੀਸ਼ਲ ਜਿਊਲਰੀ ਬਣਾਉਣ ਸਬੰਧੀ ਦਿੱਤੀ ਸਿਖਲਾਈ 

Training provided to students of Government College Ropar in making artificial jewellery under vocational courses
Training provided to students of Government College Ropar in making artificial jewellery under vocational courses
ਰੂਪਨਗਰ, 13 ਫਰਵਰੀ: ਉਚੇਰੀ ਸਿੱਖਿਆ ਵਿਭਾਗ ਪੰਜਾਬ ਸਰਕਾਰ ਵੱਲੋਂ ਵਿੱਤੀ ਸਹਾਇਤਾ ਨਾਲ ਸਰਕਾਰੀ ਕਾਲਜ ਰੋਪੜ ਵਿਖੇ ਪ੍ਰਿੰਸੀਪਲ ਜਤਿੰਦਰ ਸਿੰਘ ਗਿੱਲ ਦੀ ਸਰਪ੍ਰਸਤੀ ਅਤੇ ਕੈਰੀਅਰ ਕੌਂਸਲਿੰਗ ਅਤੇ ਗਾਈਡੈਂਸ ਸੈੱਲ ਦੀ ਅਗਵਾਈ ਹੇਠ ਵਿਦਿਆਰਥੀਆਂ ਨੂੰ ਕਿੱਤਾ ਮੁਖੀ ਕੋਰਸਾਂ ਦੀ ਸਿਖਲਾਈ ਦਿੱਤੀ ਜਾ ਰਹੀ ਹੈ। ਕੋਰਸ ਇੰਚਾਰਜ ਡਾ. ਸ਼ਿਖਾ ਅਤੇ ਪ੍ਰੋ. ਜਸਮਿੰਦਰ ਕੌਰ ਦੀ ਅਗਵਾਈ ਹੇਠ ਕਾਲਜ ਦੇ 35 ਵਿਦਿਆਰਥੀਆਂ ਨੇ ਆਰਟੀਫੀਸ਼ਲ ਜਿਊਲਰੀ ਬਣਾਉਣ ਸਬੰਧੀ ਮੁਫ਼ਤ ਸਵੈ ਰੋਜਗਾਰ ਸਿਖਲਾਈ ਸੰਸਥਾ ਰੰਗੀਲਪੁਰ ਵਿਖੇ ਦੋ ਹਫ਼ਤੇ ਦੇ ਸਕਿੱਲ ਓਰੀਐਂਟੇਸ਼ਨ ਕੋਰਸ ਵਿੱਚ ਭਾਗ ਲਿਆ। 
 
ਰਿਸੋਰਸ ਪਰਸਨ ਸ਼ਬਨਮ ਨੇ ਵਿਦਿਆਰਥੀਆਂ ਨੂੰ ਆਰਟੀਫੀਸ਼ਲ ਜਿਊਲਰੀ ਬਣਾਉਣ ਲਈ ਵਰਤੀਆਂ ਜਾਂਦੀਆਂ ਤਕਨੀਕਾਂ ਅਤੇ ਔਜਾਰਾ ਤੋਂ ਜਾਣੂ ਕਰਵਾਇਆ। ਉਨ੍ਹਾਂ ਨੇ ਆਰਟੀਫੀਸ਼ਲ ਜਿਊਲਰੀ ਦੇ ਡਿਜ਼ਾਈਨਿੰਗ, ਆਕਾਰ ਅਤੇ ਫਿਨਿਸ਼ਿੰਗ ਸਬੰਧੀ ਵੀ ਅਹਿਮ ਜਾਣਕਾਰੀ ਦਿੱਤੀ ਅਤੇ ਵਿਦਿਆਰਥੀਆਂ ਨੂੰ ਅਜਿਹੇ ਕੋਰਸਾਂ ਰਾਹੀਂ ਸਵੈ ਰੋਜਗਾਰ ਲਈ ਪ੍ਰੇਰਿਤ ਵੀ ਕੀਤਾ। 
ਇਸ ਮੌਕੇ ਸੰਸਥਾ ਦੇ ਡਾਇਰੈਕਟਰ ਸ਼੍ਰੀ ਗੋਬਿੰਦ ਸਿੰਘ ਅਤੇ ਸਟਾਫ ਮੈਂਬਰਾਂ ਨੇ ਵਿਦਿਆਰਥੀਆਂ ਨੂੰ ਵੱਖ-ਵੱਖ ਖੇਤਰਾਂ ਵਿੱਚ ਨਵੇਂ ਮੌਕਿਆਂ ਦੀ ਪੜਚੋਲ ਕਰਨ ਲਈ ਅਹਿਮ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਨੂੰ ਹੁਨਰ ਵਿਕਾਸ ਪ੍ਰੋਗਰਾਮਾਂ ਵਿੱਚ ਵੱਧ ਤੋਂ ਵੱਧ ਹਿੱਸਾ ਲੈਣਾ ਚਾਹੀਦਾ ਹੈ। ਸੰਸਥਾ ਵੱਲੋਂ ਸਿਖਲਾਈ ਪ੍ਰਾਪਤ ਵਿਦਿਆਰਥੀਆਂ ਨੂੰ ਸਰਟੀਫਿਕੇਟ ਵੀ ਤਕਸੀਮ ਕੀਤੇ ਗਏ। ਕਾਲਜ ਪ੍ਰਿੰਸੀਪਲ ਜਤਿੰਦਰ ਸਿੰਘ ਗਿੱਲ ਨੇ ਵਿਦਿਆਰਥੀਆਂ ਦੀ ਸਮਰਪਣ ਭਾਵਨਾ ਅਤੇ ਸਖਤ ਮਿਹਨਤ ਦੀ ਸ਼ਲਾਘਾ ਕੀਤੀ। 
ਕੈਰੀਅਰ ਕੌਂਸਲਿੰਗ ਅਤੇ ਗਾਈਡੈਂਸ ਸੈੱਲ ਦੇ ਕਨਵੀਨਰ ਪ੍ਰੋ. ਅਰਵਿੰਦਰ ਕੌਰ ਨੇ ਦੱਸਿਆ ਕਿ ਵਿਦਿਆਰਥੀਆਂ ਨੂੰ ਸਵੈ ਰੁਜਗਾਰ ਸਬੰਧੀ ਹੁਨਰਮੰਦ ਬਣਾਉਣ ਲਈ ਕਿੱਤਾਮੁਖੀ ਸਿਖਲਾਈ ਦਿੱਤੀ ਜਾ ਰਹੀ ਹੈ ਅਤੇ ਵਿਦਿਆਰਥੀਆਂ ਨੂੰ ਅਜਿਹੇ ਕੋਰਸਾਂ ਲਈ ਉਤਸ਼ਾਹਤ ਕੀਤਾ ਜਾ ਰਿਹਾ ਹੈ।

Ropar Google News 

Leave a Comment

Your email address will not be published. Required fields are marked *

Scroll to Top