ਰੂਪਨਗਰ, 19 ਅਪ੍ਰੈਲ: ਲੋਕ ਸਭਾ ਚੋਣਾਂ-2024 ਨੂੰ ਮੱਦੇਨਜ਼ਰ ਰੱਖਦੇ ਹੋਏ ਹਲਕਾ ਰੂਪਨਗਰ ਵਿਖੇ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫਸਰ ਡਾ. ਪ੍ਰੀਤੀ ਯਾਦਵ ਅਤੇ ਐਸ.ਡੀ.ਐਮ. ਕਮ ਸਹਾਇਕ ਚੋਣ ਅਫਸਰ ਨਵਦੀਪ ਕੁਮਾਰ ਦੇ ਦਿਸ਼ਾ ਨਿਰਦੇਸ਼ ਅਨੁਸਾਰ ਸਵੀਪ ਗਤੀਵਿਧੀਆਂ ਤਹਿਤ ਵੋਟਰਾਂ ਨੂੰ ਜਾਗਰੂਕ ਕਰਨ ਦੇ ਲਈ ਵਿਸ਼ੇਸ਼ ਉਪਰਾਲੇ ਜਾਰੀ ਹਨ।
ਇਸੇ ਲੜੀ ਤਹਿਤ ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ਜ਼ਿਲ੍ਹੇ ਦੇ ਦਸਵੀਂ ਜਮਾਤ ਦੀ ਮੈਰਿਟ ਵਿੱਚ ਆਏ ਵਿਦਿਆਰਥੀਆਂ ਦੀ ਮਾਣਮੱਤੀ ਪ੍ਰਾਪਤੀ ਲਈ ਰੱਖੇ ਸਨਮਾਨ ਸਮਾਰੋਹ ਵਿੱਚ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਮਾਪਿਆਂ ਨੂੰ ਵੋਟ ਬਣਾਉਣ ਅਤੇ ਵੋਟ ਦੀ ਸਹੀ ਵਰਤੋਂ ਕਰਨ ਸੰਬੰਧੀ ਜਾਗਰੂਕ ਕੀਤਾ ਗਿਆ।