ਸੇਵਾ ਕੇਂਦਰ ਜਾ ਕੇ ਆਪਣੇ ਤੇ ਆਪਣੇ ਬੱਚਿਆਂ ਦੇ ਆਧਾਰ ਕਰਵਾਓ ਅੱਪਡੇਟ – ਡਿਪਟੀ ਕਮਿਸ਼ਨਰ

Go to the service center and get Aadhaar card for yourself and your children. Update - Deputy Commissioner

ਰੂਪਨਗਰ, 5 ਨਵੰਬਰ: ਆਧਾਰ ਇੱਕ ਵਿਲੱਖਣ ਪਛਾਣ ਦਸਤਾਵੇਜ਼ ਹੈ ਜੋ ਨਾਗਰਿਕਾਂ ਨੂੰ ਬਹੁਤ ਸਾਰੇ ਲਾਭ ਪ੍ਰਦਾਨ ਕਰਦਾ ਹੈ, ਕਿਸੇ ਵੀ ਸਰਕਾਰੀ ਸੇਵਾ ਲਈ ਅਰਜ਼ੀ ਦੇਣ ਵੇਲੇ ਆਧਾਰ ਕਾਰਡ ਨੂੰ ਪਛਾਣ ਦੇ ਸਬੂਤ, ਪਤੇ ਦੇ ਸਬੂਤ ਅਤੇ ਉਮਰ ਦੇ ਸਬੂਤ ਵਜੋਂ ਵਰਤਿਆ ਜਾ ਸਕਦਾ ਹੈ। ਆਧਾਰ ਭਾਰਤ ਦੇ ਡਿਜ਼ੀਟਲ ਪਰਿਵਰਤਨ ਦਾ ਆਧਾਰ ਹੈ, ਵਿਭਿੰਨ ਖੇਤਰਾਂ ਵਿੱਚ ਕੁਸ਼ਲਤਾ, ਪਾਰਦਰਸ਼ਤਾ ਅਤੇ ਸਮਾਵੇਸ਼ ਨੂੰ ਵਧਾਉਂਦਾ ਹੈ। ਇਨ੍ਹਾਂ ਸ਼ਬਦਾ ਦਾ ਪ੍ਰਗਟਾਵਾ ਡਿਪਟੀ ਕਮਿਸ਼ਨਰ ਰੂਪਨਗਰ ਸ਼੍ਰੀ ਹਿਮਾਂਸ਼ੂ ਜੈਨ ਨੇ ਕੀਤਾ।

ਡਿਪਟੀ ਕਮਿਸ਼ਨਰ ਰੂਪਨਗਰ ਸ਼੍ਰੀ ਹਿਮਾਂਸ਼ੂ ਜੈਨ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲ੍ਹੇ ਦੇ ਵੱਡੀ ਗਿਣਤੀ ਵਿੱਚ ਨਾਗਰਿਕਾਂ ਦੇ ਨਾ ਤਾਂ ਆਧਾਰ ਕਾਰਡ ਨਾਲ ਮੋਬਾਇਲ ਨੰਬਰ ਲਿੰਕ ਹਨ ਅਤੇ ਨਾ ਹੀ ਬਾਇਓਮੈਟ੍ਰਿਕ ਅੱਪਡੇਟ ਹਨ, ਜਿਸ ਕਾਰਨ ਕੋਈ ਸੁਵਿਧਾ ਲੈਣ ਵਕਤ ਉਨ੍ਹਾਂ ਨੂੰ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈਂਦਾ ਹੈ।

ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ਦੇ ਸਾਰੇ ਨਾਗਰਿਕਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਨੇੜੇ ਦੇ ਕਿਸੇ ਵੀ ਸੇਵਾ ਕੇਂਦਰ ਵਿੱਚ ਜਾ ਕੇ ਆਪਣੇ ਅਤੇ ਆਪਣੇ ਬੱਚਿਆਂ ਦੇ ਆਧਾਰ ਅੱਪਡੇਟ ਜ਼ਰੂਰ ਕਰਵਾ ਲਏ ਜਾਣ ਤਾਂ ਜੋ ਭਵਿੱਖ ਵਿੱਚ ਆਧਾਰ ਅਪਡੇਟ ਨਾ ਹੋਣ ਦੀ ਸੂਰਤ ਵਿੱਚ ਕਿਸੇ ਤਰਾਂ ਦੇ ਦਫਤਰੀ ਕੰਮ ਕਰਵਾਉਣ ਲਈ ਕਿਸੇ ਪ੍ਰਕਾਰ ਦੀ ਸਮੱਸਿਆ ਤੋਂ ਬਚਿਆ ਜਾ ਸਕੇ ।

ਉਨ੍ਹਾਂ ਇਹ ਵੀ ਦੱਸਿਆ ਕਿ ਜ਼ਿਲ੍ਹਾ ਰੂਪਨਗਰ ਵਿੱਚ ਸਥਿਤ ਸਾਰੇ ਸੇਵਾ ਕੇਂਦਰ ਵਿੱਚ ਆਧਾਰ ਕਾਰਡ ਦੀ ਸਰਵਿਸ ਉਪਲੱਬਧ ਹੈ। ਇਸ ਤੋਂ ਇਲਾਵਾ ਲੋਕ ਹਿੱਤ ਨੂੰ ਪੰਜਾਬ ਸਰਕਾਰ ਵੱਲੋਂ ਸੇਵਾ ਕੇਂਦਰਾਂ ਵਿੱਚ ਸ਼ਨੀਵਾਰ, ਐਤਵਾਰ ਤੇ ਹੋਰ ਛੁੱਟੀਆਂ ਵਾਲੇ ਦਿਨ ਜਿਆਦਾਤਰ ਸੇਵਾ ਕੇਂਦਰ ਖੋਲ੍ਹੇ ਜਾਂਦੇ ਹਨ ਤਾਂ ਜੋ ਲੋਕਾਂ ਨੂੰ ਕਿਸੇ ਵੀ ਤਰ੍ਹਾਂ ਦੀ ਖੱਜਲ ਖ਼ੁਆਰੀ ਦਾ ਸਾਹਮਣਾ ਨਾ ਕਰਨਾ ਪਵੇ।

Go to the service center and update your and your children Aadhaar Card- Deputy Commissioner

click here update aadhaarcard online

ਜ਼ਿਲ੍ਹਾ ਸਿੱਖਿਆ ਅਫ਼ਸਰ ਰੂਪਨਗਰ ਸੰਜੀਵ ਕੁਮਾਰ ਗੌਤਮ ਵੱਲੋਂ ਆਦਰਸ਼ ਸੀਨੀਅਰ ਸੈਕੰਡਰੀ ਸਕੂਲ ਲੋਧੀਪੁਰ ਦਾ ਕੀਤਾ ਅਚਨਚੇਤ ਨਿਰੀਖਣ

SAMPLE PAPERS FOR CEP Class 6th and 9th under PARAKH RASHTRIYA SARVEKSHAN -2024

Ropar Google News 

Leave a Comment

Your email address will not be published. Required fields are marked *

Scroll to Top