ਸ਼੍ਰੀ ਵਰਜੀਤ ਵਾਲੀਆ ਨੇ ਬਤੌਰ ਡਿਪਟੀ ਕਮਿਸ਼ਨਰ ਰੂਪਨਗਰ ਸੰਭਾਲਿਆ ਅਹੁਦਾ

Shri Varjeet Walia takes charge as Deputy Commissioner Rupnagar , DC ROPAR VARJEET WALIA, DC RUPNAGAR Varjeet Walia , Varjeet Walia  DC
Shri Varjeet Walia takes charge as Deputy Commissioner Rupnagar
ਜ਼ਿਲ੍ਹਾ ਵਾਸੀਆਂ ਨੂੰ ਸਮਾਂਬੱਧ ਤੇ ਵਧੀਆ ਪ੍ਰਸ਼ਾਸ਼ਕੀ ਸੇਵਾਵਾਂ ਮੁਹੱਈਆ ਕਰਵਾਈਆਂ ਜਾਣਗੀਆਂ
ਰੂਪਨਗਰ, 20 ਮਾਰਚ: ਆਈ ਏ ਐਸ ਸ਼੍ਰੀ ਵਰਜੀਤ ਵਾਲੀਆ ਨੇ ਅੱਜ ਡਿਪਟੀ ਕਮਿਸ਼ਨਰ ਰੂਪਨਗਰ ਵਜੋਂ ਆਪਣਾ ਅਹੁਦਾ ਸੰਭਾਲ ਲਿਆ। ਇਸ ਮੌਕੇ ਹਲਕਾ ਰੂਪਨਗਰ ਤੋਂ ਵਿਧਾਇਕ ਐਡਵੋਕੇਟ ਸ਼੍ਰੀ ਦਿਨੇਸ਼ ਚੱਢਾ, ਐੱਸਐੱਸਪੀ ਰੂਪਨਗਰ ਸ. ਗੁਲਨੀਤ ਸਿੰਘ ਖੁਰਾਣਾ ਅਤੇ ਹੋਰ ਉੱਚ ਅਧਿਕਾਰੀ ਹਾਜ਼ਰ ਸਨ।
ਸ਼੍ਰੀ ਵਰਜੀਤ ਵਾਲੀਆ 2018 ਬੈਚ ਦੇ ਆਈ.ਏ.ਐਸ. ਅਧਿਕਾਰੀ ਹਨ ਜਿਨ੍ਹਾਂ ਵਲੋਂ ਆਈ ਆਈ ਟੀ ਦਿੱਲੀ ਤੋਂ ਕੈਮੀਕਲ ਇੰਜੀਨੀਅਰਿੰਗ ਵਿਚ ਬੀ ਟੈਕ ਕੀਤੀ ਗਈ ਹੈ ਅਤੇ ਮੁੱਖ ਮੰਤਰੀ ਦੇ ਵਧੀਕ ਪ੍ਰਮੁੱਖ ਸਕੱਤਰ ਸਮੇਤ ਵੱਖ-ਵੱਖ ਅਹੁਦਿਆਂ ਉੱਤੇ ਸੇਵਾਵਾਂ ਨਿਭਾ ਚੁੱਕੇ ਹਨ।
ਸ਼੍ਰੀ ਵਰਜੀਤ ਵਾਲੀਆਂ ਦਾ ਅੱਜ ਬਤੌਰ ਡਿਪਟੀ ਕਮਿਸ਼ਨਰ ਰੂਪਨਗਰ ਪ੍ਰਸ਼ਾਸਨਿਕ ਅਧਿਕਾਰੀਆਂ ਵੱਲੋਂ ਸਵਾਗਤ ਕੀਤਾ ਗਿਆ ਅਤੇ ਪੰਜਾਬ ਪੁਲਿਸ ਦੀ ਟੁਕੜੀ ਵੱਲੋਂ ਗਾਰਡ ਆਫ ਆਨਰ ਦਿੱਤਾ ਗਿਆ।
ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਜਨ ਹਿੱਤ ਸੇਵਾਵਾਂ ਤੈਅ ਸਮਾਂ ਸੀਮਾਂ ਵਿਚ ਦਿੱਤੀਆਂ ਜਾਣ। ਪੰਜਾਬ ਸਰਕਾਰ ਦੀਆਂ ਹਦਾਇਤਾਂ ਉੱਤੇ ਸਰਕਾਰੀ ਕਾਰਜਗੁਜ਼ਾਰੀ ਵਿਚ ਪਾਰਦਰਸ਼ਤਾ, ਨਿਰੰਤਰਤਾ ਅਤੇ ਤੇਜ਼ੀ ਲਿਆਉਣ ਦੇ ਨਾਲ-ਨਾਲ ਜ਼ਿਲ੍ਹਾ ਵਾਸੀਆਂ ਨੂੰ ਸਮਾਂਬੱਧ ਤੇ ਵਧੀਆ ਪ੍ਰਸ਼ਾਸ਼ਕੀ ਸੇਵਾਵਾਂ ਮੁਹੱਈਆ ਕਰਵਾਈਆਂ ਜਾਣਗੀਆਂ।
ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਵੀ ਅਪੀਲ ਕੀਤੀ ਕਿ ਉਹ ਜ਼ਿਲ੍ਹਾ ਰੂਪਨਗਰ ਦੇ ਵਿਕਾਸ ਅਤੇ ਹੋਰ ਕਾਰਜਾਂ ਵਿਚ ਜ਼ਿਲ੍ਹਾ ਪ੍ਰਸ਼ਾਸ਼ਨ ਦਾ ਸਹਿਯੋਗ ਕਰਨ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਪੂਜਾ ਸਿਆਲ ਗਰੇਵਾਲ, ਵਧੀਕ ਡਿਪਟੀ ਕਮਿਸ਼ਨਰ (ਵ) ਚੰਦਰ ਜਯੋਤੀ ਸਿੰਘ, ਐੱਸ.ਪੀ. ਹੈਡਕਵਾਟਰ ਅਰਵਿੰਦ ਮੀਨਾ, ਆਰਟੀਓ ਗੁਰਵਿੰਦਰ ਸਿੰਘ ਜੌਹਲ, ਸਹਾਇਕ ਕਮਿਸ਼ਨਰ ਅਰਵਿੰਦਰਪਾਲ ਸਿੰਘ ਸੋਮਲ, ਮੁੱਖ ਮੰਤਰੀ ਫੀਲਡ ਅਫ਼ਸਰ ਜਸਜੀਤ ਸਿੰਘ, ਐਸ.ਡੀ.ਐਮ. ਮੋਰਿੰਡਾ ਸੁਖਪਾਲ ਸਿੰਘ, ਐਸ.ਡੀ.ਐਮ. ਨੰਗਲ ਅਨਮਜੋਤ ਕੌਰ, ਐਸ.ਡੀ.ਐਮ. ਸ੍ਰੀ ਅਨੰਦਪੁਰ ਸਾਹਿਬ ਜਸਪ੍ਰੀਤ ਸਿੰਘ, ਐਸ.ਡੀ.ਐਮ. ਸ੍ਰੀ ਚਮਕੌਰ ਸਾਹਿਬ ਅਮਰੀਕ ਸਿੰਘ ਸਿੱਧੂ, ਐਸ.ਡੀ.ਐਮ. ਰੂਪਨਗਰ ਸਚਿਨ ਪਾਠਕ, ਜ਼ਿਲ੍ਹਾ ਲੋਕ ਸੰਪਰਕ ਅਫ਼ਸਰ ਕਰਨ ਮਹਿਤਾ, ਜ਼ਿਲ੍ਹਾ ਮਾਲ ਅਫਸਰ ਬਾਦਲਦੀਨ, ਸਹਾਇਕ ਜ਼ਿਲ੍ਹਾ ਅਟਾਰਨੀ ਰਮਨਦੀਪ ਕੌਰ ਅਤੇ ਸਮੂਹ ਪ੍ਰਸ਼ਾਸ਼ਨਿਕ ਅਧਿਕਾਰੀ ਹਾਜ਼ਰ ਸਨ।

ਪ੍ਰਸ਼ਾਸਨਿਕ ਅਧਿਕਾਰੀਆਂ ਸਮੇਤ ਡੀ.ਸੀ ਦਫਤਰ ਦੇ ਸਮੂਹ ਸਟਾਫ ਨੇ ਸ਼੍ਰੀ ਹਿਮਾਂਸ਼ੂ ਜੈਨ ਡਿਪਟੀ ਕਮਿਸ਼ਨਰ ਨੂੰ ਦਿੱਤੀ ਨਿੱਘੀ ਵਿਦਾਇਗੀ

Ropar Google News

Study Material 

Leave a Comment

Your email address will not be published. Required fields are marked *

Scroll to Top