ਇੰਡੀਆ ਸਕਿੱਲ ਮੁਕਾਬਲੇ ਵਿੱਚ ਹਿੱਸਾ ਲੈਣ ਦਾ ਸੁਨਹਿਰੀ ਮੌਕਾ

ਨੈਸ਼ਨਲ ਪੱਧਰ ਤੇ ਜਿੱਤਣ ਵਾਲੇ ਵਿਜੇਤਾਵਾਂ ਨੂੰ ਸ਼ੰਗਾਈ (ਚੀਨ) ਵਿਖੇ ਆਪਣਾ ਹੁਨਰ ਦਿਖਾਣ ਦਾ ਮਿਲ ਸਕਦਾ ਹੈ ਮੌਕਾ
30 ਸਤੰਬਰ 2025 ਤੱਕ http://www.skillindiadigital.gov.in ਤੇ ਕੀਤਾ ਜਾ ਸਕਦਾ ਹੈ ਅਪਲਾਈ 
ਰੂਪਨਗਰ, 19 ਅਗਸਤ: ਪੰਜਾਬ ਹੁਨਰ ਵਿਕਾਸ ਮਿਸ਼ਨ ਨੇ ਸ਼ੰਗਾਈ (ਚੀਨ) ਵਿਚ ਹੋਣ ਵਾਲੇ ਅੰਤਰਰਾਸ਼ਟਰੀ ਵਿਸ਼ਵ ਹੁਨਰ 2025 ਦੀਆ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਹਨ।
ਵਧੀਕ ਡਿਪਟੀ ਕਮਿਸ਼ਨਰ ਚੰਦਰਜਯੋਤੀ ਸਿੰਘ ਨੇ ਦੱਸਿਆ ਕਿ ਜ਼ਿਲ੍ਹਾ ਪੱਧਰੀ ਹੁਨਰ ਮੁਕਾਬਲਿਆਂ ਦਾ ਮਕਸਦ ਹੁਨਰਮੰਦ ਨੌਜਵਾਨਾਂ ਨੂੰ ਸਿੱਖਿਅਤ ਕਰਕੇ ਤਿਆਰ ਕਰਨਾ ਅਤੇ ਉਨ੍ਹਾਂ ਨੂੰ ਅਜੋਕੇ ਯੁੱਗ ਦੇ ਹਾਣੀ ਬਣਾਉਣਾ ਹੈ ਜਿਸ ਨਾਲ ਨੌਜਵਾਨ ਆਤਮ ਨਿਰਭਰ ਹੋ ਸਕਣ।
ਉਨ੍ਹਾਂ ਦੱਸਿਆ ਕਿ ਇਹ ਮੁਕਾਬਲੇ ਚਾਰ ਪੱਧਰ ਉੱਤੇ ਹੋਣਗੇ ਜਿਸ ਵਿੱਚ ਜ਼ਿਲ੍ਹਾ, ਰਾਜ, ਖੇਤਰੀ ਅਤੇ ਰਾਸ਼ਟਰੀ ਪੱਧਰ ‘ਤੇ ਕਰਵਾਏ ਜਾਣਗੇ। ਜਿਸ ਉਪਰੰਤ ਰਾਸ਼ਟਰੀ ਪੱਧਰ ‘ਤੇ ਜੇਤੂ, ਸ਼ੰਗਾਈ (ਚੀਨ) ਵਿਖੇ ਆਪਣੇ ਹੁਨਰ ਦਾ ਪ੍ਰਦਰਸ਼ਨ ਕਰਨਗੇ। ਇਹ ਮੁਕਾਬਲੇ ਕੁਲ 63 ਟ੍ਰੇਡਾਂ ਲਈ ਆਯੋਜਿਤ ਕੀਤੇ ਜਾਣਗੇ।
ਵਧੀਕ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਹੁਨਰ ਮੁਕਾਬਲੇ ਦੀਆ ਤਾਰੀਖਾਂ ਦਾ ਐਲਾਨ ਵੀ ਜਲਦੀ ਹੀ ਕੀਤਾ ਜਾਵੇਗਾ। ਮੁਕਾਬਲਿਆਂ ਵਿਚ ਭਾਗ ਲੈਣ ਵਾਲੇ ਉਮੀਦਵਾਰਾਂ ਦਾ ਜਨਮ 1 ਜਨਵਰੀ 2004 ਨੂੰ ਜਾਂ ਉਸ ਤੋਂ ਬਾਅਦ ਹੋਣਾ ਲਾਜ਼ਮੀ ਹੈ, ਜ਼ਿਲ੍ਹਾ ਪੱਧਰੀ ਮੁਕਾਬਲਿਆਂ ਵਿਚ ਭਾਗ ਲੈਣ ਦੇ ਚਾਹਵਾਨ ਉਮੀਦਵਾਰ http://www.skillindiadigital.gov.in ‘ਤੇ ਅਪਲਾਈ ਕਰ ਸਕਦੇ ਹਨ। ਰਜਿਸਟ੍ਰੇਸ਼ਨ ਕਰਵਾਉਣ ਦੀ ਆਖਰੀ ਮਿਤੀ 30 ਸਤੰਬਰ 2025 ਹੈ। 
ਉਨ੍ਹਾਂ ਹੁਨਰਮੰਦ ਨੌਜਵਾਨਾਂ, ਆਈ.ਟੀ.ਆਈ , ਪੋਲੀਟੈਕਨਿਕ ਕਾਲਜਾਂ, ਪ੍ਰਾਈਵੇਟ ਕਾਲਜਾਂ, ਯੂਨਿਵਰਸਿਟੀਜ਼, ਸਕੂਲਾਂ ਦੇ ਮੁਖੀਆਂ ਨੂੰ ਕਿਹਾ ਕਿ ਉਹ ਇਸ ਸਬੰਧੀ ਵੱਧ ਤੋਂ ਵੱਧ ਸਿਖਿਆਰਥੀਆਂ ਦੀ ਰਜਿਸਟ੍ਰੇਸ਼ਨ ਕਰਵਾਉਣ ਤਾਂ ਜੋ ਵਿਦਿਆਰਥੀ ਇਸ ਦਾ ਲਾਭ ਲੈ ਸਕਣ।
ਉਨ੍ਹਾਂ ਦੱਸਿਆ ਕਿ ਇਸ ਸੰਬਧੀ ਵਧੇਰੇ ਜਾਣਕਾਰੀ ਲਈ http://www.skillindiadigital.gov.in ‘ਤੇ ਵਿਜ਼ਟ ਕੀਤਾ ਜਾ ਸਕਦਾ ਹੈ ਜਾਂ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਗਰਾਊਂਡ ਫਲੋਰ, ਮਿੰਨੀ ਸਕੱਤਰੇਤ, ਰੂਪਨਗਰ ਵਿਖੇ ਜ਼ਿਲ੍ਹਾ ਪ੍ਰੋਗਰਾਮ ਮੈਨੇਜਮੈਂਟ ਯੂਨਿਟ ਦੇ ਅਧਿਕਾਰੀ ਗੁਰਪ੍ਰੀਤ ਸਿੰਘ, ਸ਼ਿਵਾਨੀ ਸ਼ਰਮਾ ਅਤੇ ਨਿਕਿਤਾ ਸਿੰਘ ਨਾਲ ਸੰਪਰਕ ਕੀਤਾ ਜਾ ਸਕਦਾ ਹੈ।

 Ropar News 

Follow up on Facebook Page

ਤਾਜ਼ਾ ਜਾਣਕਾਰੀ ਲਈ www.deorpr.com ‘ਤੇ ਜੁੜੇ ਰਹੋ।

ਤੁਹਾਨੂੰ ਪੰਜਾਬ ਸਰਕਾਰ ਅਤੇ ਸਿੱਖਿਆ ਵਿਭਾਗ ਦੀਆਂ ਤਾਜ਼ਾ ਅਪਡੇਟਾਂ ਤੇ ਨੋਟੀਫਿਕੇਸ਼ਨਾਂ ਬਾਰੇ ਪੂਰੀ ਜਾਣਕਾਰੀ ਮੁਹੱਈਆ ਕਰਵਾਉਂਦਾ ਰਹੇਗਾ।

ਇਸ ਪੋਸਟ ਨੂੰ ਵਿਦਿਆਰਥੀਆਂ ਨਾਲ whatsapp ਅਤੇ ਹੋਰ ਸ਼ੋਸ਼ਲ ਮੀਡੀਆ ਉਤੇ ਨਿਚੇ ਦਿੱਤੇ ਗਏ ਬਟਨਾਂ ਰਾਹੀਂ ਸ਼ੇਅਰ ਕਰਨ ਲਈ ਕਲਿੱਕ ਕਰੋ।

Leave a Comment

Your email address will not be published. Required fields are marked *

Scroll to Top