ਨੰਗਲ : ਸਰਕਾਰੀ ਸੀਨੀਅਰ ਸੈਕੈਂਡਰੀ ਸਮਾਰਟ ਸਕੂਲ ਸੁਖਸਾਲ ਵਿਖੇ ਵਿਸ਼ਵ ਪੇਪਰ ਬੈਗ ਦਿਵਸ ਮਨਾਇਆ ਗਿਆ। ਇਸ ਮੌਕੇ ਤੇ ਵਿਦਿਆਰਥੀਆਂ ਵਲੋਂ ਪੇਪਰ ਬੈਗ ਦਿਵਸ ਤੇ ਪੋਸਟਰ ਅਤੇ ਪੇਪਰ ਦੇ ਬਣੇ ਬੈਗ ਬਣਾਏ ਗਏ। ਵਿਸ਼ਵ ਪੇਪਰ ਬੈਗ ਦਿਵਸ ਸਬੰਧੀ ਜਾਣਕਾਰੀ ਦਿੰਦਿਆਂ ਸਕੂਲ ਅਧਿਆਪਕ ਸੋਹਨ ਸਿੰਘ ਚਾਹਲ ਨੇ ਦੱਸਿਆ ਕਿ ਪੇਪਰ ਬੈਗ ਦਿਵਸ ਹਰ ਸਾਲ 12 ਜੁਲਾਈ ਨੂੰ ਹੁੰਦਾ ਹੈ, ਇਸ ਦਿਨ ਦਾ ਮੁੱਖ ਉਦੇਸ਼ ਕਾਗਜ਼ ਦੇ ਬੈਗਾਂ ਦੀ ਵਰਤੋਂ ਦੇ ਮਹੱਤਵ ਨੂੰ ਸਮਝਾਉਣਾ ਅਤੇ ਉਤਸ਼ਾਹਿਤ ਕਰਨਾ ਹੈ। ਪੇਪਰ ਬੈਗ ਦੀ ਵਰਤੋਂ ਕਰਨਾ ਵਾਤਾਵਰਣ ਲਈ ਬਹੁਤ ਫਾਇਦੇਮੰਦ ਹੈ, ਇਸ ਨਾਲ ਪਲਾਸਟਿਕ ਅਤੇ ਹੋਰ ਕੂੜੇ ਦੀ ਵਰਤੋਂ ਨਾਲ ਹੋਣ ਵਾਲੇ ਪ੍ਰਦੂਸ਼ਣ ਨੂੰ ਵੀ ਘੱਟ ਕੀਤਾ ਜਾਂਦਾ ਹੈ। ਉਹਨਾਂ ਵਿਦਿਆਰਥੀਆਂ ਨੂੰ ਪਲਾਸਟਿਕ ਦੀ ਬਜਾਏ ਕਾਗਜ਼ ਦੇ ਥੈਲਿਆਂ ਦੀ ਵਰਤੋਂ ਕਰਨ ਲਈ ਉਤਸ਼ਾਹਿਤ ਕੀਤਾ। ਇਸ ਮੌਕੇ ਸਕੂਲ ਪ੍ਰਿਸੀਪਲ ਗੁਰਦੀਪ ਕੁਮਾਰ ਸ਼ਰਮਾ ਵਲੋਂ ਵਿਸ਼ਵ ਪੇਪਰ ਬੈਗ ਦਿਵਸ ਤੇ ਵਧੀਆ ਪੇਂਟਿੰਗ ਅਤੇ ਬੈਗ ਬਣਾਉਣ ਵਾਲੇ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਗਿਆ।
World Paper Bag Day was celebrated at Sukhsal School