ਨੰਗਲ : ਹਰਜੋਤ ਸਿੰਘ ਬੈਂਸ ਤਕਨੀਕੀ ਸਿੱਖਿਆਂ ਅਤੇ ਉਦਯੋਗਿਕ ਸਿਖਲਾਈ ਵਿਭਾਗ ਮੰਤਰੀ ਦੇ ਦਿਸ਼ਾ ਨਿਰਦੇਸ਼ਾ ਅਤੇ ਡਾਇਰੈਕਟਰ ਤਕਨੀਕੀ ਸਿੱਖਿਆਂ ਅਤੇ ਉਦਯੋਗਿਕ ਸਿਖਲਾਈ ਵਿਭਾਗ ਦੀਆਂ ਹਦਾਇਤਾ ਅਨੁਸਾਰ ਅੱਜ ਸਥਾਨਕ ਉਦਯੋਗਿਕ ਸਿਖਲਾਈ ਸੰਸਥਾਂ ਨੰਗਲ ਲੜਕੇ ਅਤੇ ਇਸਤਰੀਆਂ ਵਿਖੇ ਵਿਸ਼ਵ ਯੁਵਾ ਹੁਨਰ ਦਿਵਸ ਮਨਾਇਆ ਗਿਆ।
ਪ੍ਰਿੰ.ਗੁਰਨਾਮ ਸਿੰਘ ਭੱਲੜੀ ਨੇ ਦੱਸਿਆ ਕਿ ਵਿਸ਼ਵ ਯੁਵਾ ਹੁਨਰ ਦਿਵਸ ਮਨਾਉਣ ਦਾ ਮੁੱਖ ਮਕਸਦ ਨੌਜਵਾਨਾਂ ਨੂੰ ਰੁਜਗਾਰ,ਵਧੀਆ ਕੰਮ, ਦੇਸ਼ ਅਤੇ ਉਨ੍ਹਾਂ ਦੀ ਆਪਣੀ ਤਰੱਕੀ ਲਈ ਜਰੂਰੀ ਹੁਨਰਾਂ ਨਾਲ ਲੈਸ ਕਰਨਾ ਹੈ। ਉਨਾਂ ਕਿਹਾ ਕਿ ਅੱਜ ਦੁਨੀਆਂ ਵਿੱਚ ਵਿਕਸਤ ਹੋ ਰਹੀ ਤਕਨੀਕ ਅਨੁਸਾਰ ਨੌਜਵਾਨਾਂ ਨੂੰ ਸਮੇਂ ਦੇ ਅਨੁਕੂਲ ਅਤੇ ਬਹੁਮੁਖੀ ਹੁਨਰ ਦਾ ਹਾਣੀ ਬਣਾਉਣਾ ਜ਼ਰੂਰੀ ਹੋ ਗਿਆ ਹੈ। ਉਨ੍ਹਾਂ ਦੱਸਿਆ ਕਿ ਹਰ ਵਿਕਸਤ ਦੇਸ਼ ਦੀ ਤਰੱਕੀ ਵਿੱਚ ਤਕਨੀਕੀ ਸਿੱਖਿਆ ਪ੍ਰਣਾਲੀ ਦਾ ਬਹੁਤ ਵੱਡਾ ਯੋਗਦਾਨ ਰਿਹਾ ਹੈ। ਇਸ ਮੌਕੇ ਸਿੱਖਿਆਰਥਣਾ ਦੇ ਸਕਿੱਲ ਮੁਕਾਬਲੇ ਕਰਵਾਏ ਵੀ ਗਏ। ਇਨਾਂ ਮੁਕਾਬਲਿਆਂ ਵਿੱਚ ਵੱਖ ਵੱਖ ਟਰੇਡਾਂ ਦੇ ਸਿੱਖਿਆਂਰਥੀਆਂ ਨੇ ਬਹੁਤ ਹੀ ਉਤਸ਼ਾਹ ਨਾਲ ਭਾਗ ਲਿਆ।
ਇਸ ਮੌਕੇ ਸੀਨੀਅਰ ਇੰਸਟਰਕਟਰ ਰਵਨੀਤ ਕੌਰ ਭੰਗਲ,ਸੀਨੀਅਰ ਸਹਾਇਕ ਵਿਪਨ ਕੁਮਾਰ, ਅਨੀਲਮ ਸ਼ਰਮਾ, ਗੁਰਨਾਮ ਕੌਰ,ਮਾਇਆਂ ਦੇਵੀ ਆਦਿ ਤੋਂ ਇਲਾਵਾ ਸਮੂਹ ਸਿੱਖਿਆਰਥਣਾ ਹਾਜ਼ਰ ਸਨ।